ਲੁਧਿਆਣਾ (ਨਰਿੰਦਰ) : ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਪੰਜਾਬ ਕਾਂਗਰਸ ਸੜਕਾਂ 'ਤੇ ਉਤਰ ਆਈ ਹੈ ਅਤੇ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਹੋ ਰਹੀ ਹੈ। ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਮੌਜੂਦ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਸ ਦੀ ਅਗਵਾਈ ਕੀਤੀ ਜਾ ਰਹੀ ਹੈ। ਸੰਸਦ ਮੈਂਬਰ ਰਵਨੀਤ ਬਿੱਟੂ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਵੀ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਕੀਤਾ ਗਿਆ ਹੈ।
ਰਵਨੀਤ ਬਿੱਟੂ ਨੇ ਕਿਹਾ ਕਿ ਇਸ ਬਿੱਲ ਨੂੰ ਲਿਆ ਕੇ ਭਾਜਪਾ ਸਰਕਾਰ ਦੇਸ਼ ਦਾ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ। ਦੂਜੇ ਪਾਸੇ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ 'ਤੇ ਬੋਲਦਿਆਂ ਬਿੱਟੂ ਨੇ ਕਿਹਾ ਕਿ ਜੇਕਰ ਐੱਸ. ਜੀ. ਪੀ. ਸੀ. ਅਤੇ ਅਕਾਲੀ ਦਲ ਰਾਜੋਆਣਾ ਦੀ ਭੈਣ ਨੂੰ ਵਕੀਲ ਮੁਹੱਈਆ ਕਰਾਵੇਗਾ ਤਾਂ ਸਾਬਿਤ ਹੋ ਜਾਵੇਗਾ ਕਿ ਇਹ ਲੋਕ ਵੀ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਦੂਜੇ ਪਾਸੇ ਸਾਧੂ ਸਿੰਘ ਧਰਮਸੋਤ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਨੂੰ ਅਜਿਹਾ ਕਰਨਾ ਸ਼ੋਭਾ ਨਹੀਂ ਦਿੰਦਾ।
ਮਲੋਟ ’ਚ ਚਲਦੀ ਕਾਰ ਨੂੰ ਭਿਆਨਕ ਲੱਗੀ ਅੱਗ
NEXT STORY