ਚੰਡੀਗੜ੍ਹ : ਨੋਟਬੰਦੀ ਦੇ ਖਿਲਾਫ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਮੋਦੀ ਸਰਕਾਰ ਖਿਲਾਫ ਸੈਕਟਰ-17 'ਚ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਕਰ ਰਹੇ ਹਨ ਅਤੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਮੌਜੂਦ ਹਨ। ਇਸ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਮੋਦੀ ਸਰਕਾਰ ਖਿਲਾਫ ਖੂਬ ਨਾਅਰੇਬਾਜ਼ੀ ਕੀਤੀ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਨੋਟਬੰਦੀ ਨੂੰ 2 ਸਾਲਾਂ ਦਾ ਸਮਾਂ ਲੰਘ ਚੁੱਕਾ ਹੈ ਪਰ ਫਿਰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਲਾ ਧਨ ਵਾਪਸ ਨਹੀਂ ਲਿਆ ਸਕੇ।
ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਹਿਲਾਂ ਨੋਟਬੰਦੀ ਕਰ ਦਿੱਤੀ ਸੀ ਅਤੇ ਹੁਣ ਜ਼ੁਬਾਨਬੰਦੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਸਜ਼ਾ ਦੇਣ ਦਾ ਸਮਾਂ ਆ ਗਿਆ ਹੈ। ਸੁਨੀਲ ਜਾਖੜ ਨੇ ਕਿਹਾ ਕਿ ਨੋਟਬੰਦੀ ਕਾਰਨ ਪੂਰੇ ਦੇਸ਼ ਦਾ ਅਰਥਚਾਰਾ ਵਿਗੜ ਗਿਆ ਹੈ, ਜੋ ਅਜੇ ਤੱਕ ਵੀ ਪੈਰਾਂ 'ਤੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਨੋਟਬੰਦੀ ਵੇਲੇ ਐਲਾਨ ਕੀਤਾ ਸੀ ਕਿ ਕਾਲਾ ਧਨ ਬਾਹਰ ਆ ਜਾਵੇਗਾ ਪਰ ਅਜੇ ਤੱਕ ਵੀ ਕੇਂਦਰ ਸਰਕਾਰ ਨਹੀਂ ਦੱਸ ਸਕੀ ਕਿ ਕਿੰਨਾ ਕਾਲਾ ਧਨ ਬਾਹਰ ਆਇਆ ਹੈ।
ਸਭ ਤੋਂ ਜ਼ਿਆਦਾ 'ਪਾਣੀ' ਬਰਬਾਦ ਕਰ ਰਿਹੈ ਪੰਜਾਬ
NEXT STORY