ਚੰਡੀਗੜ੍ਹ (ਹਰੀਸ਼): ਕਾਂਗਰਸ ਹਾਈਕਮਾਨ ਵਲੋਂ ਪੰਜਾਬ ਵਿਚ ਮੁੱਖ ਮੰਤਰੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਬਦਲਣ ਦੇ ਬਾਵਜੂਦ ਹਾਲੇ ਵੀ ਸਭ ਕੁਝ ਸ਼ਾਂਤ ਨਹੀਂ ਹੋਇਆ ਹੈ। ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਹੁਣ ਨਾਰਾਜ਼ਗੀ ਖੁੱਲ੍ਹ ਕੇ ਸਾਹਮਣੇ ਆ ਜਾਵੇਗੀ, ਇਸ ਦਾ ਹਾਈਕਮਾਨ ਨੂੰ ਵੀ ਅੰਦਾਜ਼ਾ ਨਹੀਂ ਸੀ।ਤਾਜ਼ਾ ਸਥਿਤੀ ਵਿਚ ਅਚਾਨਕ ਸੁਨੀਲ ਜਾਖੜ ਨੂੰ ਪਾਰਟੀ ਹਾਈਕਮਾਨ ਨੇ ਦਿੱਲੀ ਬੁਲਾ ਲਿਆ ਹੈ।
ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਨੇ ਹਲਕਾ ਲੰਬੀ ’ਚ ਸ਼ੁਰੂ ਕੀਤੀਆਂ ਸਿਆਸੀ ਸਰਗਰਮੀਆਂ
ਸੂਤਰਾਂ ਮੁਤਾਬਕ ਜਾਖੜ ਦਾ ਦਿੱਲੀ ਜਾਣ ਦਾ ਕੋਈ ਪ੍ਰੋਗਰਾਮ ਤੈਅ ਨਹੀਂ ਸੀ ਪਰ ਸ਼ਾਮ ਅਚਾਨਕ ਚੰਡੀਗੜ੍ਹ ਏਅਰਪੋਰਟ ਪਹੁੰਚ ਗਏ। ਉੱਥੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਪਹਿਲਾਂ ਤੋਂ ਮੌਜੂਦ ਸਨ, ਜੋ ਸ਼ਿਮਲਾ ਤੋਂ ਪਰਤ ਰਹੇ ਸਨ। ਇੱਥੋਂ ਤਿੰਨੇ ਨੇਤਾ ਇੱਕ ਹੀ ਫਲਾਈਟ ’ਚ ਦਿੱਲੀ ਰਵਾਨਾ ਹੋਏ। ਇਸ ਬਾਰੇ ਜਾਖੜ ਨੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕੀਤਾ ਹੈ।ਖਾਸ ਗੱਲ ਇਹ ਹੈ ਕਿ ਰਾਹੁਲ-ਪ੍ਰਿਯੰਕਾ ਚੰਡੀਗੜ੍ਹ ਏਅਰਪੋਰਟ ’ਤੇ ਕਰੀਬ ਇੱਕ ਘੰਟਾ ਰਹੇ ਜਿਨ੍ਹਾਂ ਦੀ ਸੁਰੱਖਿਆ ਲਈ ਪੰਜਾਬ ਪੁਲਸ ਤਾਇਨਾਤ ਰਹੀ ਪਰ ਇਸ ਦੇ ਬਾਵਜੂਦ ਪੰਜਾਬ ਤੋਂ ਕੋਈ ਕਾਂਗਰਸੀ ਨੇਤਾ ਉਨ੍ਹਾਂ ਨੂੰ ਮਿਲਣ ਨਹੀਂ ਪਹੁੰਚਿਆ। ਉਨ੍ਹਾਂ ਦੇ ਆਉਣ ਦੀ ਖ਼ਬਰ ਜਾਖੜ ਤੋਂ ਇਲਾਵਾ ਕਿਸੇ ਹੋਰ ਪਾਰਟੀ ਨੇਤਾ ਨੂੰ ਨਹੀਂ ਸੀ।
ਇਹ ਵੀ ਪੜ੍ਹੋ : ਕੈਪਟਨ ਖੇਮੇ ਨੂੰ ਝਟਕਾ, ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ਬਦਲਿਆ
ਰਾਹੁਲ-ਪ੍ਰਿਯੰਕਾ ਵਲੋਂ ਜਾਖੜ ਨੂੰ ਦਿੱਲੀ ਆਪਣੇ ਨਾਲ ਲੈ ਕੇ ਜਾਣ ਤੋਂ ਪੰਜਾਬ ਕਾਂਗਰਸ ਵਿਚ ਅੱਗੇ ਹੋਰ ਵੱਡੇ ਬਦਲਾਅ ਦੀ ਸੰਭਾਵਨਾ ਦੇ ਤੌਰ ’ਤੇ ਵੇਖਿਆ ਜਾ ਰਿਹਾ ਹੈ। ਉਹ ਨਿਰਵਿਵਾਦ ਨੇਤਾ ਹਨ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਕਾਰਗੁਜ਼ਾਰੀ ’ਤੇ ਕਿਸੇ ਨੇ ਉਂਗਲ ਨਹੀਂ ਚੁੱਕੀ ਸੀ। 2015 ਵਿਚ ਵਿਧਾਨਸਭਾ ਵਿਚ ਨੇਤਾ ਵਿਰੋਧੀ ਧਿਰ ਅਤੇ ਦੋ ਮਹੀਨੇ ਪਹਿਲਾਂ ਪ੍ਰਦੇਸ਼ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ ’ਤੇ ਵੀ ਉਨ੍ਹਾਂ ਨੇ ਕੋਈ ਇਤਰਾਜ਼ ਨਹੀਂ ਜਤਾਇਆ ਸੀ ਪਰ ਅਚਾਨਕ ਪ੍ਰਦੇਸ਼ ਇੰਚਾਰਜ ਹਰੀਸ਼ ਰਾਵਤ ਨੂੰ ਨਿਸ਼ਾਨੇ ’ਤੇ ਲੈ ਕੇ ਉਨ੍ਹਾਂ ਨੇ ਆਪਣੀ ਨਾਰਾਜ਼ਗੀ ਦੇ ਸੰਕੇਤ ਦੇ ਦਿੱਤੇ ਸਨ।
ਇਹ ਵੀ ਪੜ੍ਹੋ : ਭਰਾ ਵਲੋਂ ਕਰੋੜਾਂ ਰੁਪਏ ਨਾ ਮਿਲਣ ’ਤੇ ਕੱਪੜਾ ਵਪਾਰੀ ਨੇ ਕੀਤੀ ਖ਼ੁਦਕੁਸ਼ੀ, ਲਿਖਿਆ ਸੁਸਾਇਡ ਨੋਟ
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਤਾਂ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਬਾਅਦ ਤੋਂ ਹਾਈਕਮਾਨ ਅਤੇ ਸਿੱਧੂ ਖਿਲਾਫ ਮੋਰਚਾ ਖੋਲ੍ਹ ਹੀ ਦਿੱਤਾ ਸੀ, ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਹਰੀਸ਼ ਰਾਵਤ ਖਿਲਾਫ ਹਮਲਾਵਰ ਤੇਵਰ ਅਖਤਿਆਰ ਕਰ ਲਏ ਸਨ।
ਇਹ ਵੀ ਪੜ੍ਹੋ : ਮੁੱਖ ਮੰਤਰੀ ਦੇ ਅਸਤੀਫ਼ੇ ਤੋਂ ਬਾਅਦ ਦਾਦੂਵਾਲ ਦਾ ਵੱਡਾ ਬਿਆਨ, ‘ਬਾਦਲਾਂ ਦੀ ਯਾਰੀ ਕੈਪਟਨ ਨੂੰ ਲੈ ਡੁੱਬੀ’
ਅਹਿਮ ਖ਼ਬਰ : IAS ਵਰੁਣ ਰੂਜਮ ਬਣੇ ਸੁਖਜਿੰਦਰ ਰੰਧਾਵਾ ਦੇ 'ਵਿਸ਼ੇਸ਼ ਪ੍ਰਮੁੱਖ ਸਕੱਤਰ'
NEXT STORY