ਮਾਨਸਾ (ਸੰਦੀਪ ਮਿੱਤਲ)— ਮਾਨਸਾ ਜ਼ਿਲੇ ਅੰਦਰ ਸ੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਭਾਰੀ ਸਿਆਸੀ ਝਟਕਾ ਲੱਗਿਆ, ਜਦੋਂ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਹਾਜ਼ਰੀ ਵਿਚ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਦੀ ਪ੍ਰੇਰਣਾ ਸਦਕਾ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲਾ ਪ੍ਰਧਾਨ ਮਨਦੀਪ ਸਿੰਘ ਗੋਰਾ ਪ੍ਰਧਾਨ ਨਗਰ ਕੌਂਸਲ ਮਾਨਸਾ ਵੱਲੋਂ ਅਕਾਲੀ ਦਲ ਤੋਂ ਅਸਤੀਫਾ ਦੇਣ ਉਪਰੰਤ ਵੀਰਵਾਰ ਆਪਣੇ ਸਾਥੀਆਂ ਸਮੇਤ ਚੰਡੀਗੜ੍ਹ ਵਿਖੇ ਇਕ ਸਮਾਗਮ ਦੌਰਾਨ ਕਾਂਗਰਸ ਵਿਚ ਸ਼ਾਮਲ ਹੋ ਗਏ।
ਇਕ ਸਮਾਗਮ ਦੌਰਾਨ ਮਨਦੀਪ ਗੋਰਾ ਆਪਣੇ ਸਾਥੀ ਨਗਰ ਕੌਂਸਲ ਦੇ ਜੂਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਦੀਪਾ (ਭਾਜਪਾ), ਦਵਿੰਦਰ ਸਿੰਘ ਢਿੱਲੋਂ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਜ਼ਿਲਾ ਮਾਨਸਾ, ਰਜਿੰਦਰ ਰਾਜੀ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਜ਼ਿਲਾ ਮਾਨਸਾ, ਨਰੇਸ਼ ਵਿੱਕੀ ਸ਼ਹਿਰੀ ਪ੍ਰਧਾਨ ਯੂਥ ਅਕਾਲੀ ਦਲ ਮਾਨਸਾ, ਕਰਨੈਲ ਕੌਰ ਕੌਂਸਲਰ ਅਕਾਲੀ ਦਲ, ਸੌਰਵ ਜਿੰਦਲ ਕੌਂਸਲਰ ਆਮ ਆਦਮੀ ਪਾਰਟੀ, ਸੁਰਿੰਦਰ ਨਿਭੋਰੀਆ ਕੌਂਸਲਰ ਬਸਪਾ, ਵਿਨੋਦ ਭੰਮਾ ਪ੍ਰਧਾਨ ਭਾਰਤ ਵਿਕਾਸ ਪ੍ਰੀਸ਼ਦ (ਅਕਾਲੀ ਦਲ), ਗਗਨਦੀਪ ਗਗਨੀ ਜ਼ਿਲਾ ਸੀਨੀਅਰ ਮੀਤ ਪ੍ਰਧਾਨ ਯੂਥ ਵਿੰਗ ਅਕਾਲੀ ਦਲ ਆਦਿ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨੇ ਵੀ ਕਾਂਗਰਸ ਵਿਚ ਸ਼ਮੂਲੀਅਤ ਕੀਤੀ। ਇਨ੍ਹਾਂ ਨੂੰ ਮਨਪ੍ਰੀਤ ਸਿੰਘ ਬਾਦਲ ਅਤੇ ਮੰਗਤ ਰਾਏ ਬਾਂਸਲ ਨੇ ਸਿਰੋਪੇ ਭੇਟ ਕਰਦਿਆਂ ਵਿਸ਼ਵਾਸ਼ ਦਿਵਾਇਆ ਕਿ ਕਾਂਗਰਸ ਵਿਚ ਉਨ੍ਹਾਂ ਨੂੰ ਬਣਦਾ ਹਰ ਮਾਨ ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਮਿਹਨਤੀ ਲੋਕਾਂ ਦਾ ਪਾਰਟੀ ਵਿਚ ਸ਼ਾਮਲ ਹੋਣ ਦਾ ਸਵਾਗਤ ਕਰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ 10 ਸਾਲਾਂ ਦੇ ਜੁਲਮ ਅਤੇ ਧੱਕੇਸ਼ਾਹੀ ਦੇ ਆਲਮ 'ਚੋਂ ਨਿਕਲ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਾਰ ਸਿੰਘ ਦੀ ਯੋਗ ਅਗਵਾਈ ਹੇਠ ਖੁਸ਼ਹਾਲੀ ਅਤੇ ਤਰੱਕੀ ਦੇ ਰਾਹ 'ਤੇ ਪਿਆ ਹੈ ਅਤੇ ਪੰਜਾਬ ਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਪੰਜਾਬ ਦੀ ਜਨਤਾ ਨੂੰ ਅਪੀਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਉਹ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਨਵੇਂ ਫੈਸਲਿਆਂ ਲਈ ਇੰਤਜਾਰ ਕਰਨ। ਕੈਪਟਨ ਅਮਰਿੰਦਰ ਸਿੰਘ ਦਾ ਵਿਜ਼ਨ ਪੰਜਾਬ ਪੰਜਾਬੀਅਤ ਅਤੇ ਪੰਜਾਬ ਦੇ ਲੋਕਾਂ ਲਈ ਖੁਸ਼ਹਾਲੀ ਅਤੇ ਤਰੱਕੀ ਦਾ ਹੈ। ਅੱਜ ਵਿਰੋਧੀ ਪਾਰਟੀਆਂ ਕੋਲ ਕੋਈ ਮੁੱਦਾ ਨਾ ਹੋਣ ਕਾਰਨ ਕਿਸਾਨਾਂ ਦੇ ਕਰਜ਼ੇ ਮੁਆਫੀ ਦੀ ਆੜ ਹੇਠ ਸਿਆਸਤ ਕਰਕੇ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰਨ 'ਚ ਲੱਗੀ ਹੋਈ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਮਾਨਸਾ ਫੇਰੀ ਦੌਰਾਨ ਪੰਜਾਬ ਦੇ ਕਿਸਾਨਾਂ ਨਾਲ ਖੇਤ ਮਜਦੂਰਾਂ ਨੂੰ ਵੀ ਭਰੋਸਾ ਦਿੱਤਾ ਸੀ ਕਿ ਆਰਥਿਕ ਸਥਿਤੀ 'ਚ ਸੁਧਾਰ ਹੁੰਦਿਆਂ ਹੀ ਖੇਤ ਮਜਦੂਰਾਂ ਦਾ ਵੀ ਕਰਜ਼ਾ ਮੁਆਫ ਕੀਤਾ ਜੇਵਗਾ।
ਇਸ ਮੌਕੇ ਤੇ ਬੋਲਦਿਆਂ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ਕਿਹਾ ਕਿ ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਦਾ ਕਾਂਗਰਸ ਵਿਚ ਸ਼ਾਮਲ ਹੋਣਾ ਅਜੇ ਸ਼ੁਰੂਆਤੀ ਦੌਰ ਹੈ। ਬਹੁਤ ਲੰਬੀ ਲਿਸਟ ਹੈ ਕਾਂਗਰਸ ਵਿਚ ਸ਼ਾਮਲ ਹੋਣ ਵਾਲਿਆਂ ਦੀ। ਕਾਂਗਰਸ ਪਾਰਟੀ ਹਰ ਵਰਕਰ ਨੂੰ ਬਣਦਾ ਮਾਨ ਸਤਿਕਾਰ ਦੇਵੇਗੀ।
ਇਸ ਮੌਕੇ ਸੰਬੋਧਨ ਕਰਦਿਆਂ ਕਾਂਗਰਸ ਵਿਚ ਸ਼ਾਮਲ ਹੋਏ ਮਨਦੀਪ ਸਿੰਘ ਗੋਰਾ ਪ੍ਰਧਾਨ ਨਗਰ ਕੌਂਸਲ ਮਾਨਸਾ ਨੇ ਕਿਹਾ ਕਿ ਮਾਨਸਾ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੇ ਭਲੇ ਲਈ ਉਨ੍ਹਾਂ ਨੇ ਅਜਿਹਾ ਕਦਮ ਪੁੱਟਿਆ ਹੈ ਕਿਉਂਕਿ ਹੁਣ ਅਕਾਲੀ ਦਲ 'ਤੇ ਕਮਰਸ਼ੀਅਲ ਲੋਕਾਂ ਦਾ ਕਬਜ਼ਾ ਹੋਣ ਕਾਰਨ ਵਰਕਰਾਂ ਦੀ ਪੁੱਛ ਪ੍ਰਤੀਤ ਖਤਮ ਹੋਣ ਲੱਗੀ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਅਕਾਲੀ ਦਲ ਹੁਣ ਪਹਿਲਾਂ ਵਾਲਾ ਅਕਾਲੀ ਦਲ ਨਹੀਂ ਰਿਹਾ ਸਗੋਂ ਕੁਝ ਲੋਕਾਂ ਦੀ ਪ੍ਰਾਈਵੇਟ ਲਿਮਟਿਡ ਕੰਪਨੀ ਬਣ ਗਿਆ ਹੈ, ਜਿਸ ਕਾਰਨ ਟਕਸਾਲੀ ਵਰਕਰਾਂ ਦਾ ਮੋਹ ਅਕਾਲੀ ਦਲ ਤੋਂ ਭੰਗ ਹੋਣ ਲੱਗਾ ਹੈ। ਇਸ ਮੌਕੇ ਕੋਸਲਰ ਪ੍ਰੇਮ ਸਾਗਰ ਭੋਲਾ, ਸੀਤਾ ਰਾਮ ਚੁਨੀਆ, ਆਯੂਸ਼ੀ ਸ਼ਰਮਾ ਕੌਂਸਲਰ ਅਤੇ ਜਿਲ•ਾ ਪ੍ਰਧਾਨ ਮਹਿਲਾ ਕਾਗਰਸ , ਚੰਦਰ ਸੇਖਰ ਨੰਦੀ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਸਨ।
ਵੀਡੀਓ 'ਚ ਦੇਖੋ ਠੰਡ 'ਚ ਸ਼ੌਂਕ ਨਾਲ ਖਾਣ ਵਾਲੀ ਗੱਚਕ ਕਿਵੇਂ ਹੁੰਦੀ ਹੈ ਤਿਆਰ
NEXT STORY