ਚੰਡੀਗੜ੍ਹ : ਕਾਂਗਰਸ ਵੱਲੋਂ ਮਹਿੰਗਾਈ, ਬੇਰੁਜ਼ਗਾਰੀ ਹੋਰ ਮੁੱਦਿਆਂ ਨੂੰ ਲੈ ਕੇ ਅੱਜ ਪੂਰੇ ਦੇਸ਼ 'ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਚੰਡੀਗੜ੍ਹ 'ਚ ਵੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ 'ਚ ਕਾਂਗਰਸ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਰਾਜ ਭਵਨ ਵੱਲ ਵੱਧ ਰਹੇ ਕਾਂਗਰਸੀਆਂ ਨੂੰ ਪੁਲਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾ ਰੁਕੇ। ਕਾਂਗਰਸੀ ਪੁਲਸ ਵੱਲੋਂ ਲਾਏ ਗਏ ਬੈਰੀਕੇਡਾਂ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਸਨ।
ਇਹ ਵੀ ਪੜ੍ਹੋ : ਨਸ਼ਾ ਛੁਡਾਊ ਕੇਂਦਰਾਂ ’ਚ ਨਸ਼ਾ ਛੁਡਾਉਣ ਵਾਲੀਆਂ ਗੋਲੀਆਂ ਦੀ ਸਪਲਾਈ ਦਾ ਵਿਵਾਦ ਹਾਈਕੋਰਟ ਪੁੱਜਾ
ਇਸ ਤੋਂ ਬਾਅਦ ਚੰਡੀਗੜ੍ਹ ਪੁਲਸ ਵੱਲੋਂ ਕਾਂਗਰਸੀ ਵਰਕਰਾਂ 'ਤੇ ਪਾਣੀ ਦੀਆਂ ਵਾਛੜਾਂ ਕੀਤੀਆਂ ਗਈਆਂ। ਇਸ ਤੋਂ ਗੁੱਸੇ 'ਚ ਆਏ ਕਾਂਗਰਸੀਆਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਕਾਂਗਰਸ ਦਾ ਕਹਿਣਾ ਹੈ ਕਿ ਦੇਸ਼ 'ਚ ਮਹਿੰਗਾਈ ਆਪਣੇ ਸਿਖ਼ਰ 'ਤੇ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਮਹਿੰਗਾਈ ਘਟਾਉਣ ਅਤੇ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਘਟਾਉਣ ਦਾ ਵਾਅਦਾ ਕੀਤਾ ਸੀ ਪਰ ਭਾਜਪਾ ਆਪਣੇ ਸਾਰੇ ਵਾਅਦੇ ਭੁੱਲ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਮੈਡੀਕਲ ਕਾਲਜਾਂ ਤੇ ਸਰਕਾਰੀ ਹਸਪਤਾਲਾਂ 'ਚ CCTV ਰਾਹੀਂ ਰੱਖੀ ਜਾਵੇਗੀ ਨਜ਼ਰ
ਉਨ੍ਹਾਂ ਕਿਹਾ ਕਿ ਮਹਿੰਗਾਈ ਇੰਨੀ ਵੱਧ ਗਈ ਹੈ ਕਿ ਆਮ ਲੋਕਾਂ ਦਾ ਜਿਊਣਾ ਔਖਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖਾਣ-ਪੀਣ ਦੀਆਂ ਵਸਤਾਂ 'ਤੇ ਵੀ ਜੀ. ਐੱਸ. ਟੀ. ਲਾਇਆ ਗਿਆ ਹੈ ਅਤੇ ਲੱਕ ਤੋੜਵੀਂ ਮਹਿੰਗਾਈ ਕਾਰਨ ਲੋਕਾਂ ਦਾ ਬੁਰਾ ਹਾਲ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੀਂਹ ਦੌਰਾਨ ਸ੍ਰੀ ਦਰਬਾਰ ਸਾਹਿਬ ਦਾ ਮਨਮੋਹਕ ਦ੍ਰਿਸ਼, ਖੁਸ਼ਗਵਾਰ ਹੋਇਆ ਮੌਸਮ
NEXT STORY