ਨਵੀਂ ਦਿੱਲੀ/ਚੰਡੀਗੜ੍ਹ : ਲੋਕ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ ਤੋਂ ਬਾਅਦ ਚੁੱਪ ਧਾਰੀ ਬੈਠੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਇਕ ਵਾਰ ਕਾਂਗਰਸ ਦੇ ਮੰਚ 'ਤੇ ਗਰਜਦੇ ਨਜ਼ਰ ਆਉਣਗੇ। ਜੀ ਹਾਂ, ਪਿਛਲੇ ਲੰਮੇ ਸਮੇਂ ਤੋਂ ਵੱਟੀ ਚੁੱਪ ਨਵਜੋਤ ਸਿੱਧੂ 28 ਤਾਰੀਖ ਨੂੰ ਤੋੜਨ ਜਾ ਰਹੇ ਹਨ। ਦਰਅਸਲ ਕੇਂਦਰ ਸਰਕਾਰ ਖਿਲਾਫ ਕਾਂਗਰਸ ਵਲੋਂ 'ਸਪੀਕ ਅੱਪ ਇੰਡੀਆ' ਨਾਂ ਦੀ ਇਕ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਵਿਚ ਨਵਜੋਤ ਸਿੱਧੂ 28 ਤਾਰੀਖ ਨੂੰ ਸੰਬੋਧਨ ਕਰਨਗੇ। ਇਹ ਜਾਣਕਾਰੀ ਕਾਂਗਰਸ ਦੇ ਐੱਨ. ਆਰ. ਆਈ. ਵਿੰਗ ਵਲੋਂ ਸਾਂਝੀ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸਿਆਸੀ ਗਲਿਆਰਿਆਂ ਵਿਚ ਚਰਚਾ ਦਾ ਵਿਸ਼ਾ ਬਣੇ ਨਵਜੋਤ ਸਿੱਧੂ ਦੇ ਕਾਂਗਰਸ ਛੱਡਣ ਦੀਆਂ ਅਟਕਲਾਂ 'ਤੇ ਵੀ ਫਿਲਹਾਲ ਵਿਰ੍ਹਾਮ ਲੱਗ ਗਿਆ ਹੈ।
ਇਹ ਵੀ ਪੜ੍ਹੋ : ਸੂਬਾ ਸਰਕਾਰ ਦਾ ਵੱਡਾ ਫ਼ੈਸਲਾ, ਪੰਜਾਬ 'ਚ ਫਿਰ ਤੋਂ ਲਾਕਡਾਊਨ ਲਾਗੂ
ਇਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਨਵਜੋਤ ਸਿੱਧੂ ਕਾਂਗਰਸ ਤੋਂ ਵੱਖ ਹੋ ਕੇ ਚੱਲਦੇ ਨਜ਼ਰ ਆ ਰਹੇ ਸਨ। ਨਾ ਤਾਂ ਸਿੱਧੂ ਪਾਰਟੀ ਦੀ ਕਿਸੇ ਮੀਟਿੰਗ ਵਿਚ ਹਿੱਸਾ ਲੈ ਰਹੇ ਸਨ ਅਤੇ ਨਾ ਹੀ ਉਨ੍ਹਾਂ ਦੀ ਸਰਕਾਰ ਨਾਲ ਕਿਸੇ ਤਰ੍ਹਾਂ ਦੀ ਗੱਲ ਹੋ ਰਹੀ ਸੀ। ਇਥੇ ਹੀ ਬਸ ਨਹੀਂ ਨਵਜੋਤ ਸਿੱਧੂ ਵਲੋਂ ਵਿਧਾਨ ਸਭਾ ਦੀ ਕਾਰਵਾਈ ਵਿਚ ਵੀ ਸ਼ਮੂਲੀਅਤ ਨਹੀਂ ਕਰ ਰਹੇ ਹਨ। ਲੋਕ ਸਭਾ ਚੋਣਾਂ ਤੋਂ ਬਾਅਦ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਸਿੱਧੂ ਕਾਂਗਰਸ ਦੇ ਮੰਚ 'ਤੇ ਕੇਂਦਰ ਖਿਲਾਫ ਬੋਲਦੇ ਨਜ਼ਰ ਆਉਣਗੇ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਰੇਂਜਾਂ ਦਾ ਪੁਨਰਗਠਨ ਕੀਤਾ, ਨਵੀਂ ਫਰੀਦਕੋਟ ਰੇਂਜ ਹੋਈ ਸ਼ਾਮਲ
ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਬਣੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ
NEXT STORY