ਅਜਨਾਲਾ (ਗੁਰਜੰਟ) : 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵੱਲੋਂ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਅਧੀਨ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਐਡਵੋਕੇਟ ਆਕਾਸ਼ਦੀਪ ਸਿੰਘ ਭੂਰੇਗਿੱਲ ਮੀਤ ਪ੍ਰਧਾਨ ਯੂਥ ਅਕਾਲੀ ਦਲ ਪੰਜਾਬ, ਬਲਵਿੰਦਰ ਸਿੰਘ ਚੱਕ ਡੋਗਰਾਂ ਸਕੱਤਰ ਯੂਥ ਅਕਾਲੀ ਦਲ ਪੰਜਾਬ, ਰਣਜੀਤ ਸਿੰਘ ਨਿੱਝਰ ਜ਼ਿਲ੍ਹਾ ਜਨਰਲ ਸਕੱਤਰ ਅੰਮ੍ਰਿਤਸਰ ਦਿਹਾਤੀ, ਰਛਪਾਲ ਸਿੰਘ ਜ਼ਿਲ੍ਹਾ ਸਕੱਤਰ, ਸੁਖਦੇਵ ਸਿੰਘ ਸਰਪ੍ਰਸਤ ਸਰਕਲ ਅਜਨਾਲਾ ਅਤੇ ਸਰਬਜੋਤ ਸਿੰਘ ਸਕੱਤਰ ਵਪਾਰ ਮੰਡਲ ਅਜਨਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੀਆਂ ਗਈਆਂ ਵੱਖ ਵੱਖ ਜ਼ਿੰਮੇਵਾਰੀਆਂ ਅਧੀਨ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਹਲਕਾ ਅਜਨਾਲਾ ਤੋਂ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਸਿਰਪਾਓ ਦੇ ਕੇ ਸਨਮਾਨਤ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਮੁੱਦਾਹੀਣ ਪਾਰਟੀਆਂ ਹਨ, ਜਿਨ੍ਹਾਂ ਕੋਲ ਪੰਜਾਬ ਦੇ ਲੋਕਾਂ ਵਿੱਚ ਜਾਣ ਲਈ ਕੋਈ ਮੁੱਦਾ ਨਾ ਹੋਣ ਕਰਕੇ ਉਨ੍ਹਾਂ ਵੱਲੋਂ ਲੋਕਾਂ ਤੋਂ ਫ਼ਾਰਮ ਭਰਵਾ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ, ਜਦੋਂ ਕਿ ਅਕਾਲੀ ਦਲ ਨੇ ਅੱਜ ਤੱਕ ਬਿਨਾਂ ਕਿਸੇ ਗਾਰੰਟੀ ਕਾਰਡ ਵੰਡਣ ਅਤੇ ਫਾਰਮ ਭਰਵਾਉਣ ਤੋਂ ਬਿਨਾਂ ਜੋ ਕਿਹਾ ਉਹ ਕਰਕੇ ਦਿਖਾਇਆ ਹੈ ਅਤੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਲੋਕਾਂ ਨਾਲ ਕੀਤਾ ਹਰ ਵਾਅਦਾ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ।
ਹਰਪਾਲ ਚੀਮਾ ਨੇ 5 ਮੰਤਰੀਆਂ 'ਤੇ ਲਾਏ ਖਜ਼ਾਨਾ ਲੁੱਟਣ ਦੇ ਦੋਸ਼, ਪ੍ਰੈੱਸ ਕਾਨਫਰੰਸ ਦੌਰਾਨ ਕਹੀਆਂ ਇਹ ਗੱਲਾਂ
NEXT STORY