ਜਲੰਧਰ (ਧਵਨ)–ਆਮ ਆਦਮੀ ਪਾਰਟੀ ਨੂੰ ਜਲੰਧਰ ਦੀ ਜ਼ਿਮਨੀ ਚੋਣ ਨੂੰ ਲੈ ਕੇ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਕਾਂਗਰਸ ਪਾਰਟੀ ਨੂੰ ਕਰਾਰਾ ਝਟਕਾ ਦਿੰਦੇ ਹੋਏ ਕਾਂਗਰਸ ਪਾਰਟੀ ਦੇ ਕੱਟੜ ਸਮਰਥਕ ਰਹੇ 50 ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ‘ਆਪ’ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੇ ਦੱਸਿਆ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਭਗਵੰਤ ਮਾਨ ਸਰਕਾਰ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਜ਼ਿਮਨੀ ਚੋਣ ਵਿਚ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਦਾਅਵਾ ਕੀਤਾ।
ਹਲਕਾ ਜਲੰਧਰ ਕੈਂਟ ਵਿਚ ਆਮ ਆਦਮੀ ਪਾਰਟੀ ਦੇ ਘੱਟ ਗਿਣਤੀ ਵਿੰਗ ਦੇ ਬਾਰੀ ਸਲਮਾਨੀ ਨੇ ਇਨ੍ਹਾਂ ਪਰਿਵਾਰਾਂ ਨੂੰ ‘ਆਪ’ ਵਿਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਮੌਲਾਨਾ ਸਫੀਕ ਉਰ ਰਹਿਮਾਨ, ਜਹੂਰ ਠੇਕੇਦਾਰ ਅਤੇ ਮੁਹੰਮਦ ਆਰਿਫ ਦੀਆਂ ਕੋਸ਼ਿਸ਼ਾਂ ਨਾਲ ਲਗਭਗ 50 ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਇਹ ਲੋਕ ਪਿਛਲੇ ਕਈ ਸਾਲਾਂ ਤੋਂ ਕਾਂਗਰਸ ਪਾਰਟੀ ਦੇ ਕੱਟੜ ਸਮਰਥਕ ਸਨ। ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਨੇ ਜਲੰਧਰ ਦੀ ਜ਼ਿਮਨੀ ਚੋਣ ਵਿਚ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਸੰਸਦ ਵਿਚ ਭੇਜਣ ਦਾ ਦਾਅਵਾ ਕੀਤਾ।
ਇਹ ਵੀ ਪੜ੍ਹੋ : ਅਮਰੀਕਾ ਤੋਂ ਮੰਦਭਾਗੀ ਖ਼ਬਰ, ਕਪੂਰਥਲਾ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਘਟਨਾ ਦੀਆਂ ਖ਼ੌਫ਼ਨਾਕ ਤਸਵੀਰਾਂ ਆਈਆਂ ਸਾਹਮਣੇ
ਇਸ ਮੌਕੇ ਆਯੋਜਿਤ ਇਕ ਪ੍ਰੋਗਰਾਮ ਵਿਚ ਮੁੱਖ ਰੂਪ ਵਿਚ ਬਾਰੀ ਸਲਮਾਨੀ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਵਿਚ ਸਾਰੇ ਵਰਗਾਂ ਦੇ ਲੋਕਾਂ ਦਾ ਇਕੋ ਜਿਹਾ ਮਾਣ-ਸਨਮਾਨ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਵੀ ਪਾਰਟੀ ਵਿਚ ਪੂਰਾ ਮਾਣ-ਸਨਮਾਨ ਮਿਲੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਦੀ ਸਰਕਾਰ ਵੱਲੋਂ ਸੂਬੇ ਵਿਚ ਹਰ ਤਬਕੇ ਦੇ ਲੋਕਾਂ ਲਈ ਨਵੀਆਂ-ਨਵੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਜ਼ਿਮਨੀ ਚੋਣ ਵਿਚ ‘ਆਪ’ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਲੋਕਾਂ ਨੂੰ ਅਪੀਲ ਕੀਤੀ।
ਇਹ ਵੀ ਪੜ੍ਹੋ : ਨਡਾਲਾ 'ਚ ਵੱਡੀ ਵਾਰਦਾਤ, 2 ਨਕਾਬਪੋਸ਼ ਲੁਟੇਰਿਆਂ ਨੇ ਜਿਊਲਰ ਤੋਂ ਲੁੱਟੀ 35 ਲੱਖ ਰੁਪਏ ਦੀ ਨਕਦੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ
ਲੁਧਿਆਣਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ 'ਚ, ਜੇਲ੍ਹ ਪ੍ਰਸ਼ਾਸਨ ਨੂੰ ਪੈ ਗਈਆਂ ਭਾਜੜਾਂ
NEXT STORY