ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਖਹਿਰਾ ਨੂੰ ਜਲਾਲਾਬਾਦ ਪੁਲਸ ਨੇ ਅੱਜ ਸਵੇਰੇ 5 ਵਜੇ ਦੇ ਕਰੀਬ ਚੰਡੀਗੜ੍ਹ ਸਥਿਤ ਸੈਕਟਰ-5 'ਚ ਉਨ੍ਹਾਂ ਦੇ ਘਰੋਂ ਹਿਰਾਸਤ 'ਚ ਲੈ ਲਿਆ ਹੈ।
ਇਹ ਵੀ ਪੜ੍ਹੋ : ਬੰਦੇ ਨੂੰ ਘਰ ਬੁਲਾ ਉਤਰਵਾ ਲੈਂਦੇ ਸੀ ਕੱਪੜੇ, ਇਤਰਾਜ਼ਯੋਗ ਵੀਡੀਓ ਬਣਾਉਣ ਮਗਰੋਂ ਸ਼ੁਰੂ ਹੁੰਦੀ ਸੀ ਗੰਦੀ ਖੇਡ
ਦਰਅਸਲ ਉਨ੍ਹਾਂ ਦੇ ਇਕ ਮੁਲਾਜ਼ਮ ਤੋਂ ਡਰੱਗ ਮਿਲਣ ਕਾਰਨ ਇਹ ਕਾਰਵਾਈ ਕੀਤੀ ਗਈ ਹੈ। ਦੱਸਣਯੋਗ ਹੈ ਕਿ ਸਾਲ 2015 'ਚ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ ਤਹਿਤ ਸੁਖਪਾਲ ਖਹਿਰਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਸਪਾ ਸੈਂਟਰ 'ਚ ਚੱਲ ਰਿਹਾ ਸੀ ਜਿਸਮ ਦਾ ਧੰਦਾ, ਇਤਰਾਜ਼ਯੋਗ ਹਾਲਤ 'ਚ ਫੜ੍ਹੇ ਮੁੰਡੇ-ਕੁੜੀਆਂ, ਛੁੱਟ ਗਏ ਪਸੀਨੇ
ਸੁਖਪਾਲ ਖਹਿਰਾ ਦੇ ਪੁੱਤਰ ਐਡਵੋਕੇਟ ਮਹਿਤਾਬ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ 'ਚ ਸੁਪਰੀਮ ਕੋਰਟ ਤੋਂ ਰਾਹਤ ਮਿਲ ਚੁੱਕੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਡੀ. ਆਈ. ਜੀ. ਦੀ ਅਗਵਾਈ 'ਚ ਬਣੀ ਐੱਸ. ਆਈ. ਟੀ. ਦੀ ਰਿਪੋਰਟ ਦੇ ਆਧਾਰ 'ਤੇ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਦੇ ਮੁਲਾਜ਼ਮਾਂ ਦਾ ਕਾਰਨਾਮਾ, ਦੁਬਈ ਦੇ ਸਮੱਗਲਰਾਂ ਤੋਂ ਹੀ ਲੁੱਟ ਲਿਆ ਸੋਨਾ, CIA ਮੁਲਾਜ਼ਮ ਸਣੇ 5 ਗ੍ਰਿਫ਼ਤਾਰ
NEXT STORY