ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਬੋਲਣ ਦੇ ਸਮੇਂ ਦੀ ਮੰਗ 'ਤੇ ਕਾਂਗਰਸੀ ਵਿਧਾਇਕਾਂ ਵੱਲੋਂ ਵਾਕਆਊਟ ਕਰ ਦਿੱਤਾ ਗਿਆ। ਇਸ ਦੌਰਾਨ ਬਾਹਰ ਆ ਕੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਦਨ ਦਾ ਸਮਾਂ 2 ਵਜੇ ਤੱਕ ਦਾ ਸੀ ਪਰ ਇਸ ਨੂੰ 2 ਘੰਟੇ ਪਹਿਲਾਂ ਹੀ ਮੁਲਤਵੀ ਕਰ ਦਿੱਤਾ ਗਿਆ, ਜਿਸ ਕਾਰਨ ਡੇਢ ਕਰੋੜ ਰੁਪਏ ਦਾ ਘਾਟਾ ਪਿਆ ਹੈ।
ਇਹ ਵੀ ਪੜ੍ਹੋ : ਪੰਜਾਬ ਬਜਟ ਇਜਲਾਸ : ਰਾਜਪਾਲ ਦੇ ਭਾਸ਼ਣ 'ਤੇ CM ਮਾਨ ਦਾ ਜਵਾਬ, ਸਦਨ 'ਚ ਕੀਤੇ ਵੱਡੇ ਐਲਾਨ
ਉਨ੍ਹਾਂ ਕਿਹਾ ਕਿ ਇਸ ਦੇ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਸਪੀਕਰ ਸਾਹਿਬ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੁੱਲੂ-ਮਨਾਲੀ ਵਿਖੇ ਤਿਰੰਗਾ ਯਾਤਰਾ 'ਤੇ ਪਹੁੰਚਣਾ ਸੀ, ਇਸ ਦੇ ਲਈ ਵਿਧਾਨ ਸਭਾ ਦੀ ਕਾਰਵਾਈ ਪਹਿਲਾਂ ਹੀ ਮੁਲਤਵੀ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਮੌਜੂਦਾ ਸਰਕਾਰ ਆਪਣੇ ਕੰਮ ਨੂੰ ਲੈ ਕੇ ਕਿੰਨੀ ਕੁ ਗੰਭੀਰ ਹੈ।
ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਮਹੀਨਾ ਕਦੋਂ ਮਿਲੇਗਾ? ਸਦਨ 'ਚ ਚੁੱਕਿਆ ਗਿਆ ਸਵਾਲ
ਇਸ ਤੋਂ ਇਲਾਵਾ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ 'ਚ ਲਾਅ ਐਂਡ ਆਰਡਰ ਦੀ ਸਥਿਤੀ ਖ਼ਰਾਬ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ 'ਚ ਸਪੋਰਟਸ ਸਟੇਡੀਅਮ ਬਣਾਏ ਜਾਣ ਦੇ ਸਵਾਲ ਦਾ ਜਵਾਬ ਦਿੰਦਿਆਂ ਪਰਗਟ ਸਿੰਘ ਨੇ ਕਿਹਾ ਕਿ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਿਹਤ ਵਿਭਾਗ ਨੇ ਲਿੰਗ ਨਿਰਧਾਰਿਤ ਟੈਸਟ ਕਰਨ ਵਾਲੇ DM ਡਾਇਗਨੋਸਟਿਕ ਸੈਂਟਰ ’ਤੇ ਕੱਸਿਆ ਸ਼ਿਕੰਜਾ
NEXT STORY