ਚੰਡੀਗੜ੍ਹ : ਹਾਈਕਮਾਨ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਵੀ ਪੰਜਾਬ ਕਾਂਗਰਸ ਵਿਚ ਪੈਦਾ ਹੋਇਆ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਮਨੀਸ਼ ਤਿਵਾੜੀ ਨੇ ਪੰਜਾਬ ਕਾਂਗਰਸ ’ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਹੈ ਕਿ ਕਾਂਗਰਸੀ ਆਗੂ ਬੱਚਿਆਂ ਵਾਂਗ ਲੜ ਰਹੇ ਹਨ। ਪੰਜਾਬ ਵਿਚ ਡੇਲੀ ਸੋਪ ਬਣਾ ਕੇ ਰੱਖ ਦਿੱਤਾ ਹੈ। ਤਿਵਾੜੀ ਨੇ ਗੱਲਾਂ ਗੱਲਾਂ ਵਿਚ ਫਿਰ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਉਣ ’ਤੇ ਸਵਾਲ ਚੁੱਕੇ।
ਇਹ ਵੀ ਪੜ੍ਹੋ : ਭਰੀ ਮਹਿਫ਼ਲ ’ਚ ਸੁਖਬੀਰ ਨੂੰ ਸੁਣਾਈਆਂ ਖਰੀਆਂ-ਖਰੀਆਂ, ਉਤੋਂ ਲੋਕਾਂ ਨੇ ਰੱਜ ਕੇ ਮਾਰੀਆਂ ਤਾੜੀਆਂ (ਵੀਡੀਓ)
ਤਿਵਾੜੀ ਨੇ ਕਿਹਾ ਕਿ ਪੰਜਾਬ ਕਾਂਗਰਸ ਵਿਚ ਜਿਹੜੀ ਅਰਾਜਕਤਾ ਚੱਲ ਰਹੀ ਹੈ, ਉਨ੍ਹਾਂ ਨੇ ਅੱਜ ਤਕ ਨਹੀਂ ਦੇਖੀ। ਕਾਂਗਰਸ ਹਾਈਕਮਾਨ ਦੇ ਕਹਿਣ ’ਤੇ ਵੀ ਪੰਜਾਬ ਵਿਚ ਇਹ ਹਾਲਾਤ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਇਕ-ਦੂਜੇ ਲਈ ਹੀ ਘਟੀਆ ਸ਼ਬਦਾਵਲੀ ਵਰਤ ਰਹੇ ਹਨ। ਇਹ ਸਭ ਪਿਛਲੇ 5 ਮਹੀਨਿਆਂ ਤੋਂ ਚੱਲਦਾ ਆ ਰਿਹਾ ਹੈ। ਉਨ੍ਹਾਂ ਪੰਜਾਬ ਕਾਂਗਰਸ ਨੂੰ ਪੁੱਛਿਆ ਕਿ ਕੀ ਇਹ ਨਹੀਂ ਲੱਗਦਾ ਕਿ ਪੰਜਾਬ ਦੇ ਲੋਕ ਇਸ ਡੇਲੀ ਸੋਪ ਤੋਂ ਪ੍ਰੇਸ਼ਾਨ ਹੋ ਗਏ ਹੋਣਗੇ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਜਿਹੜੇ ਲੋਕ ਇਸ ਦਾ ਵਿਰੋਧ ਕਰ ਰਹੇ ਸਨ, ਹੁਣ ਉਹ ਹੀ ਅਜਿਹਾ ਕਰਨ ਲੱਗ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ’ਚ ਮਚੇ ਘਮਸਾਨ ਵਿਚਾਲੇ ਸਿੱਧੂ ਦਾ ਧਮਾਕਾ, ਕਿਹਾ ਪੰਜਾਬ ਦੇ ਅਸਲ ਮੁੱਦਿਆਂ ’ਤੇ ਕਰੋ ਗੱਲ
ਤਿਵਾੜੀ ਨੇ ਕਿਹਾ ਕਿ ਕਮੇਟੀ ਦੀ ਨਿਯੁਕਤੀ ਦੀ ਜਜਮੈਂਟ ਵਿਚ ਗੰਭੀਰ ਚੂਕ ਵਰਤੀ ਗਈ। ਇਸ ਤੋਂ ਸਾਫ ਹੈ ਕਿ ਉਹ ਨਵਜੋਤ ਸਿੱਧੂ ਨੂੰ ਪੰਜਾਬ ਪ੍ਰਧਾਨ ਬਨਾਉਣ ’ਤੇ ਸਵਾਲ ਚੁੱਕ ਰਹੇ ਹਨ। ਤਿਵਾੜੀ ਨੇ ਇਹ ਵੀ ਪੁੱਛਿਆ ਕਿ ਉਨ੍ਹਾਂ ਮੁੱਦਿਆਂ ਦਾ ਕੀ ਹੋਇਆ ਹੈ, ਜਿਨ੍ਹਾਂ ਨੂੰ ਲੈ ਕੇ ਵਿਧਾਇਕਾਂ ਅਤੇ ਦੂਜੇ ਆਗੂਆਂ ਨੇ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਬਰਗਾੜੀ ਬੇਅਦਬੀ, ਡਰਗਸ, ਬਿਜਲੀ ਸਮਝੌਤੇ, ਰੇਤ ਮਾਫੀਆ ਆਦਿ ਮੁੱਦਿਆਂ ’ਤੇ ਕੀ ਕਾਰਵਾਈ ਹੋਈ ਹੈ।
ਇਹ ਵੀ ਪੜ੍ਹੋ : ਅਰੂਸਾ ਆਲਮ ਨੂੰ ਲੈ ਕੇ ਵਧਿਆ ਕਲੇਸ਼, ਹੁਣ ਕੈਪਟਨ ਦੇ ਸਲਾਹਕਾਰ ਦਾ ਵੱਡਾ ਧਮਾਕਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਭਰੀ ਮਹਿਫ਼ਲ ’ਚ ਸੁਖਬੀਰ ਨੂੰ ਸੁਣਾਈਆਂ ਖਰੀਆਂ-ਖਰੀਆਂ, ਉਤੋਂ ਲੋਕਾਂ ਨੇ ਰੱਜ ਕੇ ਮਾਰੀਆਂ ਤਾੜੀਆਂ (ਵੀਡੀਓ)
NEXT STORY