ਭਿੱਖੀਵਿੰਡ/ਖਾਲੜਾ (ਸੁਖਚੈਨ/ਅਮਨ) — ਕਾਂਗਰਸ ਪਾਰਟੀ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਤੋਂ ਹਰੇਕ ਵਰਗ ਪੂਰੀ ਤਰ੍ਹਾਂ ਖੁਸ਼ ਹੈ ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਹੀ ਸਰਕਾਰ ਕੰਮ ਕਰ ਰਹੀ ਹੈ ਅਤੇ ਪੰਜਾਬ ਨੂੰ ਇਕ ਨੰਬਰ ਦਾ ਸੂਬਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰੇਕ ਵਰਗ ਸਰਕਾਰ ਤੋਂ ਖੁਸ਼ ਹੈ ਕਿਉਂਕਿ ਸਰਕਾਰ ਨੇ ਜਨਤਾ ਦੇ ਹਿੱਤ 'ਚ ਸਾਰੇ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰੋ ਸਰਕਾਰ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਨਾਲ ਨੱਥ ਪਾ ਰਹੀ ਹੈ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਹਲਕਾ ਖੇਮਕਰਨ ਅੰਦਰ ਪੂਰੀ ਤੇਜੀ ਨਾਲ ਪਿੰਡ-ਪਿੰਡ ਵਿਕਾਸ ਕੰਮ ਛੁਰੂ ਹੋ ਚੁੱਕੇ ਹਨ। ਉਹ ਵੀ ਕਿਸੇ ਧੱੜੇਬੰਦੀ ਤੋਂ ਉਪਰ ਉੱਠਕੇ ਅਤੇ ਹਲਕੇ ਅੰਦਰ ਗਰੀਬ ਪਰਿਵਾਰ ਨੂੰ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਸਸਤੀ ਆਟਾ ਦਾਲ ਵੰਡ ਪ੍ਰਣਾਲੀ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਅਕਾਲੀ ਭਾਜਪਾ 'ਤੇ ਵਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਇਸ ਪਾਰਟੀ ਨੂੰ ਕਦੇ ਵੀ ਮੂੰਹ ਨਹੀਂ ਲਾਵੇਗੀ ਅਤੇ ਉਹ ਜੋਂ ਮਰਜ਼ੀ ਕਰ ਲੈਣ ਕਿਉਂਕਿ ਇਸ ਪਾਰਟੀ ਨੇ ਆਪਣੇ ਰਾਜ ਦੌਰਾਨ ਪੰਜਾਬ ਦੀ ਜਨਤਾ ਨਾਲ ਜੋ ਕੁਝ ਕੀਤਾ ਹੈ ਜਨਤਾ ਉਸ ਨੂੰ ਕਦੇ ਵੀ ਭੁੱਲ ਨਹੀ ਸੱਕਦੀ। ਇਸ ਮੌਕੇ ਉਨ੍ਹਾਂ ਨਾਲ ਸਰਪੰਚ ਪ੍ਰਭਦੀਪ ਸਿੰਘ ਸੋਨੂ ਸਰਪੰਚ ਸੁਰਸਿੰਘ, ਸਾਰਜ ਸਿੰਘ ਧੁੰਨ, ਸੰਦੀਪ ਸਿੰਘ ਸੋਨੀ ਕੰਬੋਕੇ ਆਦਿ ਹਾਜ਼ਰ ਸਨ।
ਮਿਊਂਸਪਲ ਇੰਪਲਾਈਜ਼ ਯੂਨੀਅਨ ਵੱਲੋਂ ਸਰਕਾਰ ਵਿਰੁੱਧ ਧਰਨਾ
NEXT STORY