ਬਠਿੰਡਾ (ਵਰਮਾ) : ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਫੈਸਲਾ ਲੈਂਦਿਆਂ ਬਠਿੰਡਾ ਦੀ ਮੇਅਰ ਰਮਨ ਗੋਇਲ ਸਮੇਤ 5 ਕੌਂਸਲਰਾਂ ਨੂੰ 6 ਸਾਲ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਇਸ ਸਬੰਧੀ ਸੂਬਾ ਕਾਂਗਰਸ ਜਥੇਬੰਦੀ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਦੇ ਦਸਤਖ਼ਤਾਂ ਹੇਠ ਪੱਤਰ ਜਾਰੀ ਕਰ ਕੇ ਉਪਰੋਕਤ ਜਾਣਕਾਰੀ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਮੇਅਰ ਰਮਨ ਗੋਇਲ ਵਿਰੁੱਧ ਆਵਾਜ਼ ਉਠਾਈ ਜਾ ਰਹੀ ਸੀ ਅਤੇ ਉਨ੍ਹਾਂ ਨੂੰ ਬਦਲਣ ਦੀ ਮੰਗ ਕੀਤੀ ਜਾ ਰਹੀ ਸੀ। ਇਹ ਵੀ ਜ਼ਿਕਰਯੋਗ ਹੈ ਕਿ ਸਾਬਕਾ ਖਜ਼ਾਨਾ ਮੰਤਰੀ ਅਤੇ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਬਾਦਲ ਅਤੇ ਉਨ੍ਹਾਂ ਦੇ ਧੜੇ ਨੇ ਮੇਅਰ ਰਮਨ ਗੋਇਲ ਨੂੰ ਮੇਅਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।
ਇਹ ਵੀ ਪੜ੍ਹੋ : ਯਾਰੀ ਵਰਗੇ ਪਵਿੱਤਰ ਰਿਸ਼ਤੇ ਨੂੰ ਕੀਤਾ ਬਦਨਾਮ, ਪੁਰਾਣੇ ਦੋਸਤ ਨੇ ਹੀ ਪਲਾਨ ਬਣਾ ਕੇ ਮੰਗੀ ਫਿਰੌਤੀ, ਜਾਣੋ ਪੂਰਾ ਮਾਮਲਾ
ਇਨ੍ਹਾਂ ਕਾਰਨਾਂ ਕਰਕੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੇਅਰ ਰਮਨ ਗੋਇਲ, ਵਾਰਡ ਨੰਬਰ 44 ਦੇ ਕੌਂਸਲਰ ਇੰਦਰਜੀਤ ਸਿੰਘ, ਵਾਰਡ ਨੰਬਰ 40 ਦੇ ਕੌਂਸਲਰ ਆਤਮਾ ਸਿੰਘ, ਵਾਰਡ ਨੰਬਰ 42 ਦੇ ਕੌਂਸਲਰ ਸੁਖਰਾਜ ਸਿੰਘ ਔਲਖ ਅਤੇ ਵਾਰਡ ਨੰਬਰ 46 ਦੇ ਕੌਂਸਲਰ ਰਜਤ ਰਾਹੀ ਨੂੰ 6 ਸਾਲ ਲਈ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ।
ਯਾਰੀ ਵਰਗੇ ਪਵਿੱਤਰ ਰਿਸ਼ਤੇ ਨੂੰ ਕੀਤਾ ਬਦਨਾਮ, ਪੁਰਾਣੇ ਦੋਸਤ ਨੇ ਹੀ ਪਲਾਨ ਬਣਾ ਕੇ ਮੰਗੀ ਫਿਰੌਤੀ, ਜਾਣੋ ਪੂਰਾ ਮਾਮਲਾ
NEXT STORY