ਜਲੰਧਰ (ਸੋਨੂੰ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਾਂਗਰਸ ਦੀ ਸਾਰੀ ਲੀਡਰਸ਼ਿਪ ਅੱਜ ਜਲੰਧਰ ’ਚ ਵਿਧਾਇਕ ਬਾਵਾ ਹੈਨਰੀ ਦੇ ਘਰ ਪਹੁੰਚੀ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਬਾਵਾ ਹੈਨਰੀ, ਉਨ੍ਹਾਂ ਦੇ ਪਿਤਾ ਸੀਨੀਅਰ ਅਵਤਾਰ ਹੈਨਰੀ, ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਤੇ ਕਾਂਗਰਸ ਦੀ ਸਾਰੀ ਲੀਡਰਸ਼ਿਪ ਹਾਜ਼ਰ ਸੀ।
ਇਸ ਮੌਕੇ ਨਵਜੋਤ ਸਿੰਘ ਸਿੱਧੂ ਤੇ ਜਲੰਧਰ ਹਲਕਾ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਗ਼ੈਰ-ਹਾਜ਼ਰ ਰਹੇ। ਇਸ ਦੌਰਾਨ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਕੱਲ੍ਹ ਉਹ ਪਾਰਟੀ ਪ੍ਰਧਾਨ ਸਮੇਤ ਸ੍ਰੀ ਦਰਬਾਰ ਸਾਹਿਬ ਅਤੇ ਸ਼੍ਰੀ ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਣ ਲਈ ਗਏ ਸਨ ਅਤੇ ਅੱਜ ਉਹ ਜਲੰਧਰ ਦੀ ਸਮੂਹ ਲੀਡਰਸ਼ਿਪ ਨੂੰ ਮਿਲਣ ਆਏ ਹਨ। ਆਸ਼ੂ ਨੇ ਅਨੁਸ਼ਾਸਨਹੀਣਤਾ ’ਤੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਮੁਫ਼ਤ ਬਿਜਲੀ ਦੀ ਸਹੂਲਤ ਨੂੰ ਲੈ ਕੇ ਸੁਖਪਾਲ ਖਹਿਰਾ ਦਾ ਟਵੀਟ, ਮਾਨ ਸਰਕਾਰ ਨੂੰ ਕੀਤੀ ਇਹ ਅਪੀਲ
ਇਸ ਦੌਰਾਨ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਅੰਮ੍ਰਿਤਸਰ ’ਚ ਸਮੁੱਚੀ ਲੀਡਰਸ਼ਿਪ ਨੂੰ ਘਰ-ਘਰ ਜਾ ਕੇ ਮਿਲੇ ਹਨ ਅਤੇ ਅੱਜ ਜਲੰਧਰ ’ਚ ਵੀ ਕਾਂਗਰਸ ਲੀਡਰਸ਼ਿਪ ਨਾਲ ਘਰ-ਘਰ ਜਾ ਕੇ ਮੁਲਾਕਾਤ ਕੀਤੀ। ਵੜਿੰਗ ਨੇ ਕਿਹਾ ਕਿ ਉਹ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਕਦਮ ਚੁੱਕਣਗੇ।
ਉਨ੍ਹਾਂ ਕਿਹਾ ਕਿ ਉਹ ਪਾਰਟੀ ਦਾ ਪੱਧਰ ਉੱਚਾ ਚੁੱਕਣ ਲਈ ਹਰੇਕ ਆਗੂ ਨੂੰ ਮਿਲਣਗੇ ਅਤੇ ਪੁਰਾਣਾ ਤਜਰਬਾ ਹਾਸਲ ਕਰਨਗੇ। ਉਥੇ ਹੀ ਸਿੱਧੂ ਤੇ ਪਰਗਟ ਸਿੰਘ ਦੇ ਮੀਟਿੰਗ ’ਚ ਸ਼ਾਮਲ ਨਾ ਹੋਣ ਦੇ ਕਾਰਨ ਬਾਰੇ ਰਾਜਾ ਵੜਿੰਗ ਨੇ ਕਿਹਾ ਕਿ ਪਰਗਟ ਸਿੰਘ ਦੇਸ਼ ਤੋਂ ਬਾਹਰ ਹਨ । ਉਨ੍ਹਾਂ ਕਿਹਾ ਕਿ ਸਿੱਧੂ ਵੀ ਕਾਂਗਰਸ ਪਾਰਟੀ ਦੇ ਨਾਲ ਹੀ ਹਨ।
ਇਹ ਵੀ ਪੜ੍ਹੋ : ਪੰਜਾਬ ’ਚ ਬਿਜਲੀ ਸੰਕਟ ਹੋਇਆ ਡੂੰਘਾ, ਕੋਲਾ ਖ਼ਤਮ ਹੋਣ ਕਾਰਨ ਗੋਇੰਦਵਾਲ ਸਾਹਿਬ ਦੇ ਦੋਵੇਂ ਯੂਨਿਟ ਬੰਦ
ਦੁਬਈ ’ਚ ਭਾਰਤੀ ਡਰਾਈਵਰ ਦੀ ਸੜਕ ਹਾਦਸੇ ’ਚ ਮੌਤ, ਪਰਿਵਾਰ ਨੇ SP ਓਬਰਾਏ ਨੂੰ ਕੀਤੀ ਇਹ ਅਪੀਲ
NEXT STORY