ਜਲੰਧਰ (ਧਵਨ) - ਕਾਂਗਰਸ ਹਾਈਕਮਾਨ ਨੇ ਪੰਜਾਬ ’ਚ ਦਲਿਤ ਨੇਤਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਅਹੁਦਾ ਦੇ ਕੇ ਉੱਤਰ ਪ੍ਰਦੇਸ਼ ’ਚ ਰਾਜਨੀਤੀ ਨੂੰ ਗਰਮਾ ਦਿੱਤਾ ਹੈ। ਉੱਤਰ ਪ੍ਰਦੇਸ਼ ’ਚ ਵਿਧਾਨ ਸਭਾ ਦੀਆਂ ਚੋਣਾਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਾਲ ਹੋਣ ਹਨ। ਕਾਂਗਰਸੀ ਹਲਕਿਆਂ ’ਚ ਕਿਹਾ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਵੱਲੋਂ ਚਰਨਜੀਤ ਸਿੰਘ ਚੰਨੀ ਦੀ ਚੋਣ ਇਸ ਲਈ ਵੀ ਕੀਤੀ ਗਈ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਉੱਤਰ ਪ੍ਰਦੇਸ਼ ’ਚ ਉਨ੍ਹਾਂ ਦੀ ਭੈਣ ਪ੍ਰਿਯੰਕਾ ਗਾਂਧੀ ਕੰਮ ਕਰ ਰਹੀ ਹੈ। ਪ੍ਰਿਯੰਕਾ ਨੂੰ ਉੱਤਰ ਪ੍ਰਦੇਸ਼ ’ਚ ਕਾਂਗਰਸ ਦੀ ਮਜ਼ਬੂਤੀ ਦੀ ਜ਼ਿੰਮੇਵਾਰੀ ਸੌਂਪੀ ਹੋਈ ਹੈ। ਉੱਤਰ ਪ੍ਰਦੇਸ਼ ’ਚ ਕਾਂਗਰਸ ਉਸ ਸਮੇਂ ਤੱਕ ਮੌਜੂਦ ਨਹੀਂ ਹੋ ਸਕਦੀ ਜਦੋਂ ਤੱਕ ਕਿ ਉਹ ਦਲਿਤਾਂ ਨੂੰ ਆਪਣੇ ਨਾਲ ਜੋੜਣ ’ਚ ਕਾਮਯਾਬ ਨਹੀਂ ਹੁੰਦੀ।
ਪੜ੍ਹੋ ਇਹ ਵੀ ਖ਼ਬਰ - ਪ੍ਰੀਖਿਆਰਥੀਆਂ ਨੂੰ ਲੱਗਾ ਵੱਡਾ ਝਟਕਾ : ਪੰਜਾਬ ਪੁਲਸ ਹੈੱਡ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਹੋਈ ਰੱਦ
ਦਲਿਤਾਂ ਦੇ ਅੰਦਰ ਇਕ ਸੁਨੇਹਾ ਚੰਨੀ ਦੀ ਨਿਯੁਕਤੀ ਦੇ ਨਾਲ ਦੇ ਦਿੱਤਾ ਗਿਆ ਹੈ। ਉੱਤਰ ਪ੍ਰਦੇਸ਼ ’ਚ ਵੀ ਦਲਿਤਾਂ ਨੂੰ ਕਿਹਾ ਗਿਆ ਹੈ ਕਿ ਸੱਤਾ ’ਚ ਉਨ੍ਹਾਂ ਦੀ ਹਿੱਸੇਦਾਰੀ ਨੂੰ ਕਾਂਗਰਸ ਵੱਲੋਂ ਯਕੀਨੀ ਬਣਾਇਆ ਜਾਵੇਗਾ। ਪੰਜਾਬ ’ਚ ਇਸ ਲਈ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਅਹੁਦੇ ਲਈ ਚੁਣਿਆ ਗਿਆ। ਇਸ ਨਾਲ ਨਾ ਸਿਰਫ ਉੱਤਰ ਪ੍ਰਦੇਸ਼ ਸਗੋਂ ਹੋਰ ਸੂਬਿਆਂ ’ਚ ਵੀ ਦਲਿਤ ਵੋਟ ਬੈਂਕ ਨੂੰ ਪ੍ਰਾਪਤ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - ਸਾਲੀ ਨਾਲ ਇਸ਼ਕ ਪ੍ਰਵਾਨ ਚੜ੍ਹਾਉਣ ਲਈ ਕੀਤਾ ਸਾਂਢੂ ਦਾ ਕਤਲ, 4 ਮਹੀਨੇ ਪਹਿਲਾਂ ਖੇਤਾਂ ’ਚ ਦੱਬੀ ਲਾਸ਼ ਹੋਈ ਬਰਾਮਦ
ਕਾਂਗਰਸੀ ਵਿਧਾਇਕਾਂ ਨੇ ਦੱਸਿਆ ਕਿ ਪੰਜਾਬ ’ਚ ਵੀ ਬਸਪਾ ਅਤੇ ਅਕਾਲੀ ਦਲ ਦੇ ਗਠਜੋਡ਼ ਨੂੰ ਜਵਾਬ ਦਿੱਤਾ ਗਿਆ ਹੈ। ਇਸ ਨਾਲ ਦਲਿਤਾਂ ਨੂੰ ਅਕਾਲੀ-ਬਸਪਾ ਗਠਜੋੜ ਵੱਲ ਜਾਣ ਤੋਂ ਰੋਕਿਆ ਗਿਆ ਹੈ। ਕੁਲ ਮਿਲਾ ਕੇ ਕਾਂਗਰਸ ਦਾ ਇਹ ਦਾਅ ਉੱਤਰ ਪ੍ਰਦੇਸ਼ ’ਚ ਕਿੰਨਾ ਲਾਭਕਾਰੀ ਸਿੱਧ ਹੋਵੇਗਾ ਇਸ ਦਾ ਪਤਾ ਤਾਂ 2022 ’ਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਹੀ ਲੱਗੇਗਾ ਪਰ ਇੰਨਾ ਜ਼ਰੂਰ ਹੈ ਕਿ ਦਲਿਤ ਰਾਜਨੀਤੀ ਭਖ ਚੁੱਕੀ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਕੈਪਟਨ ਦੇ ਬੇਹੱਦ ਖਾਸ ਨੌਕਰਸ਼ਾਹਾਂ ਦੇ ਅਸਤੀਫੇ ਸ਼ੁਰੂ
ਪੰਜਾਬ ’ਚ ਵੀ ਹੁਣ ਵੇਖਣਾ ਇਹ ਹੋਵੇਗਾ ਕਿ ਦਲਿਤ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਕਿਸ ਤਰ੍ਹਾਂ ਦਾ ਸਟੈਂਡ ਲਿਆ ਜਾਂਦਾ ਹੈ। ਮੁੱਖ ਮੰਤਰੀ ’ਚ ਤਬਦੀਲੀ ਲਿਆ ਕੇ ਕਾਂਗਰਸ ਹਾਈਕਮਾਨ ਨੇ ਕਾਂਗਰਸ ਪ੍ਰਤੀ ਚੱਲ ਰਹੀ ਸਰਕਾਰ ਵਿਰੋਧੀ ਲਹਿਰ ’ਤੇ ਵੀ ਰੋਕ ਲਗਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਹਨ। ਕੁਲ ਮਿਲਾ ਕੇ ਦਲਿਤਾਂ ਦੇ ਅੰਦਰ ਜ਼ਰੂਰ ਹੀ ਇਕ ਸਾਕਾਰਾਤਮਕ ਸੁਨੇਹਾ ਪਾਰਟੀ ਵੱਲੋਂ ਭੇਜਿਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ
ਓ. ਪੀ. ਸੋਨੀ ਨੂੰ ਵਧਾਈ ਦੇਣ ਪੁੱਜੇ 'ਪ੍ਰਤਾਪ ਸਿੰਘ ਬਾਜਵਾ', ਕਾਂਗਰਸੀ ਆਗੂਆਂ ਨੂੰ ਕੀਤੀ ਖ਼ਾਸ ਅਪੀਲ
NEXT STORY