ਨਵੀਂ ਦਿੱਲੀ/ਬਰਨਾਲਾ (ਏ. ਐੱਨ. ਆਈ.): ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀ ਸੰਸਦ ਮੈਂਬਰਾਂ ਨੇ ਬਰਨਾਲਾ ਵਿਚ ਸਫਾਈ ਕਰਮਚਾਰੀਆਂ 'ਤੇ ਹੋਏ ਪੁਲਸ ਲਾਠੀਚਾਰਜ ਦੇ ਮਾਮਲੇ ਵਿਚ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਤੱਕ ਪਹੁੰਚ ਕੀਤੀ ਹੈ। ਰਾਜਾ ਵੜਿੰਗ ਦੇ ਨਾਲ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਡਾ. ਅਮਰ ਸਿੰਘ ਅਤੇ ਧਰਮਵੀਰ ਗਾਂਧੀ ਵੀ ਮੌਜੂਦ ਸਨ।
ਰਾਜਾ ਵੜਿੰਗ ਨੇ ਦੱਸਿਆ ਕਿ ਉਨ੍ਹਾਂ ਨੇ ਕਮਿਸ਼ਨ ਨੂੰ ਮੈਡੀਕੋ-ਲੀਗਲ ਕੇਸ ਰਿਪੋਰਟਾਂ, ਜ਼ਖਮੀ ਕਰਮਚਾਰੀਆਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੌਂਪੀਆਂ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਦੋਸ਼ੀ ਪੁਲਸ ਮੁਲਾਜ਼ਮਾਂ ਵਿਰੁੱਧ ਐੱਫ.ਆਈ.ਆਰ. ਦਰਜ ਕੀਤੀ ਜਾਵੇ ਅਤੇ ਮਾਮਲੇ ਦੀ ਨਿਰਪੱਖ ਜਾਂਚ ਲਈ ਇਨਕੁਆਰੀ ਕਮਿਸ਼ਨ ਭੇਜਿਆ ਜਾਵੇ। ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਨਾ ਹੋਈ ਤਾਂ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ।
ਗੁਰਦਾਸਪੁਰ 'ਚ 'ਆਪ' ਅਤੇ ਕਾਂਗਰਸ ਸਮਰਥਕਾਂ ਵਿਚਾਲੇ ਜ਼ਬਰਦਸਤ ਝੜਪ
NEXT STORY