ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਨੇ ਅੱਜ ਉਮੀਦਵਾਰਾਂ ਦੀ ਆਖਰੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਤਹਿਤ ਕਾਂਗਰਸ ਕਮੇਟੀ ਵੱਲੋਂ ਰਹਿੰਦੇ 8 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭਦੌੜ ਤੋਂ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ, ਇਸ ਤਰ੍ਹਾਂ ਮੁੱਖ ਮੰਤਰੀ ਚੰਨੀ ਹੁਣ ਸ੍ਰੀ ਚਮਕੌਰ ਸਾਹਿਬ ਦੇ ਨਾਲ-ਨਾਲ ਭਦੌੜ ਤੋਂ ਵੀ ਚੋਣ ਲੜਨਗੇ। ਜਾਰੀ ਲਿਸਟ ਅਨੁਸਾਰ ਅਟਾਰੀ (ਐੱਸ. ਸੀ.) ਤੋਂ ਤਰਸੇਮ ਸਿੰਘ ਸਿਆਲਕਾ, ਖੇਮਕਰਨ ਤੋਂ ਸੁਖਪਾਲ ਸਿੰਘ ਭੁੱਲਰ, ਨਵਾਂਸ਼ਹਿਰ ਤੋਂ ਸਤਬੀਰ ਸਿੰਘ ਸੈਣੀ ਬਾਲੀਚਿੱਕੀ, ਲੁਧਿਆਣਾ ਦੱਖਣੀ ਤੋਂ ਈਸ਼ਵਰਜੋਤ ਸਿੰਘ ਚੀਮਾ, ਜਲਾਲਾਬਾਦ ਤੋਂ ਮੋਹਨ ਸਿੰਘ ਫਲੀਆਂਵਾਲਾ, ਭਦੌੜ (ਐੱਸ. ਸੀ.) ਤੋਂ ਚਰਨਜੀਤ ਸਿੰਘ ਚੰਨੀ, ਬਰਨਾਲਾ ਤੋਂ ਮਨੀਸ਼ ਬਾਂਸਲ, ਪਟਿਆਲਾ ਤੋਂ ਵਿਸ਼ਨੂੰ ਸ਼ਰਮਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਨਵਾਂਸ਼ਹਿਰ ਤੋਂ ਮੌਜੂਦਾ ਵਿਧਾਇਕ ਅੰਗਦ ਸਿੰਘ ਸੈਣੀ ਦੀ ਟਿਕਟ ਕੱਟ ਦਿੱਤੀ ਗਈ ਹੈੇ। ਇਸ ਤਰ੍ਹਾਂ ਕਾਂਗਰਸ ਪਾਰਟੀ ਨੇ ਸਾਰੇ 117 ਵਿਧਾਨ ਸਭਾ ਹਲਕਿਆਂ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਹਮਲੇ ਦਾ ਬਿਕਰਮ ਮਜੀਠੀਆ ਨੇ ਦਿੱਤਾ ਠੋਕਵਾਂ ਜਵਾਬ (ਵੀਡੀਓ)
ਨਵਜੋਤ ਸਿੱਧੂ ਦੇ ਹਮਲੇ ਦਾ ਬਿਕਰਮ ਮਜੀਠੀਆ ਨੇ ਦਿੱਤਾ ਠੋਕਵਾਂ ਜਵਾਬ (ਵੀਡੀਓ)
NEXT STORY