ਪਠਾਨਕੋਟ (ਸ਼ਾਰਦਾ) : ਅੰਤਰਰਾਸ਼ਟਰੀ ਪੱਧਰ 'ਤੇ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦਿਨ-ਦਿਹਾੜੇ ਹੋਏ ਕਤਲ ਨੇ ਲੋਕਾਂ ਨੂੰ ਪੂਰੀ ਤਰ੍ਹਾਂ ਸਦਮੇ ’ਚ ਪਾ ਦਿੱਤਾ ਹੈ। ਪੰਜਾਬ ਦੇ ਨਾਲ-ਨਾਲ ਦੇਸ਼-ਵਿਦੇਸ਼ ’ਚ ਇਸ ਨੌਜਵਾਨ ਗਾਇਕ ਦੀ ਮੌਤ ’ਤੇ ਕਾਫੀ ਸ਼ੋਕ ਪ੍ਰਗਟਾਇਆ ਜਾ ਰਿਹਾ ਹੈ ਪਰ ਕਾਂਗਰਸ ਪਾਰਟੀ ਲਈ ਇਕ ਹੋਰ ਵੱਡਾ ਝਟਕਾ ਇਹ ਹੈ ਕਿ ਬੀਤੇ ਦਿਨੀਂ ਹੋਈਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਨੂੰ ਜਿਤਾਉਣ ਵਾਲੇ ਉਨ੍ਹਾਂ ਦੇ ਇਕ ਆਗੂ ਨੇ ਇਸ ਸਾਲ ਕਾਂਗਰਸ ਦੀ ਟਿਕਟ ’ਤੇ ਚੋਣ ਲੜੀ ਸੀ ਪਰ ਆਮ ਆਦਮੀ ਪਾਰਟੀ ਦੇ ਹੱਕ ’ਚ ਚੱਲੀ ਤਬਦੀਲੀ ਦੀ ਲਹਿਰ ਨੇ ਮਾਲਵਾ ਖੇਤਰ ’ਚ ਸਫ਼ਾਇਆ ਕਰ ਦਿੱਤਾ। ਸਿੱਧੂ ਮੂਸੇਵਾਲਾ ਵੀ ਭਾਰੀ ਵੋਟਾਂ ਨਾਲ ਹਾਰ ਗਏ ਸਨ ਪਰ ਉਨ੍ਹਾਂ ਦੀ ਫੈਨ ਫਾਲੋਇੰਗ ਬਹੁਤ ਜ਼ਿਆਦਾ ਹੈ ਅਤੇ ਲੱਖਾਂ ਲੋਕ ਉਨ੍ਹਾਂ ਦੇ ਵੀਡੀਓ ਤੇ ਟਵੀਟਸ ਨੂੰ ਦੇਖਦੇ ਹਨ।
ਇਹ ਵੀ ਪੜ੍ਹੋ : ਪਰਿਵਾਰ ਦੀ ਸਹਿਮਤੀ ਮਗਰੋਂ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਜਾਰੀ, ਵੇਖੋ ਮੌਕੇ ਦੀਆਂ ਤਸਵੀਰਾਂ
ਇਸੇ ਧੜੇਬੰਦੀ ਦਾ ਸ਼ਿਕਾਰ ਹੋ ਕੇ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਨੂੰ ਪੂਰੀ ਤਰ੍ਹਾਂ ਹਾਰ ਦਾ ਮੂੰਹ ਦੇਖਣਾ ਪਿਆ। ਹੁਣ 2 ਮਹੀਨਿਆਂ ਬਾਅਦ ਸਿੱਧੂ ਮੂਸੇਵਾਲੇ ਦੀ ਅਚਾਨਕ ਹੋਈ ਮੌਤ ਨੇ ਕਾਂਗਰਸੀ ਵਰਕਰਾਂ ਨੂੰ ਕਾਫੀ ਪ੍ਰੇਸ਼ਾਨ ਕਰ ਦਿੱਤਾ ਹੈ। ਲੋਕ ਖਾਸ ਕਰਕੇ ਕਾਂਗਰਸੀ ਵਰਕਰ ਚਾਹੁੰਦੇ ਹਨ ਕਿ ਪਾਰਟੀ ਸੱਤਾਧਿਰ ’ਤੇ ਦਬਾਅ ਬਣਾਵੇ ਤੇ ਸਿੱਧੂ ਮੂਸੇਵਾਲਾ ਦੇ ਕਤਲ ਦਾ ਸੱਚ ਲੋਕਾਂ ਦੇ ਸਾਹਮਣੇ ਆਵੇ। ਕੀ ਕਾਂਗਰਸੀ ਆਗੂ ਇਸ ਨੌਜਵਾਨ ਦੀ ਮੌਤ ਦੀ ਨਿਰਪੱਖ ਜਾਂਚ ਲਈ ਦਬਾਅ ਬਣਾਉਣ ’ਚ ਕਾਮਯਾਬ ਹੋਣਗੇ ਜਾਂ ਸਿਰਫ਼ ਛੋਟੇ-ਮੋਟੇ ਪ੍ਰਦਰਸ਼ਨ ਕਰਕੇ ਆਪਣਾ ਫਰਜ਼ ਨਿਭਾਉਣਗੇ?
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦਾ ਹੋਇਆ ਪੋਸਟਮਾਰਟਮ, ਭਲਕੇ ਕੀਤਾ ਜਾਵੇਗਾ ਅੰਤਿਮ ਸੰਸਕਾਰ (ਵੀਡੀਓ)
ਇਸ ਸਮੇਂ ਕਾਂਗਰਸ ਦੀ ਵਾਗਡੋਰ ਨੌਜਵਾਨ ਆਗੂ ਅਤੇ ਵਿਧਾਇਕ ਰਾਜਾ ਵੜਿੰਗ ਦੇ ਹੱਥਾਂ ’ਚ ਹੈ, ਉਹ ਸੂਬਾ ਪ੍ਰਧਾਨ ਵੀ ਹਨ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਹਨ। ਕਾਂਗਰਸ ਸਰਕਾਰ ਦੇ ਸਮੇਂ 5 ਸਾਲ ਰਹੇ ਦੋਵੇਂ ਮੁੱਖ ਮੰਤਰੀ ਹੁਣ ਮੌਜੂਦਾ ਹਾਲਾਤ ’ਚ ਪਾਰਟੀ ਦੇ ਨਾਲ ਨਹੀਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਸੀ ਅਤੇ ਚਰਨਜੀਤ ਸਿੰਘ ਚੰਨੀ ਵੀ ਈ. ਡੀ. ਕਾਰਨ ਰਹੱਸਮਈ ਚੁੱਪ ਧਾਰੀ ਬੈਠੇ ਹਨ। ਕਾਂਗਰਸ ਲਈ ਸਭ ਤੋਂ ਵੱਡਾ ਝਟਕਾ ਚੋਣ ਹਾਰ ਤੋਂ ਬਾਅਦ ਸੁਨੀਲ ਜਾਖੜ ਦਾ ਭਾਜਪਾ ’ਚ ਸ਼ਾਮਲ ਹੋਣਾ ਹੈ। ਇਨ੍ਹਾਂ ਹਾਲਾਤ ਦੇ ਬਾਵਜੂਦ ਕੀ ਕਾਂਗਰਸ ਦੀ ਨਵੀਂ ਲੀਡਰਸ਼ਿਪ ਆਪਣੇ ਮਤਭੇਦ ਭੁਲਾ ਕੇ ਇਸ ਮੁੱਦੇ ’ਤੇ ਇਕਜੁੱਟ ਹੋਵੇਗੀ। ਵਰਕਰਾਂ ਨੂੰ ਲਾਮਬੰਦ ਕਰਕੇ ਸਰਕਾਰ ’ਤੇ ਦਬਾਅ ਬਣਾ ਸਕੇਗੀ ਕਿ ਲੋਕਾਂ ਦੇ ਮਨਾਂ ’ਚ ਇਹ ਗੱਲ ਸਾਫ਼ ਹੋਵੇ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਮਿਲਿਆ ਹੈ।
ਇਹ ਵੀ ਪੜ੍ਹੋ : ਦਹਿਸ਼ਤ: ਕਿਤੇ ਚੱਲੀ ਗੋਲੀ ਤਾਂ ਕਿਸੇ ਦਾ ਮੋਬਾਇਲ ਤੇ ਕਿਸੇ ਦੀ ਖੋਹੀ ਨਕਦੀ
ਕਾਂਗਰਸ ਲਈ ਇਹ ਵੀ ਸਾੜ੍ਹਸਤੀ ਵਾਲੀ ਗੱਲ ਹੈ ਕਿ ਆਪਣੇ ਲੋਕਾਂ ਨੂੰ ਆਪਣੇ ਵੱਲ ਖਿੱਚਣ ਵਾਲੇ ਆਗੂ ਨਵਜੋਤ ਸਿੰਘ ਸਿੱਧੂ ਵੀ ਇਸ ਵੇਲੇ ਪਟਿਆਲਾ ਜੇਲ੍ਹ ’ਚ ਬੰਦ ਹਨ। ਕਾਂਗਰਸ ਸਿੱਧੂ ਮੂਸੇਵਾਲਾ ’ਤੇ ਜ਼ੋਰਦਾਰ ਬੋਲ ਰਹੀ ਹੈ ਪਰ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੀ ਸੱਤਾਧਾਰੀ ਪਾਰਟੀ ‘ਆਪ’ ਨੂੰ ਕਟਹਿਰੇ ’ਚ ਖੜ੍ਹਾ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰੀ ਨਿਰਪੱਖਤਾ ਨਾਲ ਜਾਂਚ ਕਰਵਾਉਣ ਦੇ ਸੰਕੇਤ ਦਿੱਤੇ ਹਨ ਕਿ ਇਸ ਕਤਲ ਕਾਂਡ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇਗੀ ਅਤੇ ਸਰਕਾਰ ਕਾਤਲਾਂ ਨੂੰ ਫੜਨ ਲਈ ਪੂਰੀ ਤਰ੍ਹਾਂ ਤਿਆਰ ਹੈ ਪਰ ਮੁੱਖ ਸਵਾਲ ਇਹ ਹੈ ਕਿ ਸਿੱਧੂ ਮੂਸੇਵਾਲੇ ਨੂੰ ਮਾਰਨ ਦੀ ਸਾਜ਼ਿਸ਼ ਰਚਣ ਵਾਲੇ ਆਖ਼ਿਰਕਾਰ ਬੇਨਕਾਬ ਹੋ ਜਾਣਗੇ।
ਇਹ ਵੀ ਪੜ੍ਹੋ : ਤੇਜ਼ ਹਨੇਰੀ ਕਾਰਨ ਦਿੱਲੀ ਦੀ ਜਾਮਾ ਮਸਜਿਦ ਦਾ ਗੁੰਬਦ ਟੁੱਟਾ, 2 ਲੋਕ ਜ਼ਖਮੀ
ਕੀ ਸਰਕਾਰ ਪੰਜਾਬ ਪੁਲਸ ਨੂੰ ਫ੍ਰੀ ਹੈਂਡ ਦੇ ਕੇ ਸਮਾਜ ਵਿਰੋਧੀ ਅਨਸਰਾਂ ਨੂੰ ਫੜਨ ਅਤੇ ਦਬਾਉਣ ’ਚ ਕਾਮਯਾਬ ਹੋਵੇਗੀ? ਲੋਕਾਂ ਦੇ ਮਨਾਂ ’ਚ ਸੁਰੱਖਿਆ ਨੂੰ ਲੈ ਕੇ ਕੁਝ ਸਵਾਲ ਹਨ, ਜਿਨ੍ਹਾਂ ਦੇ ਹੱਲ ਲਈ ਪੰਜਾਬ ਸਰਕਾਰ ਨੂੰ ਦਿਨ-ਰਾਤ ਮਿਹਨਤ ਕਰਨੀ ਪਵੇਗੀ ਤਾਂ ਜੋ ਲੋਕਾਂ ਨੂੰ ਇਹ ਵਿਸ਼ਵਾਸ ਦਿਵਾਇਆ ਜਾ ਸਕੇ ਕਿ ਆਉਣ ਵਾਲੇ ਸਮੇਂ ’ਚ ਕਿਸੇ ਬੇਕਸੂਰ ਦੀ ਜਾਨ ਜਾਣ ਤੋਂ ਪਹਿਲਾਂ ਹੀ ਸਾਜ਼ਿਸ਼ਕਰਤਾਵਾਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਇੰਟੈਲੀਜੈਂਸ ਅਤੇ ਕਾਊਂਟਰ ਇੰਟੈਲੀਜੈਂਸ ਇੰਨੀ ਪ੍ਰਭਾਵਸ਼ਾਲੀ ਹੋਵੇਗੀ ਕਿ ਯੋਜਨਾ ਬਣਾਉਣ ਵਾਲੇ ਕਾਰਵਾਈ ਤੋਂ ਪਹਿਲਾਂ ਹੀ ਫੜੇ ਜਾਣਗੇ। ਕਾਂਗਰਸ ਪਾਰਟੀ ਵੱਲੋਂ ਸਿੱਧੂ ਮੂਸੇਵਾਲਾ ਨੂੰ ਇਹੀ ਸ਼ਰਧਾਂਜਲੀ ਹੋਣੀ ਚਾਹੀਦੀ ਹੈ ਕਿ ਉਹ ਪੰਜਾਬ ਦੀ ਏਕਤਾ ਤੇ ਅਖੰਡਤਾ ਲਈ ਇਕਮੁੱਠ ਹੋ ਕੇ ਇਨਸਾਫ਼ ਦਿਵਾਉਣ ’ਚ ਕਾਮਯਾਬ ਹੋਣ ਤਾਂ ਜੋ ਪੰਜਾਬ ’ਚ ਸ਼ਾਂਤੀ ਅਤੇ ਆਪਸੀ ਭਾਈਚਾਰਾ ਬਣਿਆ ਰਹੇ।
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ASI ਖ਼ੁਦਕੁਸ਼ੀ ਮਾਮਲਾ, ACP ਸੁਖਜਿੰਦਰ ਸਿੰਘ ਤੇ ਉਸ ਦੇ ਦੋ ਸਾਥੀਆਂ ’ਤੇ ਮਾਮਲਾ ਦਰਜ
NEXT STORY