Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    2:42:05 PM

  • ferozepur administration up to achieve the target of zero stubble burning

    ਪੰਜਾਬ : ਪਰਾਲੀ ਸਾੜਨ 'ਤੇ ਸਖ਼ਤੀ, ਫਿਰੋਜ਼ਪੁਰ 'ਚ 5...

  • punjabi students in canada

    ਕੈਨੇਡਾ 'ਚ ਪੜ੍ਹ ਰਹੇ ਪੰਜਾਬੀ ਵਿਦਿਆਰਥੀਆਂ ਦੀ ਵਧੀ...

  • rajbir ghumman gets no relief from the high court

    ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

  • amazon lays off again  1000 employees  india us

    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੰਨੀ, ਰੰਧਾਵਾ ਤੇ ਬਾਜਵਾ ਤੋਂ ਲੈ ਕੇ ਬਲਕੌਰ ਸਿੰਘ ਤਕ; ਜਾਣੋ ਭੂਪੇਸ਼ ਬਘੇਲ ਨਾਲ ਮੀਟਿੰਗ ਦੌਰਾਨ ਕੀ ਕੁਝ ਬੋਲੇ ਆਗੂ

PUNJAB News Punjabi(ਪੰਜਾਬ)

ਚੰਨੀ, ਰੰਧਾਵਾ ਤੇ ਬਾਜਵਾ ਤੋਂ ਲੈ ਕੇ ਬਲਕੌਰ ਸਿੰਘ ਤਕ; ਜਾਣੋ ਭੂਪੇਸ਼ ਬਘੇਲ ਨਾਲ ਮੀਟਿੰਗ ਦੌਰਾਨ ਕੀ ਕੁਝ ਬੋਲੇ ਆਗੂ

  • Edited By Anmol Tagra,
  • Updated: 11 Jul, 2026 06:37 PM
Chandigarh
congress meeting story
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ ਤਾਂਗੜੀ)- ਪੰਜਾਬ ਕਾਂਗਰਸ ਦੀ ਸਿਆਸਤ ਵਿਚ ਇਕ ਵਾਰ ਫਿਰ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਚੰਡੀਗੜ੍ਹ ਵਿਚ ਹੋਈ ਇਕ ਅਹਿਮ ਮੀਟਿੰਗ ਨੇ ਇਹ ਸਪਸ਼ਟ ਕਰ ਦਿੱਤਾ ਕਿ ਪਾਰਟੀ ਦੇ ਅੰਦਰ ਅਸਹਿਮਤੀ ਹੁਣ ਬੰਦ ਕਮਰਿਆਂ ਤਕ ਸੀਮਤ ਨਹੀਂ ਰਹੀ। ਸੂਤਰਾਂ ਅਨੁਸਾਰ ਚੰਨੀ ਧੜੇ ਨਾਲ ਜੁੜੇ ਸੀਨੀਅਰ ਆਗੂਆਂ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੇ ਸਾਹਮਣੇ ਖੁੱਲ੍ਹ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਅਤੇ ਉਨ੍ਹਾਂ ਨੂੰ ਪ੍ਰਧਾਨਗੀ ਤੋਂ ਹਟਾਉਣ ਦੀ ਮੰਗ ਕੀਤੀ।

ਇਸ ਮੀਟਿੰਗ ਨੂੰ ਇਸ ਕਰਕੇ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਦਾਅਵਾ ਕੀਤਾ ਗਿਆ ਕਿ ਪੰਜਾਬ ਦੇ 92 ਵਿਧਾਨ ਸਭਾ ਹਲਕਿਆਂ ਨਾਲ ਜੁੜੇ ਆਗੂ—ਸਾਬਕਾ ਵਿਧਾਇਕ, ਮੌਜੂਦਾ ਵਿਧਾਇਕ, ਸਾਬਕਾ ਮੰਤਰੀ ਅਤੇ ਹੋਰ ਸੀਨੀਅਰ ਕਾਂਗਰਸੀ—ਇਸ ਵਿਚ ਸ਼ਾਮਲ ਹੋਏ। ਭਾਵੇਂ ਇਸ ਗਿਣਤੀ ਦੀ ਅਧਿਕਾਰਕ ਪੁਸ਼ਟੀ ਨਹੀਂ ਹੋਈ, ਪਰ ਇਹ ਸਪਸ਼ਟ ਹੈ ਕਿ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਆਗੂ ਮੌਜੂਦ ਸਨ ਅਤੇ ਜ਼ਿਆਦਾਤਰ ਨੇ ਇੱਕੋ ਮੁੱਦਾ ਉਠਾਇਆ—ਪੰਜਾਬ ਕਾਂਗਰਸ ਦੀ ਮੌਜੂਦਾ ਲੀਡਰਸ਼ਿਪ। ਸੂਤਰਾਂ ਮੁਤਾਬਕ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਮੀਟਿੰਗ ਦੌਰਾਨ ਕਿਹਾ ਕਿ ਜੇਕਰ ਕਾਂਗਰਸ ਨੂੰ ਪੰਜਾਬ ਵਿਚ ਮੁੜ ਮਜ਼ਬੂਤ ਕਰਨਾ ਹੈ ਤਾਂ ਲੀਡਰਸ਼ਿਪ ਵਿੱਚ ਬਦਲਾਅ ਜ਼ਰੂਰੀ ਹੈ। ਉਨ੍ਹਾਂ ਦਾ ਮੰਨਣਾ ਸੀ ਕਿ ਪਾਰਟੀ ਦੇ ਹਿੱਤ ਵਿੱਚ ਰਾਜਾ ਵੜਿੰਗ ਨੂੰ ਪ੍ਰਧਾਨਗੀ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਇਸੇ ਤਰ੍ਹਾਂ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਵੀ ਸਿੱਧੇ ਤੌਰ 'ਤੇ ਪ੍ਰਧਾਨ ਬਦਲਣ ਦੀ ਮੰਗ ਰੱਖੀ। ਉਨ੍ਹਾਂ ਨੇ ਕਿਹਾ ਕਿ ਜੇਕਰ ਪਾਰਟੀ ਨੂੰ 2027 ਦੀਆਂ ਚੋਣਾਂ ਲਈ ਤਿਆਰ ਕਰਨਾ ਹੈ ਤਾਂ ਨਵੀਂ ਲੀਡਰਸ਼ਿਪ ਦੀ ਲੋੜ ਹੈ। ਮੌਜੂਦਾ ਵਿਧਾਇਕ ਅਰੁਣਾ ਚੌਧਰੀ ਨੇ ਵੀ ਇਹੀ ਰਾਏ ਰੱਖੀ ਅਤੇ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਨੂੰ ਫ਼ਾਇਦਾ ਨਹੀਂ ਹੋ ਰਿਹਾ। ਉਨ੍ਹਾਂ ਅਨੁਸਾਰ ਸੰਗਠਨ ਨੂੰ ਨਵੇਂ ਢੰਗ ਨਾਲ ਖੜ੍ਹਾ ਕਰਨ ਦੀ ਲੋੜ ਹੈ।

ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ ਨੇ ਵੀ ਮੀਟਿੰਗ ਵਿਚ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਸੂਤਰਾਂ ਅਨੁਸਾਰ ਉਨ੍ਹਾਂ ਨੇ ਕਿਹਾ ਕਿ ਜਦੋਂ ਰਾਜਾ ਵੜਿੰਗ ਨੂੰ ਪ੍ਰਧਾਨ ਬਣਾਇਆ ਗਿਆ ਤਾਂ ਪਾਰਟੀ ਦੇ ਅੰਦਰੋਂ ਹੀ ਉਸ ਫੈਸਲੇ ਨੂੰ ਉਤਸ਼ਾਹ ਨਹੀਂ ਮਿਲਿਆ ਸੀ ਅਤੇ ਕਈ ਆਗੂ ਉਸ ਵੇਲੇ ਵੀ ਖੁਸ਼ ਨਹੀਂ ਸਨ। ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਵੀ ਪ੍ਰਧਾਨਗੀ ਵਿਚ ਬਦਲਾਅ ਦੀ ਲੋੜ 'ਤੇ ਜ਼ੋਰ ਦਿੱਤਾ। ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ ਨੇ ਵੀ ਲੀਡਰਸ਼ਿਪ ਵਿਚ ਤਬਦੀਲੀ ਦੀ ਵਕਾਲਤ ਕੀਤੀ ਅਤੇ ਕਿਹਾ ਕਿ ਨਵੀਂ ਸੋਚ ਨਾਲ ਹੀ ਪਾਰਟੀ ਨੂੰ ਮਜ਼ਬੂਤੀ ਮਿਲ ਸਕਦੀ ਹੈ।

ਮੀਟਿੰਗ ਦੌਰਾਨ ਪਰਗਟ ਸਿੰਘ ਨੇ ਵੀ ਆਪਣੀ ਗੱਲ ਬੇਬਾਕੀ ਨਾਲ ਰੱਖੀ। ਸੂਤਰਾਂ ਅਨੁਸਾਰ ਉਨ੍ਹਾਂ ਨੇ ਕਿਹਾ ਕਿ ਪਾਰਟੀ ਦੇ ਅੰਦਰੂਨੀ ਮੁੱਦਿਆਂ ਦੇ ਹੱਲ 'ਤੇ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਨਤਕ ਬਿਆਨਾਂ ਅਤੇ ਇੰਟਰਵਿਊਆਂ ਦੀ ਥਾਂ ਸੰਗਠਨ ਨੂੰ ਮਜ਼ਬੂਤ ਕਰਨ 'ਤੇ ਵੱਧ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਇਸ ਮੀਟਿੰਗ ਵਿਚ ਬਲਕੌਰ ਸਿੰਘ ਨੇ ਵੀ ਆਪਣੀ ਗੱਲ ਰੱਖੀ। ਸੂਤਰਾਂ ਅਨੁਸਾਰ ਉਨ੍ਹਾਂ ਨੇ ਕਿਹਾ ਕਿ ਗੁੱਟਬਾਜ਼ੀ ਕਾਰਨ ਕਾਂਗਰਸ ਕਮਜ਼ੋਰ ਹੋਈ ਹੈ ਅਤੇ ਸੰਗਠਨ ਨੂੰ ਇੱਕਜੁੱਟ ਕਰਨ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਵੀ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਉਹ ਕਾਂਗਰਸ ਵਿੱਚ ਹੀ ਰਹਿਣਗੇ ਪਰ ਮੌਜੂਦਾ ਹਾਲਾਤਾਂ ਨੂੰ ਲੈ ਕੇ ਉਨ੍ਹਾਂ ਵਿੱਚ ਨਿਰਾਸ਼ਾ ਹੈ।

ਸਭ ਤੋਂ ਤਿੱਖਾ ਹਮਲਾ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੀਤਾ ਗਿਆ। ਮੀਟਿੰਗ ਤੋਂ ਬਾਹਰ ਆ ਕੇ ਵੀ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੂੰ ਅਜਿਹਾ ਆਗੂ ਚਾਹੀਦਾ ਹੈ ਜੋ ਡਟ ਕੇ ਪਾਰਟੀ ਦੀ ਗੱਲ ਕਰੇ। ਉਨ੍ਹਾਂ ਨੇ ਬਿਨਾਂ ਕਿਸੇ ਦਾ ਨਾਮ ਲਏ ਕਿਹਾ ਕਿ "ਸਾਨੂੰ ਕੰਪਰੋਮਾਈਜ਼ ਲੀਡਰ ਨਹੀਂ ਚਾਹੀਦਾ।" ਸੂਤਰਾਂ ਅਨੁਸਾਰ ਇਹ ਟਿੱਪਣੀ ਮੀਟਿੰਗ ਦੇ ਅੰਦਰ ਵੀ ਕੀਤੀ ਗਈ।

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਹਾਈਕਮਾਨ ਨੂੰ ਪਹਿਲਾਂ ਲਏ ਗਏ ਫੈਸਲੇ ਦੀ ਸਮੀਖਿਆ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦਾ ਮੰਨਣਾ ਸੀ ਕਿ ਪੰਜਾਬ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਲੀਡਰਸ਼ਿਪ ਬਾਰੇ ਮੁੜ ਵਿਚਾਰ ਹੋਣਾ ਚਾਹੀਦਾ ਹੈ। ਇਹ ਮੀਟਿੰਗ ਰਾਣਾ ਗੁਰਜੀਤ ਸਿੰਘ ਦੇ ਨਿਵਾਸ 'ਤੇ ਹੋਈ ਸੀ। ਸੂਤਰਾਂ ਮੁਤਾਬਕ ਉਨ੍ਹਾਂ ਨੇ ਵੀ ਭੁਪੇਸ਼ ਬਘੇਲ ਦੇ ਸਾਹਮਣੇ ਸਪਸ਼ਟ ਤੌਰ 'ਤੇ ਕਿਹਾ ਕਿ ਪੰਜਾਬ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲਣਾ ਚਾਹੀਦਾ ਹੈ।

ਦੂਜੇ ਪਾਸੇ, ਇਸ ਪੂਰੇ ਘਟਨਾਕ੍ਰਮ ਦੌਰਾਨ ਸਭ ਤੋਂ ਵੱਧ ਚਰਚਾ ਇਸ ਗੱਲ ਦੀ ਰਹੀ ਕਿ ਰਾਜਾ ਵੜਿੰਗ ਇਸ ਮੀਟਿੰਗ ਵਿਚ ਮੌਜੂਦ ਨਹੀਂ ਸਨ। ਇਸ ਕਾਰਨ ਸਿਆਸੀ ਗਲਿਆਰਿਆਂ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਕਿ ਕੀ ਪੰਜਾਬ ਕਾਂਗਰਸ ਦੋ ਸਪਸ਼ਟ ਧੜਿਆਂ ਵਿੱਚ ਵੰਡ ਚੁੱਕੀ ਹੈ। ਹਾਲਾਂਕਿ ਮੀਟਿੰਗ ਤੋਂ ਬਾਅਦ ਭੁਪੇਸ਼ ਬਘੇਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਸੰਤੁਲਿਤ ਰੁਖ ਅਪਣਾਇਆ। ਉਨ੍ਹਾਂ ਕਿਹਾ ਕਿ ਸਾਰੇ ਆਗੂਆਂ ਨੇ ਆਪਣੀ-ਆਪਣੀ ਗੱਲ ਰੱਖੀ ਹੈ ਅਤੇ ਉਹ ਸਾਰੇ ਵਿਚਾਰ ਪਾਰਟੀ ਹਾਈ ਕਮਾਨ ਤੱਕ ਪਹੁੰਚਾਏ ਜਾਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪਾਰਟੀ ਵਿਚ ਆਪਣੀ ਗੱਲ ਰੱਖਣ ਦਾ ਹੱਕ ਹਰ ਆਗੂ ਨੂੰ ਹੈ। ਭਾਵੇਂ ਜਨਤਕ ਤੌਰ 'ਤੇ ਬਘੇਲ ਨੇ ਇਹ ਸੰਕੇਤ ਨਹੀਂ ਦਿੱਤਾ ਕਿ ਕੋਈ ਤੁਰੰਤ ਤਬਦੀਲੀ ਹੋਣ ਜਾ ਰਹੀ ਹੈ, ਪਰ ਸਿਆਸੀ ਮਾਹਿਰ ਮੰਨਦੇ ਹਨ ਕਿ ਇੰਨੀ ਵੱਡੀ ਗਿਣਤੀ ਵਿਚ ਸੀਨੀਅਰ ਆਗੂਆਂ ਵੱਲੋਂ ਇੱਕੋ ਮੰਗ ਉਠਣਾ ਹਾਈ ਕਮਾਨ ਲਈ ਅਣਡਿੱਠਾ ਕਰਨਾ ਆਸਾਨ ਨਹੀਂ ਹੋਵੇਗਾ।

ਇਸ ਪੂਰੇ ਘਟਨਾਕ੍ਰਮ ਦਾ ਇਕ ਹੋਰ ਅਹਿਮ ਪੱਖ ਇਹ ਵੀ ਹੈ ਕਿ ਪੰਜਾਬ ਕਾਂਗਰਸ ਪਹਿਲਾਂ ਹੀ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟੀ ਹੋਈ ਹੈ। ਅਜਿਹੇ ਸਮੇਂ ਵਿੱਚ ਜੇਕਰ ਅੰਦਰੂਨੀ ਖਿੱਚੋਤਾਣ ਜਾਰੀ ਰਹਿੰਦੀ ਹੈ ਤਾਂ ਇਸ ਦਾ ਸਿੱਧਾ ਅਸਰ ਪਾਰਟੀ ਦੀ ਚੋਣੀ ਤਿਆਰੀ 'ਤੇ ਪੈ ਸਕਦਾ ਹੈ। ਰਾਜਨੀਤਿਕ ਵਿਸ਼ਲੇਸ਼ਕ ਮੰਨਦੇ ਹਨ ਕਿ ਇਸ ਮੀਟਿੰਗ ਨੇ ਤਿੰਨ ਵੱਡੇ ਸੰਦੇਸ਼ ਦਿੱਤੇ ਹਨ। ਪਹਿਲਾ, ਪੰਜਾਬ ਕਾਂਗਰਸ ਦੇ ਅੰਦਰ ਨਾਰਾਜ਼ਗੀ ਖਤਮ ਨਹੀਂ ਹੋਈ। ਦੂਜਾ, ਚੰਨੀ ਧੜੇ ਨੇ ਆਪਣੀ ਤਾਕਤ ਦਾ ਪ੍ਰਦਰਸ਼ਨ ਕੀਤਾ ਹੈ। ਤੀਜਾ, ਹੁਣ ਗੇਂਦ ਕਾਂਗਰਸ ਹਾਈ ਕਮਾਨ ਦੇ ਪਾਲੇ ਵਿੱਚ ਹੈ ਕਿ ਉਹ ਮੌਜੂਦਾ ਲੀਡਰਸ਼ਿਪ 'ਤੇ ਭਰੋਸਾ ਜਤਾਉਂਦੀ ਹੈ ਜਾਂ ਫਿਰ ਨਵੇਂ ਚਿਹਰੇ ਨਾਲ ਅੱਗੇ ਵਧਣ ਦਾ ਫੈਸਲਾ ਕਰਦੀ ਹੈ। ਫਿਲਹਾਲ ਇਹ ਸਪਸ਼ਟ ਨਹੀਂ ਹੈ ਕਿ ਹਾਈ ਕਮਾਨ ਇਸ ਮੀਟਿੰਗ ਤੋਂ ਬਾਅਦ ਕੋਈ ਵੱਡਾ ਫੈਸਲਾ ਲਵੇਗੀ ਜਾਂ ਨਹੀਂ। ਪਰ ਇਹ ਜ਼ਰੂਰ ਹੈ ਕਿ ਚੰਡੀਗੜ੍ਹ ਵਿਚ ਹੋਈ ਇਸ ਮੀਟਿੰਗ ਨੇ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਨੂੰ ਇਕ ਵਾਰ ਫਿਰ ਸੁਰਖੀਆਂ ਵਿਚ ਲਿਆ ਦਿੱਤਾ ਹੈ।
 

  • Punjab Congress
  • Punjab Politics
  • Charanjit Singh Channi
  • Raja Warring

ਪਿਆਰ 'ਚ ਮਿਲੇ ਧੋਖੇ ਤੋਂ ਬਾਅਦ 25 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ

NEXT STORY

Stories You May Like

  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • giani raghbir singh big statement regarding meeting held on sacrilege law
    ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
  • raja warring on charanjit channi
    'ਚੰਨੀ ਸਾਬ੍ਹ ਦੀ ਜਿੱਤ ਹੋਈ', ਅਸਤੀਫ਼ੇ ਮਗਰੋਂ ਚੰਨੀ ਤੇ ਪਾਇਲਟ ਬਾਰੇ ਖੁੱਲ੍ਹ ਕੇ ਬੋਲੇ ਰਾਜਾ ਵੜਿੰਗ (ਵੀਡੀਓ)
  • theft in sunam
    ਚੋਰਾਂ ਨੇ ਬੰਦ ਪਏ ਘਰ ਨੂੰ ਬਣਾਇਆ ਨਿਸ਼ਾਨਾ, ਟੂਟੀਆਂ ਤਕ ਲਾਹ ਕੇ ਲੈ ਗਏ ਨਾਲ
  • pratap bajwa shared his grief with the family of murdered tajinder singh
    ਪ੍ਰਤਾਪ ਬਾਜਵਾ ਨੇ ਕਤਲ ਕੀਤੇ ਤਜਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ, ਮਾਂ ਨੇ ਪੁੱਤ ਲਈ ਮੰਗਿਆ ਇਨਸਾਫ਼
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • electricity arrears electricity bill
    ਬਿਜਲੀ ਦਾ ਬਕਾਇਆ ਬਿੱਲ ਵਸੂਲਣ ਨੂੰ ਲੈ ਕੇ ਪੈ ਗਿਆ ਰੌਲਾ, ਜਾਣੋ ਕੀ ਹੈ ਪੂਰਾ ਮਾਮਲਾ
  • why is there no uniform margin on all medicines  know what sc said
    ਸਾਰੀਆਂ ਦਵਾਈਆਂ 'ਤੇ ਇਕਸਾਰ ਮਾਰਜਿਨ ਕਿਉਂ ਨਹੀਂ? 10 ਗੁਣਾ ਵਧ ਕੀਮਤ ਨੂੰ ਲੈ ਕੇ SC ਨੇ ਜਾਣੋ ਕੀ ਕਿਹਾ
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
Trending
Ek Nazar
major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lpu protest revelation
      LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
    • punjab dgp notification
      ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
    • charanjit singh channi to launch pagri sambhal yatra
      ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
    • a major gift from the railway department ahead of the festive season
      ਤਿਉਹਾਰਾਂ ਤੋਂ ਪਹਿਲਾਂ ਰੇਲਵੇ ਵਿਭਾਗ ਦਾ ਵੱਡਾ ਤੋਹਫ਼ਾ, 4 ਫੈਸਟੀਵਲ ਸਪੈਸ਼ਲ...
    • robbers snatching a woman  s bag in main market jalandhar
      ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
    • pargat singh pays obeisance at dera sachkhand ballan
      ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
    • 2 medical stores sealed for failure to produce records
      ਵੱਡੀ ਕਾਰਵਾਈ: ਰਿਕਾਰਡ ਨਾ ਦਿਖਾਉਣ 'ਤੇ 2 ਮੈਡੀਕਲ ਸਟੋਰ ਸੀਲ,  2 ਜਨ ਔਸ਼ਧੀ...
    • new weekly mid day meal menu in schools
      ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ ਵੀਕਲੀ ਮੈਨਿਊ: ਦਾਲ-ਰੋਟੀ, ਰਾਜਮਾ-ਚੌਲ,...
    • uproar in pakistan
      ਪਾਕਿਸਤਾਨ 'ਚ ਹਾਹਾਕਾਰ: ਆਟਾ 170 ਰੁਪਏ ਕਿਲੋ ਪੁੱਜਾ, 30 ਰੁਪਏ ਦੀ ਹੋਈ 50...
    • direct fir to be registered for stubble burning
      ਪਰਾਲੀ ਨੂੰ ਅੱਗ ਲਗਾਈ ਤਾਂ ਸਿੱਧੀ ਹੋਵੇਗੀ FIR, ਗੁਰਦਾਸਪੁਰ ਪ੍ਰਸ਼ਾਸਨ ਹੋਇਆ ਸਖ਼ਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +