ਮੋਗਾ, (ਪਵਨ ਗਰੋਵਰ/ਗੋਪੀ ਰਾਊਕੇ)- ਮੌਜੂਦਾ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਸੂਬੇ ਦੀ ਜਨਤਾ ਨਾਲ ਕੀਤੇ ਗਏ ਵਾਅਦਿਆਂ ਨੂੰ ਨਿਭਾਉਣ ਵੱਲ ਧਿਆਨ ਨਾ ਦਿੱਤੇ ਜਾਣ ਅਤੇ ਰੇਤ ਦੀਆਂ ਖੱਡਾਂ ਦੀ ਨਿਲਾਮੀ ਦੇ ਮਾਮਲਿਆਂ ਵਿਚ ਕਾਂਗਰਸ ਹਕੂਮਤ ਦੇ ਮੰਤਰੀਆਂ ਵੱਲੋਂ ਕੀਤੇ ਗਏ ਵੱਡੇ ਘਪਲਿਆਂ ਦੀ ਜਾਂਚ ਸੀ. ਬੀ. ਆਈ., ਈ. ਡੀ. ਤੋਂ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ, ਮੋਗਾ ਅੱਗੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਸਾਂਝੇ ਤੌਰ 'ਤੇ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਦਿੱਤੇ ਧਰਨੇ ਦੌਰਾਨ ਪਾਰਟੀ ਆਗੂਆਂ ਨੇ ਐਲਾਨ ਕੀਤਾ ਗਿਆ ਕਿ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਜਿੱਥੇ ਲੋਕ ਕਚਹਿਰੀ ਵਿਚ ਅਕਾਲੀ ਦਲ ਪਰਦਾਫਾਸ਼ ਕਰਦਾ ਰਹੇਗਾ, ਉੱਥੇ ਹੀ ਕਾਂਗਰਸ ਦੇ ਆਗੂਆਂ ਵੱਲੋਂ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀਆਂ ਚੱਲੀਆਂ ਜਾ ਰਹੀਆਂ ਚਾਲਾਂ ਦਾ ਵੀ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਦੂਜੇ ਪਾਸੇ ਪਾਰਟੀ ਆਗੂਆਂ ਨੇ ਮੰਗਾਂ ਸਬੰਧੀ ਪੰਜਾਬ ਦੇ ਰਾਜਪਾਲ ਨੂੰ ਡਿਪਟੀ ਕਮਿਸ਼ਨਰ ਮੋਗਾ ਰਾਹੀਂ ਇਕ ਮੰਗ-ਪੱਤਰ ਵੀ ਭੇਜਿਆ। ਇਸ ਮੌਕੇ ਸਾਬਕਾ ਡਿਪਟੀ ਮੁੱਖ ਮੰਤਰੀ ਦੇ ਸਲਾਹਕਾਰ ਪਰਮਜੀਤ ਸਿੰਘ ਸਿੱਧਵਾਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਕਾਂਗਰਸ ਦੀਆਂ ਚਾਲਾਂ 'ਚ ਆ ਕੇ ਆਪਣੇ-ਆਪ ਨੂੰ 'ਠੱਗਿਆ' ਹੋਇਆ ਮਹਿਸੂਸ ਕਰ ਰਹੀ ਹੈ, ਜਿਸ ਕਾਰਨ ਪੰਜਾਬ ਦੇ ਲੋਕਾਂ ਦਾ ਬਹੁਤ ਜਲਦ ਇਸ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ। ਉਨ੍ਹਾਂ ਆਮ ਆਦਮੀ ਪਾਰਟੀ 'ਤੇ ਵਿਅੰਗ ਕਸਦਿਆਂ ਕਿਹਾ ਕਿ ਇਹ ਕੋਈ ਪਾਰਟੀ ਨਹੀਂ ਸਗੋਂ ਇਕ 'ਜੁਗਾੜ' ਹੈ ਕਿਉਂਕਿ ਇਸ ਦਾ ਨਾ ਤਾਂ ਕੋਈ ਇੰਜਣ ਹੈ ਅਤੇ ਨਾ ਹੀ ਮਗਰ ਡੱਬੇ। ਉਨ੍ਹਾਂ ਪਾਰਟੀ ਦੇ ਆਗੂਆਂ ਨੂੰ ਸੱਦਾ ਦਿੱਤਾ ਕਿ ਜਿੱਥੇ ਕਿਤੇ ਵੀ ਕਿਸੇ ਵਰਕਰ ਨਾਲ ਧੱਕਾ ਹੁੰਦਾ ਹੈ, ਉਹ ਇਕੱਠੇ ਹੋ ਕੇ ਉਸ ਦਾ ਟਾਕਰਾ ਕਰਨ।
ਇਸ ਸਮੇਂ ਪੰਜਾਬ ਸਿਹਤ ਨਿਗਮ ਦੇ ਸਾਬਕਾ ਚੇਅਰਮੈਨ ਅਤੇ ਮੋਗਾ ਹਲਕੇ ਦੇ ਇੰਚਾਰਜ ਬਰਜਿੰਦਰ ਸਿੰਘ ਬਰਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ ਸਾਬਿਤ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਨੂੰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਅਤੇ ਇਸ ਦੇ ਮੰਤਰੀ ਆਪਣੀਆਂ ਤਿਜੌਰੀਆਂ ਭਰਨ ਲੱਗੇ ਹੋਏ ਹਨ ਅਤੇ ਇਨ੍ਹਾਂ ਨੂੰ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਨਿਭਾਉਣ ਦਾ ਕੋਈ ਫਿਕਰ ਨਹੀਂ ਹੈ। ਰੇਤ ਦੀਆਂ ਖੱਡਾਂ ਦਾ ਸਕੈਂਡਲ ਸਪੱਸ਼ਟ ਹੋ ਗਿਆ ਹੈ ਪਰ ਮੁੱਖ ਮੰਤਰੀ ਆਪਣੇ ਸਾਥੀ ਮੰਤਰੀ ਨੂੰ ਬਚਾਉਣ ਲਈ ਜਾਂਚ ਕਰਨ ਦੀ ਗੱਲ ਆਖ ਕੇ ਪੱਲਾ ਝਾੜ ਰਹੇ ਹਨ।
ਇਸ ਦੌਰਾਨ ਜ਼ਿਲਾ ਪ੍ਰਧਾਨ ਤੀਰਥ ਸਿੰਘ ਮਾਹਲਾ, ਜ਼ਿਲਾ ਪ੍ਰਧਾਨ ਭਾਜਪਾ ਤਿਰਲੋਚਨ ਸਿੰਘ ਗਿੱਲ, ਚੇਅਰਮੈਨ ਜਗਤਾਰ ਸਿੰਘ ਰਾਜੇਆਣਾ, ਸਾਬਕਾ ਵਿਧਾਇਕ ਐੱਸ. ਆਰ. ਕਲੇਰ, ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ਦੇ ਕੌਮੀ ਮੀਤ ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ, ਜ਼ਿਲਾ ਯੂਥ ਪ੍ਰਧਾਨ ਵੀਰਪਾਲ ਸਿੰਘ ਸਮਾਲਸਰ, ਮਹਿਲਾ ਆਗੂ ਬੀਬੀ ਜਗਦਰਸ਼ਨ ਕੌਰ ਧਰਮਕੋਟ, ਕੌਂਸਲਰ ਪ੍ਰੇਮ ਚੰਦ ਚੱਕੀ ਵਾਲਾ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਦਾਤੇਵਾਲ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀਆਂ ਨੂੰ 1 ਲੱਖ 25 ਹਜ਼ਾਰ ਨੌਕਰੀਆਂ ਦੇਣ ਦੇ ਵਾਅਦੇ ਵਾਲੀ ਕਾਂਗਰਸ ਸਰਕਾਰ ਅੱਜ ਨੌਕਰੀਆਂ, ਕਰਜ਼ਾ ਮੁਕਤੀ ਅਤੇ ਸਮਰਾਟ ਫੋਨਾਂ ਦੇ ਮਾਮਲੇ 'ਤੇ 'ਚੁੱਪ' ਕਿਉਂ ਹੈ। ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਜ਼ਿਲਾ ਪ੍ਰਧਾਨ ਬਲਵਿੰਦਰਪਾਲ ਸਿੰਘ ਹੈਪੀ ਨੇ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਦੀ ਕਰਜ਼ਾ ਮੁਕਤੀ ਦੇ ਮਾਮਲੇ ਵਿਚਾਰਨ ਦੇ ਨਾਲ-ਨਾਲ ਮਜ਼ਦੂਰ ਵਰਗ ਦੇ ਕਰਜ਼ੇ ਮੁਆਫ ਕਰਨ ਸਬੰਧੀ ਵੀ ਵਿਚਾਰ ਕਰੇ ਕਿਉਂਕਿ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰ ਵਰਗ ਵੀ ਆਰਥਿਕ ਤੰਗੀ ਦਾ ਸਾਹਮਣਾ ਕਰ ਰਿਹਾ ਹੈ। ਇਸ ਮੌਕੇ ਰਾਜਵੰਤ ਸਿੰਘ ਮਾਹਲਾ, ਜ਼ਿਲਾ ਪ੍ਰਧਾਨ ਵੀਰਪਾਲ ਸਿੰਘ ਸਮਾਲਸਰ, ਸਾਬਕਾ ਚੇਅਰਮੈਨ ਜਗਦੀਸ਼ ਲਾਲ ਛਾਬੜਾ, ਸੁਖਵਿੰਦਰ ਸਿੰਘ ਦਾਤੇਵਾਲ, ਚੇਅਰਮੈਨ ਖਣਮੁਖ ਭਾਰਤੀ ਪੱਤੋ, ਨਗਰ ਪੰਚਾਇਤ ਕੋਟ ਈਸੇ ਖਾਂ ਦੇ ਪ੍ਰਧਾਨ ਅਸ਼ਵਨੀ ਕੁਮਾਰ ਪਿੰਟੂ, ਕੁਲਦੀਪ ਸਿੰਘ ਚੂਹੜਚੱਕ, ਜਗਜੀਵਨ ਸਿੰਘ ਲੁਹਾਰਾ, ਗੁਰਮੇਲ ਸਿੰਘ ਤਖਤੂਪੁਰਾ, ਭੋਲਾ ਮਹੇਸ਼ਰੀ, ਜਗਤਾਰ ਸਿੰਘ ਢੁੱਡੀਕੇ, ਗੁਰਮੀਤ ਸਿੰਘ ਗਗੜਾ, ਰਣਜੀਤ ਸਿੰਘ ਰਾਣਾ ਮਸੀਤਾ (ਸਾਰੇ ਸਰਪੰਚ), ਜ਼ਿਲਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਦੌਲਤਪੁਰਾ, ਸ਼੍ਰੋਮਣੀ ਕਮੇਟੀ ਮੈਂਬਰ ਹਰਿੰਦਰ ਸਿੰਘ ਰਣੀਆਂ, ਗੁਰਮੇਲ ਸਿੰਘ ਸੰਗਤਪੁਰਾ ਮੈਂਬਰ ਸ਼੍ਰੋਮਣੀ ਕਮੇਟੀ, ਸਾਬਕਾ ਸਰਪੰਚ ਗੁਰਮੀਤ ਸਿੰਘ ਸਾਫੂਵਾਲਾ, ਅਮਨਦੀਪ ਸਿੰਘ ਚੌਗਾਵਾਂ, ਭੁਪਿੰਦਰ ਸਿੰਘ ਰਾਊਕੇ, ਸੁਖਮੰਦਰ ਸਿੰਘ ਬਰਾੜ, ਹਰਚਰਨ ਸਿੰਘ ਸਾਬਕਾ ਸੰਮਤੀ ਮੈਂਬਰ, ਬੁੱਧ ਸਿੰਘ ਰਾਊਕੇ, ਗੁਰਬਖ਼ਸ਼ ਸਿੰਘ ਬੌਡੇ, ਜਗਜੀਤ ਸਿੰਘ ਜੌੜਾ, ਬਿੰਦਰ ਬਿਲਾਸਪੁਰ, ਜਰਨੈਲ ਸਿੰਘ ਆੜ੍ਹਤੀਆ, ਗੁਰਮਿੰਦਰਜੀਤ ਸਿੰਘ ਬਬਲੂ, ਚਰਨਜੀਤ ਸਿੰਘ ਝੰਡੇਆਣਾ, ਮਨਜੀਤ ਸਿੰਘ ਧੰਮੂ, ਗੋਵਰਧਨ ਪੋਪਲੀ, ਜਗਤਾਰ ਸਿੰਘ (ਸਾਰੇ ਕੌਂਸਲਰ), ਬਲਰਾਜ ਸਿੰਘ ਚੂਹੜਚੱਕ, ਚੇਅਰਮੈਨ ਰਣਧੀਰ ਸਿੰਘ ਧੀਰਾ, ਦਿਲਪ੍ਰੀਤ ਅਰੋੜਾ, ਇਕਬਾਲ ਸਿੰਘ ਮੰਗੇਵਾਲਾ, ਗੁਰਜੰਟ ਸਿੰਘ ਭੁੱਟੋ ਤੋਂ ਇਲਾਵਾ ਅਕਾਲੀ ਦਲ ਅਤੇ ਭਾਜਪਾ ਦੇ ਆਗੂ ਵੱਡੀ ਗਿÎਣਤੀ 'ਚ ਮੌਜੂਦ ਸਨ।
5 ਦਿਨਾਂ ਤੋਂ ਰਾਏਪੁਰ 'ਚ ਨਹੀਂ ਹੋਈ ਪਾਣੀ ਦੀ ਸਪਲਾਈ
NEXT STORY