ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੋਂ ਬਾਅਦ ਹੁਣ ਅਮਲੋਹ (ਫਤਿਹਗੜ੍ਹ ਸਾਹਿਬ) ਤੋਂ ਕਾਂਗਰਸੀ ਵਿਧਾਇਕ ਕਾਕਾ ਰਣਦੀਪ ਸਿੰਘ ਨਾਭਾ ਨੇ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਇਕ ਟੀ. ਵੀ. ਚੈਨਲ ਨੂੰ ਦਿੱਤੇ ਗਏ ਇੰਟਰਵਿਊ 'ਚ ਕਾਕਾ ਰਣਦੀਪ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਜ਼ਰੂਰ ਪੂਰੇ ਕੀਤੇ ਜਾਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਸਾਲ 2002 ਦੀ ਸਰਕਾਰ ਦੇ ਕੰਮਕਾਜ 'ਤੇ ਭਰੋਸਾ ਜਤਾਉਂਦੇ ਹੋਏ ਹੀ ਲੋਕਾਂ ਨੇ ਦੁਬਾਰਾ ਕਾਂਗਰਸ ਨੂੰ ਵੋਟਾਂ ਪਾਈਆਂ ਸਨ, ਇਸ ਲਈ ਜਿਹੜੇ ਵਾਅਦੇ ਰਹਿ ਗਏ ਹਨ, ਉਨ੍ਹਾਂ ਨੂੰ ਜਲਦੀ ਪੂਰਾ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਨੁਮਾਇੰਦਾ ਹੋਣ ਦੇ ਨਾਤੇ ਉਹ ਇਸ ਗੱਲ ਨੂੰ ਲੈ ਕੇ ਚਿੰਤਤ ਹਨ। ਉੱਥੇ ਹੀ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਕੰਮਕਾਜ 'ਤੇ ਸੰਤੋਖ ਪ੍ਰਗਟ ਕਰਦਿਆਂ ਕਾਕਾ ਰਣਦੀਪ ਨੇ ਕਿਹਾ ਕਿ ਜੇਕਰ ਦਿੱਲੀ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਫਿਰ ਬਣਦੀ ਹੈ ਤਾਂ ਪੰਜਾਬ ਦੀ ਮਾਲਵਾ ਬੈਲਟ 'ਚ ਕਾਂਗਰਸ ਲਈ ਵੱਡਾ ਸੰਕਟ ਖੜ੍ਹਾ ਹੋ ਸਕਦਾ ਹੈ।
ਰਿਕਸ਼ਾ ਚਾਲਕ ਦੇ ਪੈਰ ’ਚ ਗੋਲੀ ਮਾਰ ਲੁਟੇਰਿਆਂ ਨੇ ਲੁੱਟੇ 40 ਹਜ਼ਾਰ ਰੁਪਏ
NEXT STORY