ਬੁਢਲਾਡਾ (ਬਾਂਸਲ)— ਕਾਂਗਰਸ ਪਾਰਟੀ ਨਗਰ ਕੌਂਸਲ ਉੱਪਰ ਪ੍ਰਧਾਨਗੀ ਦਾ ਦਾਅਵਾ ਜਲਦ ਪੇਸ਼ ਕਰੇਗੀ ਅਤੇ ਇਸ ਦੀ ਪ੍ਰਤੀਕਿਰਿਆ ਆਰੰਭ ਕਰ ਦਿੱਤੀ ਗਈ ਹੈ। ਇਹ ਸ਼ਬਦ ਅੱਜ ਇਥੇ ਬਲਾਕ ਕਾਂਗਰਸ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਕੌਂਸਲਰ ਤੀਰਥ ਸਿੰਘ ਸਵੀਟੀ ਨੇ ਕਹੇ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਜ਼ਿਲਾ ਪ੍ਰਧਾਨ ਵਿਕਰਮਜੀਤ ਮੋਫਰ ਨੂੰ ਕੋਸਲ ਦੇ ਮੌਜੂਦਾ ਹਾਲਾਤਾਂ ਤੋਂ ਜਾਣੂੰ ਕਰਵਾ ਦਿੱਤਾ ਗਿਆ ਹੈ ਅਤੇ ਆਜ਼ਾਦ ਕੌਂਸਲਰਾਂ ਨਾਲ ਸੰਪਰਕ ਬਣਾਉਣ ਲਈ ਸੰਪਰਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਰਾਜ 'ਚ ਹਰ ਵਰਗ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ 'ਤੇ ਹੈ ਅਤੇ ਪੰਜਾਬ ਦੀ ਜਨਤਾ ਅਕਾਲੀ ਸਰਕਾਰ ਦੇ ਰਾਜ ਤੋਂ ਮੁਕਤੀ ਪ੍ਰਾਪਤ ਕਰਕੇ ਮਾਨ ਮਹਿਸੂਸ ਕਰ ਰਹੇ ਹਨ। ਉੱਥੇ ਗੁੰਡਾਗਰਦੀ, ਧੱਕੇਸ਼ਾਹੀ, ਇੰਸਪੈਕਟਰੀ ਰਾਜ, ਪੁਲਸ ਦਾ ਸਿਆਸੀਕਰਨ ਤੋਂ ਵੀ ਨਿਜਾਤ ਮਿਲੀ ਹੈ। ਇਸ ਮੌਕੇ 'ਤੇ ਬੋਲਦਿਆਂ ਜ਼ਿਲਾ ਕਾਂਗਰਸ ਕਮੇਟੀ ਦੇ ਆਗੂ ਧੀਰਾ ਸਿੰਘ ਬੀਰੋਕੇ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰ ਆਉਣ ਵਾਲੀਆਂ ਪੰਚਾਇਤੀ ਅਤੇ ਸੰਮਤੀ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹੈ।
ਉਨ੍ਹਾਂ ਕਿਹਾ ਕਿ ਇਸ ਵਾਰ ਨੌਜਵਾਨ ਵਰਗ ਨੂੰ ਅੱਗੇ ਲਿਆਉਂਦਾ ਜਾਵੇਗਾ। ਜਿਸ 'ਚ 50 ਫੀਸਦੀ ਨੌਜਵਾਨ ਮਹਿਲਾਵਾਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਨੇ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਯੋਜਨਾਵਾਂ ਨੂੰ ਘਰ ਘਰ ਤੱਕ ਪਹੁੰਚਾਉਣ। ਇਸ ਮੌਕੇ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਹਰਬੰਸ ਸਿੰਘ ਖਿੱਪਲ, ਜ਼ਿਲਾ ਪ੍ਰੀਸ਼ਦ ਮੈਂਬਰ ਖੇਮ ਸਿੰਘ ਜਟਾਣਾ, ਦਿਲਬਾਗ ਸਿੰਘ ਗੱਗੀ ਆਦਿ ਹਜ਼ਾਰ ਸਨ। ਇਸ ਮੌਕੇ 'ਤੇ ਸਥਾਨਕ ਸ਼ਹਿਰ ਦੇ ਵਾਰਡ ਦੀ ਉੱਪ ਚੋਣ 'ਚ ਕਾਂਗਰਸ ਦੀ ਜਿੱਤ 'ਤੇ ਵਰਕਰਾਂ ਅਤੇ ਵੋਟਰਾਂ ਦਾ ਧੰਨਵਾਦ ਕੀਤਾ ਗਿਆ।
ਫਰੀਦਕੋਟ 'ਚ ਹੋਏ ਸਾਦੇ ਵਿਆਹ ਨੇ ਪੇਸ਼ ਕੀਤੀ ਮਿਸਾਲ, ਹੋ ਰਹੇ ਚਰਚੇ (ਵੀਡੀਓ)
NEXT STORY