ਚੰਡੀਗੜ੍ਹ/ਮੋਗਾ (ਗੋਪੀ) : ਕਾਂਗਰਸ ਦੇ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਦੇ ਪੁੱਤਰ ਕਮਲਜੀਤ ਸਿੰਘ ਬਰਾੜ ਨੂੰ ਵੱਡਾ ਝਟਕਾ ਦਿੰਦਿਆਂ ਪਾਰਟੀ ’ਚੋਂ ਕੱਢ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਕਾਰਵਾਈ ਕਮਲਜੀਤ ਬਰਾੜ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ : ਬਿਜਲੀ ਵਿਭਾਗ ’ਚ ਨੌਕਰੀਆਂ ਨੂੰ ਲੈ ਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਦਾ ਅਹਿਮ ਬਿਆਨ
ਇਸ ਸਬੰਧੀ ਹਦਾਇਤਾਂ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਜਾਰੀ ਕੀਤੀਆਂ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪਾਰਟੀ ਵੱਲੋਂ ਉਕਤ ਕਾਰਵਾਈ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਖ਼ਿਲਾਫ਼ ਬਿਆਨਬਾਜ਼ੀ ਕਰਨ ਦੇ ਬਦਲੇ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਨੂੰ ਲੈ ਕੇ ਪਿਤਾ ਦਾ ਵੱਡਾ ਖ਼ੁਲਾਸਾ, ‘ਆਪ’ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ’ਚ ਅਹਿਮ ਫ਼ੈਸਲਾ, ਪੜ੍ਹੋ Top 10
ਬਿਜਲੀ ਵਿਭਾਗ ’ਚ ਨੌਕਰੀਆਂ ਨੂੰ ਲੈ ਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਦਾ ਅਹਿਮ ਬਿਆਨ
NEXT STORY