ਜਲੰਧਰ (ਧਵਨ)– ਕੇਂਦਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਦਿੱਲੀ ਦੇ ਜੰਤਰ-ਮੰਤਰ ’ਤੇ ਦਿੱਤਾ ਜਾ ਰਿਹਾ ਧਰਨਾ 102ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ। ਇਥੇ ਦੱਸੇ ਦਈਏ ਕਿ ਧਰਨੇ ਦੇ 100ਵੇਂ ਦਿਨ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਹਰੀਸ਼ ਰਾਵਤ ਅਤੇ ਸੰਸਦ ਮੈਂਬਰ ਮਹਾਰਾਣੀ ਪਰਨੀਤ ਕੌਰ ਪਾਰਟੀ ਦੇ ਸੰਸਦ ਮੈਂਬਰਾਂ ਦਾ ਹੌਸਲਾ ਵਧਾਉਣ ਲਈ ਖਾਸ ’ਤੌਰ ’ਤੇ ਹਾਜ਼ਰ ਹੋਏ ਸਨ।
ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ’ਚ ਹੋਲੇ-ਮਹੱਲੇ ਮੌਕੇ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ, ਡੀ. ਸੀ. ਨੇ ਜਾਰੀ ਕੀਤੇ ਇਹ ਹੁਕਮ
ਧਰਨੇ ਵਿਚ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਗੁਰਜੀਤ ਸਿੰਘ ਔਜਲਾ, ਡਾ. ਅਮਰ ਸਿੰਘ, ਮੁਹੰਮਦ ਸਦੀਕ ਅਤੇ ਹੋਰ ਸ਼ਾਮਲ ਹੋਏ, ਜਿਨ੍ਹਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਹਰੀਸ਼ ਰਾਵਤ ਨੇ ਇਸ ਮੌਕੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਹੈ ਜਿਸ ਨੂੰ ਸੜਕਾਂ ’ਤੇ ਬੈਠੇ ਕਿਸਾਨਾਂ ਦੀ ਕੋਈ ਫਿਕਰ ਨਹੀਂ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਪੂਰੀ ਤਰ੍ਹਾਂ ਨਾਲ ਤਾਨਸ਼ਾਹੀ ਰਵਈਆ ਅਪਣਾ ਕੇ ਚੱਲ ਰਹੀ ਹੈ। ਦੇਸ਼ ਵਿਚ ਮਹਿੰਗਾਈ ਸਿਖਰ ’ਤੇ ਹੈ ਪਰ ਉਸ ਨੂੰ ਕੰਟਰੋਲ ਕਰਨ ਲਈ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ ਹੈ। ਪਰਨੀਤ ਕੌਰ ਨੇ ਕਿਹਾ ਕਿ ਕਾਂਗਰਸ ਪੰਜਾਬ ਅਤੇ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਕਿਸਾਨਾਂ ਦੀ ਆਵਾਜ਼ ਨੂੰ ਬੁਲੰਦ ਕਰਦੀ ਰਹੇਗੀ।
ਇਹ ਵੀ ਪੜ੍ਹੋ : ਰੂਪਨਗਰ ਜ਼ਿਲ੍ਹੇ ’ਚ ਫਟਿਆ ਕੋਰੋਨਾ ਬੰਬ, 109 ਦੀ ਰਿਪੋਰਟ ਪਾਜ਼ੇਟਿਵ, 5 ਇਲਾਕੇ ਮਾਈਕ੍ਰੋ ਕੰਨਟੇਨਮੈਂਟ ਜ਼ੋਨ ਐਲਾਨੇ
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਭ ਤੋਂ ਪਹਿਲਾਂ ਵਿਧਾਨਸਭਾ ਵਿਚ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਲਈ ਪ੍ਰਸਤਾਵ ਪਾਸ ਕੀਤਾ। ਇਹ ਪ੍ਰਸਤਾਵ ਰਾਜਪਾਲ ਦੇ ਕੋਲ ਕਈ ਦਿਨਾਂ ਤੋਂ ਪਇਆ ਹੋਇਆ ਹੈ ਪਰ ਉਸ ਨੂੰ ਮੰਨਜੂਰੀ ਲਈ ਰਾਸ਼ਟਰਪਤੀ ਦੇ ਕੋਲ ਨਹੀਂ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ : ਨੂੰਹ ਵੱਲੋਂ ਕੀਤੀ ਬੇਇੱਜ਼ਤੀ ਨਾ ਸਹਾਰ ਸਕਿਆ ਸਹੁਰਾ, ਚੁੱਕਿਆ ਖ਼ੌਫ਼ਨਾਕ ਕਦਮ
ਬੁਰੀ ਸੰਗਤ ’ਚ ਫਸੇ ਪੁੱਤਰ ਤੋਂ ਦੁੱਖੀ ਪਿਓ ਨੇ ਘਰ ਨੂੰ ਲਗਾਈ ਅੱਗ
NEXT STORY