ਲੁਧਿਆਣਾ (ਹਿਤੇਸ਼) : ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੀ ਵੰਡ ਨੂੰ ਲੈ ਕੇ ਹੋ ਰਹੀ ਬਗਾਵਤ ਦੇ ਮੱਦੇਨਜ਼ਰ ਕਾਂਗਰਸ ਦੂਜੀ ਸੂਚੀ 'ਚ ਕੁਝ ਸੀਟਾਂ 'ਤੇ ਉਮੀਦਵਾਰ ਬਦਲ ਸਕਦੀ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਵੱਲੋਂ ਜਾਰੀ 86 ਉਮੀਦਵਾਰਾਂ ਦੀ ਪਹਿਲੀ ਸੂਚੀ 'ਚ ਸ਼ਾਮਲ ਜ਼ਿਆਦਾਤਰ ਨਾਵਾਂ ਨੂੰ ਲੈ ਕੇ ਬਗਾਵਤ ਕੀਤੀ ਜਾ ਰਹੀ ਹੈ, ਜਿਨ੍ਹਾਂ 'ਚ ਮੁੱਖ ਤੌਰ 'ਤੇ ਬੱਸੀ ਪਠਾਣਾ ਤੋਂ ਟਿਕਟ ਦੇ ਦਾਅਵੇਦਾਰ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਰਾ ਤੇ ਆਦਮਪੁਰ ਤੋਂ ਛਲੀ ਚੋਣ ਲੜਨ ਵਾਲੇ ਤੇ ਸੀ. ਐੱਮ. ਦੇ ਕਰੀਬੀ ਰਿਸ਼ਤੇਦਾਰ ਮਹਿੰਦਰ ਸਿੰਘ ਕੇਪੀ ਸ਼ਾਮਲ ਹਨ। ਇਸੇ ਤਰ੍ਹਾਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਤੇ ਤ੍ਰਿਪਤ ਰਜਿੰਦਰ ਬਾਜਵਾ ਦੇ ਪੁੱਤਰਾਂ ਨੇ ਟਿਕਟਾਂ ਨਾ ਮਿਲਣ ਦੇ ਵਿਰੋਧ ਵਿੱਚ ਸੁਲਤਾਨਪੁਰ ਲੋਧੀ ਅਤੇ ਬਟਾਲਾ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਹੜ੍ਹਾਂ ਦੌਰਾਨ ਘੱਗਰ ਦੇ ਓਵਰਫਲੋਅ ਹੋਣ ਕਾਰਨ ਲੰਮੇ ਅਰਸੇ ਤੋਂ ਸੰਤਾਪ ਭੋਗਦੇ ਆ ਰਹੇ ਹਲਕਾ ਘਨੌਰ ਦੇ ਵਾਸੀ
ਇਸ ਤੋਂ ਇਲਾਵਾ ਕਾਂਗਰਸ ਤੇ ਆਮ ਆਦਮੀ ਪਾਰਟੀ ਤੋਂ ਆਏ 19 ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਦਾ ਅਜੇ ਤੱਕ ਐਲਾਨ ਨਹੀਂ ਕੀਤਾ ਗਿਆ। ਇਨ੍ਹਾਂ 'ਚੋਂ ਕੁਝ ਵਿਧਾਇਕ ਆਪਣੀਆਂ ਸੀਟਾਂ 'ਤੇ ਦੂਜੇ ਉਮੀਦਵਾਰਾਂ ਦੇ ਐਲਾਨ ਦਾ ਵਿਰੋਧ ਕਰਦਿਆਂ ਟਿਕਟ ਜਾਂ ਸੀਟ ਬਦਲਣ ਦੀ ਮੰਗ ਕਰ ਰਹੇ ਹਨ। ਦੂਜੇ ਪਾਸੇ ਟਿਕਟਾਂ ਨਾ ਮਿਲਣ ਦੇ ਵਿਰੋਧ ਵਿੱਚ ਵੱਡੇ ਆਗੂਆਂ ਸਮੇਤ ਕਈ ਮੌਜੂਦਾ ਤੇ ਸਾਬਕਾ ਵਿਧਾਇਕ ਕਾਂਗਰਸ ਛੱਡ ਕੇ ਹੋਰ ਪਾਰਟੀਆਂ ਵਿੱਚ ਸ਼ਾਮਲ ਹੋ ਗਏ ਹਨ, ਜਿਨ੍ਹਾਂ 'ਚੋਂ ਕੁਝ ਨੂੰ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਵੱਲੋਂ ਉਮੀਦਵਾਰ ਬਣਾਇਆ ਗਿਆ ਹੈ ਤੇ ਕਈਆਂ ਦੇ ਨਾਂ ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਕੀਤੀ ਜਾਣ ਵਾਲੀ ਸੂਚੀ ਵਿੱਚ ਸ਼ਾਮਲ ਹੋ ਸਕਦੇ ਹਨ।
ਇਹ ਵੀ ਪੜ੍ਹੋ : ਆਧੁਨਿਕ ਸਹੂਲਤਾਂ ਦੇ ਬਾਵਜੂਦ ਕਈ ਸਮੱਸਿਆਵਾਂ ਨਾਲ 2-4 ਹੋ ਰਿਹਾ ਐੱਸ. ਏ. ਐੱਸ. ਨਗਰ ਮੋਹਾਲੀ
ਟਿਕਟਾਂ ਦੀ ਉਡੀਕ ਵਿੱਚ ਬੈਠੇ ਕਈ ਸਾਬਕਾ ਤੇ ਮੌਜੂਦਾ ਵਿਧਾਇਕਾਂ ਸਮੇਤ ਵੱਡੇ ਆਗੂਆਂ ਵੱਲੋਂ ਵੀ ਅਜਿਹੀਆਂ ਚਿਤਾਵਨੀਆਂ ਦਿੱਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਪੰਜਾਬ ਅਤੇ ਦਿੱਲੀ ਦੇ ਆਗੂਆਂ ਵੱਲੋਂ ਦੂਜੀ ਸੂਚੀ ਵਿੱਚ ਐਡਜਸਟ ਕਰਨ ਦਾ ਭਰੋਸਾ ਦੇ ਕੇ ਸਮਾਂ ਕੱਢਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਸਕ੍ਰੀਨਿੰਗ ਅਤੇ ਚੋਣ ਕਮੇਟੀ ਵੱਲੋਂ ਇਸ ਸਬੰਧੀ ਰਿਪੋਰਟ ਤਿਆਰ ਕਰਕੇ ਹਾਈਕਮਾਂਡ ਨੂੰ ਭੇਜ ਦਿੱਤੀ ਗਈ ਹੈ, ਜਿਸ 'ਤੇ ਫੈਸਲਾ ਲੈਣ ਲਈ ਸ਼ਨੀਵਾਰ ਨੂੰ ਸੋਨੀਆ ਗਾਂਧੀ ਵੱਲੋਂ ਸਕ੍ਰੀਨਿੰਗ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ।
ਇਹ ਵੀ ਪੜ੍ਹੋ : ਸੜਕਾਂ 'ਤੇ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਤੇ ਮਾੜੀਆਂ ਸਿਹਤ ਸਹੂਲਤਾਂ ਨਾਲ ਜੂਝ ਰਿਹਾ ਕਸਬਾ ਮੌੜ
ਸੰਸਦ ਮੈਂਬਰਾਂ ਬਾਰੇ ਸਪੱਸ਼ਟ ਹੋਵੇਗੀ ਤਸਵੀਰ
ਹੁਣ ਤੱਕ ਕਾਂਗਰਸ ਨੇ ਪ੍ਰਤਾਪ ਬਾਜਵਾ ਤੋਂ ਇਲਾਵਾ ਸੰਸਦ ਮੈਂਬਰ ਅਮਰ ਸਿੰਘ ਅਤੇ ਚੌਹਾਨ ਸੰਤੋਖ ਸਿੰਘ ਦੇ ਪੁੱਤਰਾਂ ਨੂੰ ਟਿਕਟ ਦਿੱਤੀ ਹੈ, ਜਦਕਿ ਜਸਵੀਰ ਡਿੰਪਾ ਦੇ ਪੁੱਤਰ ਲਈ ਟਿਕਟ ਦੀ ਮੰਗ ਕੀਤੀ ਜਾ ਰਹੀ ਹੈ।
ਉਂਝ ਕਾਂਗਰਸ ਵੱਲੋਂ ਵਿਰੋਧੀ ਪਾਰਟੀਆਂ ਦੇ ਮਜ਼ਬੂਤ ਉਮੀਦਵਾਰਾਂ ਦੇ ਸਾਹਮਣੇ ਸੰਸਦ ਮੈਂਬਰ ਰਵਨੀਤ ਬਿੱਟੂ, ਗੁਰਜੀਤ ਔਜਲਾ, ਮੁਹੰਮਦ ਸਦੀਕ ਨੂੰ ਮੈਦਾਨ ਵਿੱਚ ਉਤਾਰੇ ਜਾਣ ਦੀ ਚਰਚਾ ਹੈ, ਜਿਸ ਦੀ ਤਸਵੀਰ ਦੂਜੀ ਸੂਚੀ ਵਿੱਚ ਵੀ ਸਪੱਸ਼ਟ ਹੋ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਮਾਡਲ ’ਚ ਦਾਲ, ਤੇਲ-ਬੀਜ, ਮੱਕੀ ਦੀ ਫਸਲ ’ਤੇ ਮਿਲੇਗਾ ਘੱਟ ਤੋਂ ਘੱਟ ਸਮਰਥਨ ਮੁੱਲ : ਨਵਜੋਤ ਸਿੱਧੂ
ਕੈਪਟਨ ਤੇ ਸੁਖਬੀਰ ਦੇ ਵਿਰੋਧੀ ਉਮੀਦਵਾਰਾਂ ਬਾਰੇ ਵੀ ਖਤਮ ਹੋਵੇਗਾ ਸਸਪੈਂਸ
ਹੁਣ ਤੱਕ ਕਾਂਗਰਸ ਵੱਲੋਂ ਪ੍ਰਕਾਸ਼ ਸਿੰਘ ਬਾਦਲ ਦੀ ਲੰਬੀ ਸੀਟ, ਆਮ ਆਦਮੀ ਪਾਰਟੀ ਦੇ ਸੀ. ਐੱਮ. ਚਿਹਰੇ ਭਗਵੰਤ ਮਾਨ, ਵਿਕਰਮ ਮਜੀਠੀਆ ਦੇ ਮੁਕਾਬਲੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ ਪਰ ਵੱਡਾ ਸਵਾਲ ਇਹ ਹੈ ਕਿ ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਅਤੇ ਜਲਾਲਾਬਾਦ ਤੋਂ ਸੁਖਬੀਰ ਬਾਦਲ ਦਾ ਵਿਰੋਧੀ ਕੌਣ ਹੋਵੇਗਾ। ਉਮੀਦਵਾਰ ਕਿਉਂਕਿ ਪਿਛਲੀ ਵਾਰ ਕਾਂਗਰਸ ਨੇ ਕੈਪਟਨ ਦੇ ਖਿਲਾਫ ਐੱਮ.ਪੀ ਬਿੱਟੂ ਅਤੇ ਸੁਖਬੀਰ ਨੂੰ ਬਾਦਲ ਖਿਲਾਫ ਮੈਦਾਨ 'ਚ ਉਤਾਰਿਆ ਸੀ। ਲਾਲਾ ਸਿੰਘ ਅਤੇ ਬ੍ਰਹਮ ਮਹਿੰਦਰਾ ਨੂੰ ਉਮੀਦਵਾਰ ਬਣਾਉਣ ਦੀਆਂ ਕਿਆਸਅਰਾਈਆਂ ਵਿਚਾਲੇ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਤੋਂ ਬਾਅਦ ਕੌਣ ਉਮੀਦਵਾਰ ਹੋਵੇਗਾ, ਇਸ ਬਾਰੇ ਸਸਪੈਂਸ ਵੀ ਦੂਸਰੀ ਲਿਸਟ 'ਚ ਖਤਮ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਵਿਧਾਇਕਾਂ ਤੇ ਮੰਤਰੀਆਂ ਦੀਆਂ ਪੈਨਸ਼ਨਾਂ ਸਬੰਧੀ ਫਿਰ ਉੱਠਿਆ ਸਵਾਲ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਪੰਜਾਬ ਦੇ ਇਸ ਹਲਕੇ ’ਚ ਨੌਜਵਾਨ ਕੁੜੀਆਂ ਵਲੋਂ ਡਾਂਸ ਕਰਕੇ ਕੀਤਾ ਜਾ ਰਿਹੈ ਚੋਣ ਪ੍ਰਚਾਰ, ਵੀਡੀਓ ਵਾਇਰਲ
NEXT STORY