ਫਿਰੋਜ਼ਪੁਰ (ਸੰਨੀ ਚੋਪੜਾ): ਫਿਰੋਜ਼ਪੁਰ ਅਧੀਨ ਪੈਂਦੇ ਖੇਤਰ 'ਚ ਲਗਾਤਾਰ ਲੜਾਈ ਝਗੜੇ ਹਮਲਾ ਕਰਨ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਦਿਨੋਂ-ਦਿਨ ਵੱਧਦੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਦਾ ਇਕ ਮਾਮਲਾ ਫਿਰੋਜ਼ਪੁਰ ਦੇ ਅਧੀਨ ਆਉਂਦੇ ਪਿੰਡ ਮਾਹਲਮ ਵਿਖੇ ਵਾਪਰਿਆ ਹੈ। ਜਿੱਥੇ ਕਾਂਗਰਸ ਪਾਰਟੀ ਦੀ ਮੌਜੂਦਾ ਸਰਪੰਚ ਦੇ ਘਰ ਵਾਲੇ ਸੁਰਜੀਤ ਸਿੰਘ ਨੇ ਅਕਾਲੀ ਦਲ ਨਾਲ ਸਬੰਧ ਰੱਖਣ ਵਾਲੇ ਵਰਕਰਾਂ ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਹੈ। ਹਸਪਤਾਲ 'ਚ ਜ਼ੇਰੇ ਇਲਾਜ ਕਾਂਗਰਸੀ ਸਰਪੰਚ ਦੇ ਪਤੀ ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰਾਂ ਦੀ ਦੁਕਾਨ ਤੇ ਬੈਠਾ ਸੀ ਕਿ ਪਹਿਲਾਂ ਹੋਏ ਮਾਮੂਲੀ ਝਗੜੇ ਦੀ ਰੰਜਿਸ਼ ਰੱਖਦਿਆਂ ਪਿੰਡ ਦੇ ਹੀ ਕੁੱਝ ਅਕਾਲੀ ਪਾਰਟੀ ਨਾਲ ਸਬੰਧਤ ਲੋਕਾਂ ਨੇ ਉਨ੍ਹਾਂ ਤੇ ਅਚਾਨਕ ਜਾਨਲੇਵਾ ਹਮਲਾ ਕਰ ਦਿੱਤਾ। ਉਸ ਨੇ ਕਿਹਾ ਕਿ ਹਮਲਾਵਰਾਂ ਕੋਲ ਰਾਡਾਂ ਕਿਰਪਾਨਾਂ ਅਤੇ ਹੋਰ ਮਾਰੂ ਹਥਿਆਰ ਸਨ। ਜਿਸ ਨਾਲ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ: ਮਾਮਲਾ ਕਾਰ 'ਚ ਸੜੇ 5 ਮਿੱਤਰਾਂ ਦਾ,'ਥੋੜ੍ਹੀ ਦੇਰ ਹੋਰ ਠਹਿਰ ਜਾ' ਗਾਣਾ ਸੁਣਦਿਆਂ ਦੀ ਵੀਡੀਓ ਵਾਇਰਲ
ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਮਰੀਜ਼ ਨੂੰ ਹਸਪਤਾਲ ਤੋਂ ਛੁੱਟੀ ਦਿਵਾ ਕੇ ਘਰ ਜਾ ਰਹੇ ਤਿੰਨ ਵਿਅਕਤੀਆਂ ਦੀ ਦਰਦਨਾਕ ਹਾਦਸੇ 'ਚ ਮੌਤ
ਦੂਜੇ ਪਾਸੇ ਜਦੋਂ ਇਸ ਸਬੰਧੀ ਪੁਲਸ ਨਾਲ ਗੱਲਬਾਤ ਕੀਤੀ ਗਈ ਤਾਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ.ਆਈ. ਗੁਰਚਰਨ ਸਿੰਘ ਨੇ ਦੱਸਿਆ ਕਿ ਦੋ ਧਿਰਾਂ ਦਰਮਿਆਨ ਲੜਾਈ ਹੋਈ ਹੈ। ਅਤੇ ਦੋਨੋਂ ਪਿੰਡ ਮਹਾਲਮ ਦੇ ਵਸਨੀਕ ਹਨ। ਦੋਵੇਂ ਧਿਰਾਂ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਦਾਖ਼ਲ ਹਨ ਅਤੇ ਉਨ੍ਹਾਂ ਦੇ ਬਿਆਨ ਕਲਮਬੱਧ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।ਉਧਰ ਜਦੋਂ ਸਾਡੀ ਟੀਮ ਵਲੋਂ ਹਸਪਤਾਲ 'ਚ ਦਾਖ਼ਲ ਅਕਾਲੀ ਦਲ ਨਾਲ ਸਬੰਧਿਤ ਦੂਸਰੀ ਧਿਰ ਦਾ ਪੱਖ ਜਾਨਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਕੈਮਰੇ ਅੱਗੇ ਬੋਲਣ ਤੋਂ ਸਾਫ਼ ਇਨਕਾਰ ਕਰ ਦਿੱਤਾ।
ਇਹ ਵੀ ਪੜ੍ਹੋ: ਭਾਖੜਾ ਨਹਿਰ 'ਚ ਨੌਜਵਾਨ ਨੇ ਮਾਰੀ ਛਾਲ, ਬਚਾਉਣ ਆਇਆ ਭਰਾ ਵੀ ਰੁੜਿਆ
ਖੇਤੀ ਸੋਧ ਕਾਨੂੰਨਾਂ ਵਿਰੁੱਧ ਹੁਣ ਦਿੱਲੀ ਜਾ ਕੇ ਮੋਦੀ ਦਾ ਪਿੱਟ-ਸਿਆਪਾ ਕਰਨਗੇ ਪੰਜਾਬ ਦੇ ਕਿਸਾਨ
NEXT STORY