ਮੋਗਾ (ਗੋਪੀ ਰਾਉਕੇ / ਕਸ਼ਿਸ਼ ਸਿੰਗਲਾ) - ਹਲਕਾ ਨਿਹਾਲ ਸਿੰਘ ਵਾਲਾ ਦੇ ਸਾਬਕਾ ਵਿਧਾਇਕ ਮਹੇਸ਼ ਇੰਦਰ ਸਿੰਘ ਮੇਸ਼ੀ ਅਤੇ ਉਨ੍ਹਾਂ ਦੇ ਪੁੱਤਰ ਧਰਮਪਾਲ ਸਿੰਘ ਡੀਪੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਹਾਈ ਕਮਾਂਡ ਨੇ ਬਾਹਰ ਦਾ ਰਸਤਾ ਦਿਖਾਇਆ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾਂ 'ਤੇ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਮਹੇਸ਼ ਇੰਦਰ ਸਿੰਘ ਅਤੇ ਧਰਮਪਾਲ ਸਿੰਘ ਨੂੰ ਕਾਂਗਰਸ ਪਾਰਟੀ 'ਚੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਤੁਹਾਨੂੰ ਦੱਸ ਦਈਏ ਕਿ ਬੀਤੀ 21 ਤਰੀਕ ਨੂੰ ਮੋਗਾ ਦੇ ਇੱਕ ਨਿੱਜੀ ਪੈਲਸ ਵਿੱਚ ਸਰਦਾਰ ਨਵਜੋਤ ਸਿੰਘ ਸਿੱਧੂ ਵੱਲੋਂ ਇੱਕ ਕਾਂਗਰਸ ਮਿਲਣੀ ਕੀਤੀ ਗਈ ਸੀ। ਇਸ ਮਿਲਣੀ ਵਿੱਚ ਮੋਗਾ ਦੀ ਹਲਕਾ ਇੰਚਾਰਜ ਮਾਲਕਾ ਸੂਦ ਨੇ ਇਤਰਾਜ ਜਤਾਇਆ ਸੀ ਕਿ ਉਨ੍ਹਾਂ ਨੂੰ ਨਾ ਤਾਂ ਇਸ ਰੈਲੀ ਵਿੱਚ ਸੱਦਾ ਦਿੱਤਾ ਗਿਆ ਅਤੇ ਨਾ ਹੀ ਹਾਈ ਕਮਾਂਡ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ ਕਿ ਮੋਗਾ ਵਿੱਚ ਰੈਲੀ ਕੀਤੀ ਜਾਵੇਗੀ, ਜਿਸ ਨੂੰ ਲੈ ਕੇ ਮਾਲਵਿਕਾ ਸੂਦ ਨੇ ਇੱਕ ਸ਼ਿਕਾਇਤ ਜਾਰੀ ਕੀਤੀ ਸੀ ਉਸ ਸ਼ਿਕਾਇਤ ਦੇ ਅਧਾਰ 'ਤੇ ਪਾਰਟੀ ਹਾਈ ਕਮਾਂਡ ਨੇ ਅੱਜ ਮਹੇਸ਼ ਇੰਦਰ ਸਿੰਘ ਮੇਸ਼ੀ ਅਤੇ ਉਨ੍ਹਾਂ ਦੇ ਸਪੁੱਤਰ ਧਰਮਪਾਲ ਸਿੰਘ ਡੀਪੀ ਨੂੰ ਪਾਰਟੀ ਚੋਂ ਸਸਪੈਂਡ ਕਰ ਦਿੱਤਾ ਗਿਆ।
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜਲੰਧਰ ਤੋਂ ਵੱਡੀ ਖ਼ਬਰ: ਕਰਮਾ ਫੈਸ਼ਨ ਮਾਲਕ ਨੂੰ ਮਿਲੀ ਧਮਕੀ ਭਰੀ ਚਿੱਠੀ, ਲਾਰੈਂਸ ਗੈਂਗ 'ਤੇ ਸ਼ੱਕ
NEXT STORY