ਚੰਡੀਗੜ੍ਹ (ਬਿਊਰੋ)-ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਸਰਹੱਦੀ ਸੂਬੇ ’ਚ ਬੰਦੂਕ ਕਲਚਰ ਤੇ ਵੱਖਵਾਦੀ ਤਾਕਤਾਂ ਨੂੰ ਬੜ੍ਹਾਵਾ ਦੇਣ ਲਈ ਅੱਜ ਪੰਜਾਬ ਕਾਂਗਰਸ ਦੀ ਆਲੋਚਨਾ ਕੀਤੀ। ਕਾਂਗਰਸ ਵਿਚ ਸਿੱਧੂ ਮੂਸੇਵਾਲਾ ਨੂੰ ਸ਼ਾਮਲ ਕਰਨ ’ਤੇ ਸਖਤ ਇਤਰਾਜ਼ ਜਤਾਉਂਦਿਆਂ ਚੁੱਘ ਨੇ ਕਿਹਾ ਕਿ ਇਸ ਨੇ ਪੰਜਾਬ ਨੂੰ ਅਸਥਿਰ ਕਰਨ ਦੇ ਕਾਂਗਰਸ ਦੇ ਨਾਪਾਕ ਮਨਸੂਬਿਆਂ ਦਾ ਪਰਦਾਫਾਸ਼ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਦਾ ਭਾਜਪਾ ’ਤੇ ਵੱਡਾ ਇਲਜ਼ਾਮ, ਸਿੱਖਾਂ ਦੀ ਸੰਸਥਾ SAD ਨੂੰ ਕਰਨਾ ਚਾਹੁੰਦੀ ਹੈ ਖ਼ਤਮ (ਵੀਡੀਓ)
ਇਹ ਰੇਖਾਂਕਿਤ ਕਰਦਿਆਂ ਮੂਸੇਵਾਲਾ ’ਤੇ ਪੰਜਾਬ ਪੁਲਸ ਵੱਲੋਂ ਬੰਦੂਕ ਕਲਚਰ ਨੂੰ ਬੜ੍ਹਾਵਾ ਦੇਣ ਤੇ ਆਰਮਜ਼ ਐਕਟ ਦੇ ਤਹਿਤ ਕਈ ਮਾਮਲਿਆਂ ’ਚ ਕੇਸ ਦਰਜ ਕੀਤਾ ਗਿਆ ਹੈ। ਚੁੱਘ ਨੇ ਕਿਹਾ ਕਿ ਸਮਾਜ ’ਚ ਅਜਿਹੇ ਅਪਰਾਧਿਕ ਤੱਤਾਂ ਨੂੰ ਕਾਂਗਰਸ ਦਾ ਸਮਰਥਨ ਸੂਬੇ ਲਈ ਚੇਤਾਵਨੀ ਦੀ ਘੰਟੀ ਸੀ। ਇੰਨਾ ਹੀ ਨਹੀਂ, ਚੁੱਘ ਨੇ ਯਾਦ ਕੀਤਾ ਕਿ ਦਸੰਬਰ 2020 ’ਚ ਮੂਸੇਵਾਲਾ ਨੇ ਭਿੰਡਰਾਂਵਾਲੇ ਤੇ ਹੋਰ ਵੱਖਵਾਦੀ ਨੇਤਾਵਾਂ ਦਾ ਗੁਣਗਾਨ ਕਰਦਿਆਂ ਗਾਣੇ ਗਾਏ ਸਨ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
ਬੇਅਦਬੀ ਦੇ ਮੁਲਜ਼ਮ ਡੇਰਾ ਪ੍ਰੇਮੀ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ
NEXT STORY