ਚੰਡੀਗੜ੍ਹ: ਇਕ ਪਾਸੇ ਜਿੱਥੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਖ਼ਿਲਾਫ਼ ਵਿਰੋਧੀ ਪਾਰਟੀਆਂ ਇਕਜੁੱਟ ਹੋ ਗਈਆਂ ਹਨ ਤੇ ਉਨ੍ਹਾਂ ਵੱਲੋਂ I.N.D.I.A. ਗੱਠਜੋੜ ਬਣਾ ਕੇ NDA ਦਾ ਮੁਕਾਬਲਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਵਿਚ ਇਸ ਗੱਠਜੋੜ ਨੂੰ ਲੈ ਕੇ ਰੇੜਕਾ ਪਿਆ ਹੋਇਆ ਹੈ। ਪੰਜਾਬ ਕਾਂਗਰਸ ਦੇ ਆਗੂ ਮੌਜੂਦਾ 'ਆਪ' ਸਰਕਾਰ ਨਾਲ ਵਖਰੇਵਿਆਂ ਕਾਰਨ ਲਗਾਤਾਰ ਇਸ ਗੱਠਜੋੜ ਦੀ ਖ਼ਿਲਾਫ਼ਤ ਕਰ ਰਹੇ ਹਨ, ਉੱਥੇ ਹੀ ਨਵਜੋਤ ਸਿੰਘ ਸਿੱਧੂ, ਸੰਸਦ ਰਵਨੀਤ ਸਿੰਘ ਬਿੱਟੂ ਜਿਹੇ ਆਗੂ ਇਸ ਬਾਰੇ ਹਾਈਕਮਾਨ ਦੇ ਫ਼ੈਸਲੇ ਨਾਲ ਖੜਣ ਦੀ ਗੱਲ ਆਖ਼ਦੇ ਰਹੇ ਹਨ। ਇਸ ਵਿਚਾਲੇ ਕਾਂਗਰਸ ਹਾਈਕਮਾਨ ਨੇ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਮੀਟਿੰਗ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਕਾਂਗਰਸ ਦੇ ਲੀਡਰਾਂ ਨੇ ਹਾਈਕਮਾਨ ਨਾਲ ਕੀਤੀ ਮੀਟਿੰਗ, 'ਆਪ' ਨਾਲ ਗੱਠਜੋੜ ਬਾਰੇ ਹੋਈ ਚਰਚਾ
ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਆਗੂਆਂ ਨੇ ਬਿਆਨ ਦਿੱਤਾ ਸੀ ਕਿ ਕਾਂਗਰਸ ਹਾਈਕਮਾਂਡ ਇਸ ਗੱਠਜੋੜ ਨੂੰ ਲੈ ਕੇ ਸੂਬੇ ਦੇ ਆਗੂਆਂ ਦੀ ਸਲਾਹ ਜ਼ਰੂਰ ਲਵੇਗੀ। ਉਸ ਤੋਂ ਬਾਅਦ ਹੀ ਕੋਈ ਫ਼ੈਸਲਾ ਲਿਆ ਜਾਵੇਗਾ। ਹਾਲਾਂਕਿ ਅੱਜ ਦੀ ਮੀਟਿੰਗ ਵਿਚ ਹੋਈ ਗੱਲਬਾਤ ਬਾਰੇ ਕੋਈ ਖ਼ੁਲਾਸਾ ਤਾਂ ਨਹੀਂ ਹੋ ਸਕਿਆ, ਪਰ ਇਹ ਮੀਟਿੰਗ ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਬੇਹੱਦ ਅਹਿਮ ਮੰਨੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਵਿਦੇਸ਼ 'ਚ ਗੋਰਿਆਂ ਨੇ ਮਾਰ ਦਿੱਤਾ ਪੰਜਾਬੀ ਨੌਜਵਾਨ, ਇਕਲੌਤੇ ਪੁੱਤ ਦੀ ਲਾਸ਼ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ
ਮੀਟਿੰਗ ਦੀ ਅਗਵਾਈ ਕਾਂਗਰਸ ਦੇ ਮੁਖੀ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨੇ ਕੀਤੀ।

ਮੀਟਿੰਗ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਭਾਰਤ ਭੂਸ਼ਣ ਆਸ਼ੂ, ਰਾਣਾ ਗੁਰਜੀਤ ਸਿੰਘ, ਰਾਣਾ ਕੇਪੀ, ਅੰਬਿਕਾ ਸੋਨੀ, ਨਵਜੋਤ ਸਿੰਘ ਸਿੱਧੂ, ਰਵਨੀਤ ਸਿੰਘ ਬਿੱਟੂ, ਮਨੀਸ਼ ਤਿਵਾੜੀ, ਪ੍ਰਗਟ ਸਿੰਘ ਸਮੇਤ ਹੋਰ ਕਈ ਵੱਡੇ ਆਗੂ ਮੌਜੂਦ ਰਹੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਦੀ ਆਰਥਿਕ ਅਪਰਾਧ ਸ਼ਾਖਾ ’ਚ ਤਾਇਨਾਤ ਥਾਣੇਦਾਰ ਗ੍ਰਿਫ਼ਤਾਰ
NEXT STORY