ਪਟਿਆਲਾ (ਬਲਜਿੰਦਰ) : ਪਿੰਡ ਦੋਣ ਕਲਾਂ ਦੇ ਦਰਜਨਾਂ ਪਰਿਵਾਰਾਂ ਨੇ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਦੀ ਅਗਵਾਈ ਹੇਠ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।
ਯੂਥ ਕਾਂਗਰਸੀ ਆਗੂ ਗੌਰਵ ਸੰਧੂ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਅਕਾਲੀ ਦਲ ਦੀਆਂ ਨੀਤੀਆਂ ਨੂੰ ਸਮਝ ਚੁੱਕੀ ਹੈ। ਲੋਕਾਂ ਨੂੰ ਪਤਾ ਲੱਗ ਚੁੱਕਿਆ ਹੈ ਕਿ ਅਕਾਲੀ ਦਲ ਦਾ ਭਵਿੱਖ ਖ਼ਤਮ ਹੋ ਚੁੱਕਿਆ ਹੈ ਅਤੇ ਪੰਜਾਬ ਦੇ ਲੋਕ ਕਦੇ ਵੀ ਅਕਾਲੀ ਦਲ ਦੇ ਨਾਲ ਨਹੀਂ ਜਾਣਗੇ।
ਦੂਜੇ ਪਾਸੇ ਹਲਕਾ ਸਨੌਰ ’ਚ ਜਿਹੜਾ ਵਿਕਾਸ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਦੀ ਅਗਵਾਈ ਹੇਠ ਹੋਇਆ, ਉਸ ਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਕਾਂਗਰਸ ’ਚ ਸ਼ਾਮਲ ਹੋਣ ਵਾਲਿਆਂ ’ਚ ਲਖਵਿੰਦਰ ਸਿੰਘ, ਸਤਵੰਤ ਸਿੰਘ, ਤੇਜਿੰਦਰ ਸਿੰਘ, ਰਾਜਵਿੰਦਰ ਸਿੰਘ, ਅਵਤਾਰ ਸਿੰਘ, ਜਸਵੀਰ ਸਿੰਘ, ਦੀਪਾ ਸਿੰਘ, ਜਗਤਾਰ ਸਿੰਘ, ਸਰਬਜੀਤ ਸਿੰਘ, ਬਲਵਿੰਦਰ ਸਿੰਘ, ਪਰਵਿੰਦਰ ਸਿੰਘ, ਇੰਦਰਜੀਤ ਸਿੰਘ, ਬਲਦੇਵ ਸਿੰਘ, ਕੁਲਵੰਤ ਸਿੰਘ, ਇੰਦਰ ਰਾਮ, ਗੁਰਜੰਟ ਸਿੰਘ, ਕਰਮ ਸਿੰਘ, ਲਖਵੀਰ ਸਿੰਘ, ਹਰਜੀਤ ਸਿੰਘ, ਅਮਰਿੰਦਰ ਸਿੰਘ, ਧਰਮ ਸਿੰਘ, ਪਰਦੀਪ ਸਿੰਘ, ਮੈਪੀ ਸਿੰਘ, ਪਰਮਜੀਤ ਸਿੰਘ, ਜਗਜੀਤ ਸਿੰਘ, ਅਵਤਾਰ ਸਿੰਘ, ਗੁਰਵਿੰਦਰ ਸਿੰਘ ਅਤੇ ਰੋਹਿਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹਨ।
ਗਰਭਵਤੀ ਦੀ ਡਿਲਿਵਰੀ ਦੌਰਾਨ ਵੀਡੀਓ ਬਣਾ ਕੇ ਵਾਇਰਲ ਕਰਨਾ ਸਿਵਲ ਸਰਜਨ ਨੂੰ ਪਿਆ ਮਹਿੰਗਾ
NEXT STORY