ਜਲੰਧਰ(ਧਵਨ)– ਕਾਂਗਰਸੀ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਅੱਜ ਦਿੱਲੀ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ, ਜਿਸ ’ਚ ਮਾਝਾ ਖੇਤਰ ਦੀ ਸਿਆਸਤ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਕੀਤੀ ਗਈ। ਸੂਤਰਾਂ ਅਨੁਸਾਰ ਡਿੰਪਾ ਨੇ ਜਿਥੇ ਆਪਣੇ ਹਲਕੇ ਖਡੂਰ ਸਾਹਿਬ ਦੇ ਵਿਕਾਸ ਪ੍ਰੋਜੈਕਟਾਂ ਨੂੰ ਲੈ ਕੇ ਚਰਚਾ ਕੀਤੀ, ਉਥੇ ਉਨ੍ਹਾਂ ਕੈਪਟਨ ਨੂੰ ਪੂਰਾ ਸਮਰਥਨ ਦਿੰਦੇ ਹੋਏ ਕਿਹਾ ਕਿ ਕਾਂਗਰਸ ਨੂੰ ਇਸ ਸਮੇਂ ਮਜ਼ਬੂਤੀ ਦੇਣ ਦੀ ਲੋੜ ਹੈ ਤੇ ਪਾਰਟੀ ’ਚ ਅਨੁਸ਼ਾਸਨ ਨੂੰ ਸਖਤੀ ਨਾਲ ਲਾਗੂ ਕੀਤਾ ਜਾਣਾ ਚਾਹੀਦਾ।
ਇਹ ਵੀ ਪੜ੍ਹੋ- ਸਹਿਕਾਰੀ ਅਦਾਰਿਆਂ ਦੇ ਮਾਮਲਿਆਂ ਨੂੰ ਤਰਜੀਹ ਦੇਣ ਦੀ ਲੋੜ : ਰੰਧਾਵਾ
ਡਿੰਪਾ ਨੂੰ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਮਾਝਾ ਖੇਤਰ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ’ਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਸਹਿਕਾਰੀ ਅਦਾਰਿਆਂ ਦੇ ਮਾਮਲਿਆਂ ਨੂੰ ਤਰਜੀਹ ਦੇਣ ਦੀ ਲੋੜ : ਰੰਧਾਵਾ
NEXT STORY