ਦੇਵੀਗੜ੍ਹ/ਭੁਨਰਹੇੜੀ (ਜ. ਬ., ਨਰਿੰਦਰ)-ਹਲਕਾ ਸਨੌਰ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਵੱਲੋਂ ਪਿਛਲੇ ਦਿਨੀਂ ਦੇਵੀਗੜ੍ਹ ਵਿਖੇ ਸਮਾਗਮ ਦੌਰਾਨ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਇਕ ਵਿਵਾਦਤ ਬਿਆਨ ਦਿੱਤਾ ਗਿਆ ਸੀ। ਇਸ ਵਿਰੁੱਧ ਅਕਾਲੀਆਂ ਵੱਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ। ਅੱਜ ਕਈ ਥਾਈਂ ਹੈਰੀਮਾਨ ਦੇ ਪੁਤਲੇ ਵੀ ਫੂਕੇ ਹਨ, ਜਿਸ ਦੇ ਵਿਰੋਧ ਵਿਚ ਦੇਵੀਗੜ੍ਹ ਵਿਖੇ ਕਾਂਗਰਸੀ ਵਰਕਰਾਂ ਦੀ ਇਕੱਤਰਤਾ ਬਲਾਕ ਭੁਨਰਹੇੜੀ ਦੇ ਪ੍ਰਧਾਨ ਡਾ. ਗੁਰਮੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਬਲਾਕ ਸਨੌਰ ਦੇ ਪ੍ਰਧਾਨ ਅਸ਼ਵਨੀ ਬੱਤਾ ਅਤੇ ਜੋਗਿੰਦਰ ਸਿੰਘ ਕਾਕੜਾ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।
ਕਾਂਗਰਸੀ ਆਗੂਆਂ ਨੇ ਅਕਾਲੀਆਂ ਵੱਲੋਂ ਹੈਰੀਮਾਨ ਖਿਲਾਫ ਕੀਤੇ ਜਾ ਰਹੇ ਕੂੜ-ਪ੍ਰਚਾਰ ਦਾ ਸਖਤ ਨੋਟਿਸ ਲੈਂਦਿਆਂ ਕਿਹਾ ਕਿ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਪਿਛਲੇ ਸਮੇਂ ਅਕਾਲੀਆਂ ਵੱਲੋਂ ਕਾਂਗਰਸੀ ਆਗੂਆਂ ਨਾਲ ਕੀਤੀਆਂ ਗਈਆਂ ਧੱਕੇਸ਼ਾਹੀਆਂ ਦਾ ਮੁਕਾਬਲਾ ਕਰਨ ਲਈ ਕਾਂਗਰਸੀ ਵਰਕਰਾਂ ਨਾਲ ਖੜ੍ਹਾ ਹੋਣ ਅਤੇ ਜੋਸ਼ ਭਰਨ ਲਈ ਜੋ ਬੋਲ ਬੋਲੇ ਸਨ, ਉਨ੍ਹਾਂ ਨੂੰ ਵਿਰੋਧੀਆਂ ਵੱਲੋਂ ਤੋੜ-ਮਰੋੜ ਕੇ ਗਲਤ ਰੰਗਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਦੇ ਸਮੁੱਚੇ ਕਾਂਗਰਸੀ ਹੈਰੀਮਾਨ ਦੀ ਪਿੱਠ 'ਤੇ ਹਨ। ਕਾਂਗਰਸ ਆਪਸੀ ਭਾਈਚਾਰਾ ਅਤੇ ਸਾਂਝੀਵਾਲਤਾ ਕਾਇਮ ਰੱਖਣ 'ਚ ਵਿਸ਼ਵਾਸ ਰੱਖਣ ਵਾਲੀ ਪਾਰਟੀ ਹੈ। ਇਸੇ ਰਸਮ ਨੂੰ ਹਲਕਾ ਸਨੌਰ 'ਚ ਭਵਿੱਖ 'ਚ ਵੀ ਨਿਭਾਏਗੀ।
ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਹੈਰੀਮਾਨ ਹਲਕਾ ਸਨੌਰ ਦੀ ਤਰੱਕੀ ਅਤੇ ਵਿਕਾਸ ਲਈ ਜੱਦੋ-ਜਹਿਦ ਕਰ ਰਹੇ ਹਨ। ਇਸ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਪੰਚਾਇਤਾਂ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਰਹੀਆਂ ਹਨ। ਬੁਖਲਾਹਟ ਵਿਚ ਆ ਕੇ ਅਕਾਲੀ ਹੈਰੀਮਾਨ ਨੂੰ ਉਸ ਦੇ ਨਿਸ਼ਾਨੇ ਤੋਂ ਦੂਰ ਕਰਨ ਲਈ ਕੋਝੀਆਂ ਹਰਕਤਾਂ 'ਤੇ ਆ ਉਤਰ ਆਏੇ ਹਨ। ਆਗੂਆਂ ਨੇ ਕਿਹਾ ਕਿ ਅਸੀਂ ਧੱਕੇਸ਼ਾਹੀਆਂ ਦੇ ਹੱਕ ਵਿਚ ਨਹੀਂ ਹਾਂ ਪਰ ਜੇਕਰ ਵਿਰੋਧੀ ਕਾਂਗਰਸੀ ਵਰਕਰਾਂ ਨਾਲ ਧੱਕਾ ਕਰਨਗੇ ਤਾਂ ਉਸ ਦਾ ਮੂੰਹ-ਤੋੜ ਜਵਾਬ ਦਿੱਤਾ ਜਾਵੇਗਾ।
ਦਫਤਰੀ ਬਾਬੂਆਂ ਵੱਲੋਂ ਸਰਕਾਰ ਨਾਲ ਆਰ-ਪਾਰ ਦੀ ਲੜਾਈ ਦਾ ਐਲਾਨ
NEXT STORY