ਲੁਧਿਆਣਾ : ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਨਵਜੋਤ ਸਿੱਧੂ ਵੱਲੋਂ ਨਵੀਂ ਪਾਰਟੀ ਬਣਾਉਣ ਦੀਆਂ ਅਟਕਲਾਂ ਤੇਜ਼ ਹੋ ਗਈਆਂ ਹਨ। ਇਸ ਦੇ ਸੰਕੇਤ ਸ਼ੁੱਕਰਵਾਰ ਨੂੰ ਉਸ ਸਮੇਂ ਮਿਲੇ, ਜਦੋਂ ਨਵ-ਨਿਯੁਕਤ ਪ੍ਰਧਾਨ ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਸਿੱਧੂ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਵਧਾਈ ਦਿੱਤੀ ਗਈ। ਉਨ੍ਹਾਂ ਦੇ ਅੰਮ੍ਰਿਤਸਰ ਪਹੁੰਚਣ ਦੇ ਬਾਵਜੂਦ ਸਿੱਧੂ ਨੂੰ ਮਿਲਣ ਦੀ ਬਜਾਏ ਸਮਰਾਲਾ ਵੱਲ ਰੁਖ ਕਰ ਲਿਆ ਗਿਆ।
ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 'ਚ ਮਿਲੀ ਨਮੋਸ਼ੀਜਨਕ ਹਾਰ ਤੋਂ ਬਾਅਦ ਜਦੋਂ ਹਾਈਕਮਾਂਡ ਨੇ ਸਿੱਧੂ ਤੋਂ ਅਸਤੀਫਾ ਲਿਆ ਸੀ ਤਾਂ ਉਨ੍ਹਾਂ ਵੱਲੋਂ ਇਸ ਅਹੁਦੇ 'ਤੇ ਬਣੇ ਰਹਿਣ ਲਈ ਕਾਫੀ ਲਾਬਿੰਗ ਕੀਤੀ ਗਈ ਸੀ, ਜਿਸ ਨੂੰ ਲੈ ਕੇ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਦੇ ਨਾਲ ਕਈ ਵਾਰ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ ਪਰ ਪੰਜਾਬ ਖੇਮੇ 'ਚ ਸ਼ਾਮਲ ਕਿਸੇ ਵੀ ਮੈਂਬਰ ਨੂੰ ਕਾਂਗਰਸ ਅਤੇ ਵਿਧਾਇਕ ਦਲ ਦੇ ਆਗੂਆਂ ਦੀ ਨਿਯੁਕਤੀ 'ਚ ਥਾਂ ਨਹੀਂ ਮਿਲੀ। ਹਾਲਾਂਕਿ ਸਿੱਧੂ ਨੇ ਨਵੀਂ ਟੀਮ ਨਾਲ ਮਿਲ ਕੇ ਕੰਮ ਕਰਨ ਦੀ ਗੱਲ ਕਹੀ ਸੀ ਪਰ ਫਿਲਹਾਲ ਉਨ੍ਹਾਂ ਇਸ ਟੀਮ ਤੋਂ ਦੂਰੀ ਬਣਾ ਕੇ ਕੋਈ ਨਵੀਂ ਸਿਆਸੀ ਹਲਚਲ ਕਰਨ ਦੇ ਸੰਕੇਤ ਦਿੱਤੇ ਹਨ ਕਿਉਂਕਿ ਇਕ ਤਾਂ ਸਿੱਧੂ ਦੇ ਨਾਲ ਉਨ੍ਹਾਂ ਦੇ ਖੇਮੇ ਦੇ ਕਈ ਮੌਜੂਦਾ ਅਤੇ ਸਾਬਕਾ ਵਿਧਾਇਕ ਮੌਜੂਦ ਸਨ, ਦੂਜਾ ਉਹ ਸਾਬਕਾ ਵਿਧਾਇਕ ਅਮਰੀਕ ਢਿੱਲੋਂ ਦੇ ਘਰ ਗਏ, ਜਿਨ੍ਹਾਂ ਨੂੰ ਟਿਕਟ ਨਾ ਮਿਲਣ ਕਾਰਨ ਕਾਂਗਰਸ ਵੱਲੋਂ ਆਜ਼ਾਦ ਨੂੰ ਲੜਨ ਕਰਕੇ ਕਾਂਗਰਸ ਨੇ ਬਾਹਰ ਕੱਢਿਆ ਹੋਇਆ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ: ਕਿਸਾਨਾਂ ਨੂੰ ਸ਼ਨੀਵਾਰ ਮਿਲੇਗੀ 2000 ਕਰੋੜ ਰੁਪਏ ਤੋਂ ਵੱਧ ਰਾਸ਼ੀ
ਕੇਂਦਰ ਤੇ ਪੰਜਾਬ ਸਰਕਾਰ ਤੋਂ ਕੀਤੀ ਕਿਸਾਨਾਂ ਨੂੰ ਰਾਹਤ ਦੇਣ ਦੀ ਮੰਗ
ਸਿੱਧੂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਕਿਸਾਨਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੌਸਮ ਕਾਰਨ ਕਣਕ ਦੀ ਪੈਦਾਵਾਰ ਪ੍ਰਭਾਵਿਤ ਹੋਈ ਹੈ, ਜਿਸ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਬੋਨਸ ਦਿੱਤਾ ਜਾਣਾ ਚਾਹੀਦਾ ਹੈ। ਇਸੇ ਤਰ੍ਹਾਂ ਉਨ੍ਹਾਂ ਪੰਜਾਬ ਸਰਕਾਰ ਤੋਂ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦੇ ਮੱਦੇਨਜ਼ਰ ਵੈਟ ਵਿਚ ਕਟੌਤੀ ਕਰਨ ਦੀ ਮੰਗ ਕੀਤੀ, ਜਿਸ ਦੇ ਲਈ ਕਾਂਗਰਸ ਸਰਕਾਰ ਦੇ ਸਮੇਂ ਦੌਰਾਨ 10 ਰੁਪਏ ਪ੍ਰਤੀ ਲੀਟਰ ਦੀ ਛੋਟ ਦਾ ਹਵਾਲਾ ਦਿੱਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਨਵਜੋਤ ਸਿੱਧੂ ਨੇ ਸੁਨੀਲ ਜਾਖੜ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ ’ਤੇ ਹੋਈ ਚਰਚਾ
NEXT STORY