ਤਰਨਤਾਰਨ (ਰਮਨ) : ਦੀਵਾਲੀ ਦੀ ਰਾਤ ਪਿੰਡ ਧਗਾਣਾ ਵਿਖੇ ਕਰੀਬ 9:30 ਵਜੇ ਸਾਬਕਾ ਕਾਂਗਰਸੀ ਸਰਪੰਚ ਸੁਖਵਿੰਦਰ ਸਿੰਘ ਪੁੱਤਰ ਸਾਹਿਬ ਸਿੰਘ ਵੱਲੋਂ ਗੁਆਂਢ 'ਚ ਰਹਿੰਦੀ ਆਮ ਆਦਮੀ ਪਾਰਟੀ ਦੀ ਮੌਜੂਦਾ ਮੈਂਬਰ ਪੰਚਾਇਤ ਮਨਦੀਪ ਕੌਰ ਪਤਨੀ ਜਤਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲੀਆਂ ਲੱਗਣ ਕਾਰਣ ਗੰਭੀਰ ਜ਼ਖਮੀ ਹਾਲਤ ਵਿਚ ਜਦੋਂ ਮਨਦੀਪ ਕੌਰ ਨੂੰ ਸਰਕਾਰੀ ਹਸਪਤਾਲ ਪੱਟੀ ਵਿਖੇ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਖ਼ੌਫਨਾਕ ਕਾਂਡ, ਕਾਂਗਰਸ ਦੇ ਸੀਨੀਅਰ ਆਗੂ 'ਤੇ ਅੰਨ੍ਹੇਵਾਹ ਚੱਲੀਆਂ ਗੋਲ਼ੀਆਂ
ਜਾਣਕਾਰੀ ਦਿੰਦੇ ਹੋਏ ਡੀਐੱਸਪੀ ਭੱਟੀ ਲਵਕੇਸ਼ ਸੈਣੀ ਨੇ ਦੱਸਿਆ ਕਿ ਬੀਤੀ ਰਾਤ ਦੀਵਾਲੀ ਦੇ ਤਿਉਹਾਰ ਮੌਕੇ ਸਾਬਕਾ ਕਾਂਗਰਸੀ ਸਰਪੰਚ ਸੁਖਵਿੰਦਰ ਸਿੰਘ ਪੁੱਤਰ ਸਾਹਿਬ ਸਿੰਘ ਵੱਲੋਂ ਆਪਣੇ ਟਰੈਕਟਰ ਉੱਪਰ ਤੇਜ਼ ਆਵਾਜ਼ ਕਰਕੇ ਡੀ.ਜੇ ਵਾਂਗ ਗਾਣੇ ਚਲਾਏ ਜਾ ਰਹੇ ਸਨ ਜਿਸ ਦਾ ਵਿਰੋਧ ਜਦੋਂ ਨਜ਼ਦੀਕ ਰਹਿੰਦੇ ਜਤਿੰਦਰ ਸਿੰਘ ਅਤੇ ਉਸ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਕੀਤਾ ਗਿਆ। ਇਸ ਦੌਰਾਨ ਸੁਖਵਿੰਦਰ ਸਿੰਘ ਵੱਲੋਂ 12 ਬੋਰ ਦੇ ਰਾਇਫਲ ਨਾਲ ਜਤਿੰਦਰ ਸਿੰਘ ਅਤੇ ਉਸ ਦੇ ਰਿਸ਼ਤੇਦਾਰ ਜਗਰੂਪ ਸਿੰਘ ਉੱਪਰ ਫਾਇਰ ਕੀਤਾ ਗਿਆ ਜੋ ਜਤਿੰਦਰ ਸਿੰਘ ਦੀ ਪਤਨੀ ਮਨਦੀਪ ਕੌਰ ਨੂੰ ਜਾ ਲੱਗਾ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਛੁੱਟੀ ਨੂੰ ਲੈ ਕੇ ਪੈ ਗਿਆ ਰੌਲਾ, ਸਿੱਖਿਆ ਵਿਭਾਗ ਨੇ...
ਜ਼ਖਮੀ ਹਾਲਤ ਵਿਚ ਖੂਨ ਨਾਲ ਲੱਥ ਪੱਥ ਮਨਦੀਪ ਕੌਰ ਨੂੰ ਤੁਰੰਤ ਹਸਪਤਾਲ ਇਲਾਜ ਲਈ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ ਹੈ। ਦੂਜੇ ਪਾਸੇ ਡੀਐੱਸਪੀ ਲਵਕੇਸ਼ ਸੈਣੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਸੁਖਵਿੰਦਰ ਸਿੰਘ ਅਤੇ ਉਸਦੇ ਭਰਾ ਲਖਵਿੰਦਰ ਸਿੰਘ ਪੁੱਤਰ ਆਣ ਸਾਹਿਬ ਸਿੰਘ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਗ੍ਰਿਫਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਦੀ ਫੇਕ ਵੀਡੀਓ ਵਾਇਰਲ ਕਰਨ ਦੇ ਮਾਮਲੇ ਵਿਚ ਵੱਡਾ ਐਕਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੰਮ੍ਰਿਤਸਰ ਦੇ ਧਰਮਾ ਕਤਲ ਕੇਸ 'ਚ ਲੋੜੀਂਦੇ ਗੈਂਗਸਟਰ ਦਾ ਐਨਕਾਊਂਟਰ! ਚੱਲੀਆਂ ਤਾਬੜਤੋੜ ਗੋਲ਼ੀਆਂ
NEXT STORY