ਲੁਧਿਆਣਾ (ਹਿਤੇਸ਼)– ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਲੋਕ ਸਭਾ ਚੋਣਾਂ ਲੜਣ ਤੋਂ ਸਾਫ਼ ਇਨਕਾਰ ਕਰ ਚੁੱਕੇ ਹਨ ਤੇ ਉਹ ਮੁੜ ਤੋਂ ਕ੍ਰਿਕਟ ਕੁਮੈਂਟਰੀ ਨਾਲ ਜੁੜ ਗਏ ਹਨ। ਇਸ ਵਿਚਾਲੇ ਸੂਤਰਾਂ ਤੋਂ ਸੂਚਨਾ ਮਿਲੀ ਹੈ ਕਿ ਕਾਂਗਰਸ ਵੱਲੋਂ ਨਵਜੋਤ ਕੌਰ ਸਿੱਧੂ ਨੂੰ ਟਿਕਟ ਦੀ ਆਫ਼ਰ ਕੀਤੀ ਗਈ ਹੈ, ਪਰ ਉਨ੍ਹਾਂ ਵੱਲੋਂ ਖ਼ਰਾਬ ਸਿਹਤ ਦਾ ਹਵਾਲਾ ਦਿੱਤਾ ਜਾ ਰਿਹਾ ਹੈ। ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਹੀ ਉਹ ਕੈਂਸਰ ਤੋਂ ਠੀਕ ਹੋਏ ਹਨ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਪੁਲਸ ਨੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਲਿਆ ਹਿਰਾਸਤ 'ਚ
ਐੱਮ. ਪੀ. ਪਰਨੀਤ ਕੌਰ ਦੇ ਭਾਜਪਾ ਵਿਚ ਸ਼ਾਮਲ ਹੋਣ ਦੇ ਬਾਅਦ ਸਭ ਤੋਂ ਵੱਡਾ ਸਵਾਲ ਇਹੀ ਸਾਹਮਣੇ ਆ ਰਿਹਾ ਹੈ ਕਿ ਪਟਿਆਲਾ ਤੋਂ ਕਾਂਗਰਸ ਦੀ ਟਿਕਟ ਕਿਸ ਨੂੰ ਮਿਲੇਗੀ ਕਿਉਂਕਿ ਲਾਲ ਸਿੰਘ ਅਤੇ ਬ੍ਰਹਮ ਮਹਿੰਦਰਾ ਕਾਫੀ ਬਜ਼ੁਰਗ ਹੋ ਗਏ ਹਨ। ਜਿਸ ਦੇ ਮੱਦੇਨਜ਼ਰ ਸੰਗਰੂਰ ਤੋਂ ਸਾਬਕਾ ਸੰਸਦ ਵਿਜੇ ਇੰਦਰ ਸਿੰਗਲਾ ਨੇ ਪਟਿਆਲਾ ਤੋਂ ਦਾਅਵੇਦਾਰੀ ਜਤਾਈ ਹੈ। ਜੋ ਉਨ੍ਹਾਂ ਦੇ ਪਿਤਾ ਸੰਤ ਰਾਮ ਸਿੰਗਲਾ ਦੀ ਸਿਆਸੀ ਕਰਮਭੂਮੀ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਨਿੱਕੇ ਸਿੱਧੂ ਦੇ ਜਨਮ ਨੂੰ ਲੈ ਕੇ ਸਰਕਾਰ ਦੇ ਸਵਾਲਾਂ ਦਾ ਬਲਕੌਰ ਸਿੰਘ ਨੇ ਦਿੱਤਾ ਜਵਾਬ, ਦੱਸੀ ਸਾਰੀ ਗੱਲ
ਜਦਕਿ ਸੂਤਰਾਂ ਦੇ ਮੁਤਾਬਕ ਕਾਂਗਰਸ ਵੱਲੋਂ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਵੀ ਪਟਿਆਲਾ ਤੋਂ ਟਿਕਟ ਦੀ ਆਫਰ ਕੀਤੀ ਗਈ ਹੈ। ਉਹ ਕੁਝ ਸਮਾਂ ਪਹਿਲਾਂ ਤਕ ਪਟਿਆਲਾ ਵਿਚ ਕਾਫ਼ੀ ਸਰਗਰਮ ਰਹੇ ਹਨ। ਹਾਲਾਂਕਿ ਉਨ੍ਹਾਂ ਵੱਲੋਂ ਖ਼ਰਾਬ ਸਿਹਤ ਦਾ ਹਵਾਲਾ ਦਿੱਤਾ ਜਾ ਰਿਹਾ ਹੈ। ਜਿੱਥੋਂ ਤਕ ਖ਼ੁਦ ਨਵਜੋਤ ਸਿੱਧੂ ਦਾ ਸਵਾਲ ਹੈ ਉਹ ਵੀ ਲੋਕਸਭਾ ਚੋਣ ਲੜਨ ਤੋਂ ਇਨਕਾਰ ਕਰ ਰਹੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੰਗਰੂਰ ’ਚ ਨਕਲੀ ਸ਼ਰਾਬ ਦਾ ਕਹਿਰ ਜਾਰੀ, ਹੁਣ ਤਕ 14 ਲੋਕਾਂ ਦੀ ਮੌਤ; 2 ਹੋਰ ਗ੍ਰਿਫ਼ਤਾਰ
NEXT STORY