ਫਤਿਹਗੜ੍ਹ ਚੂੜੀਆਂ- ਪੰਜਾਬ ਦੀਆਂ 117 ਮੈਂਬਰੀ ਪੰਜਾਬ ਵਿਧਾਨ ਸਭਾ ਲਈ ਬੀਤੀ 20 ਫਰਵਰੀ ਨੂੰ ਹੋਈਆਂ ਵੋਟਾਂ ਦੀ ਗਿਣਤੀ ਵੀਰਵਾਰ ਸਵੇਰੇ 8 ਵਜੇ ਸ਼ੁਰੂ ਹੋਈ। ਉਥੇ ਹੀ ਫਤਿਹਗੜ੍ਹ ਚੂੜੀਆਂ ਦੇ ਲੋਕਾਂ ਨੇ ਕਾਂਗਰਸ ਦੇ ਉਮੀਦਵਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ 36938 ਵੋਟਾਂ ਨਾਲ ਜਿਤਾ ਦਿੱਤਾ ਹੈ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ (ਜੋ 2017 ਵਿਚ ਬਟਾਲਾ ਤੋਂ ਅਕਾਲੀ ਦਲ ਦੇ ਵਿਧਾਇਕ ਸਨ) 40605 ਵੋਟਾਂ ਨਾਲ ਦੂਜੇ ਅਤੇ ਆਮ ਆਦਮੀ ਪਾਰਟੀ ਦੇ ਬਲਬੀਰ ਸਿੰਘ ਪੰਨੂ 35441 ਵੋਟਾਂ ਨਾਲ ਤੀਜੇ ਨੰਬਰ ’ਤੇ ਰਹੇ। ਇਸ ਤੋਂ ਇਲਾਵਾ ਪੰਜਾਬ ਲੋਕ ਕਾਂਗਰਸ ਵੱਲੋਂ ਤਜਿੰਦਰ ਸਿੰਘ ਰੰਧਾਵਾ ਅਤੇ ਸੰਯੁਕਤ ਸਮਾਜ ਮੋਰਚਾ ਵੱਲੋਂ ਬਲਜਿੰਦਰ ਸਿੰਘ ਚੋਣ ਮੈਦਾਨ ਵਿਚ ਉਤਾਰਿਆ ਗਿਆ ਸੀ।
ਇਸ ਵਾਰ ਇਸ ਹਲਕੇ ਦੇ ਵੋਟਰਾਂ ਦੀ ਕੁੱਲ ਗਿਣਤੀ 175730 ਹੈ, ਜਿਨ੍ਹਾਂ ਵਿੱਚ 83800 ਪੁਰਸ਼, 91927 ਬੀਬੀਆਂ ਹਨ ਅਤੇ 3 ਥਰਡ ਜੈਂਡਰ ਵੋਟਰ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਸੂਬੇ ਦੇ 66 ਥਾਵਾਂ 'ਤੇ 117 ਕੇਂਦਰਾਂ 'ਤੇ ਵੋਟਾਂ ਦੀ ਗਿਣਤੀ ਹੋ ਰਹੀ ਹੈ। ਹਰੇਕ ਗਿਣਤੀ ਕੇਂਦਰ ’ਤੇ ਮੀਡੀਆ ਸੈਂਟਰ ਬਣਾਏ ਗਏ ਹਨ, ਜਿੱਥੇ ਪੱਤਰਕਾਰਾਂ ਨੂੰ ਵੋਟਾਂ ਦੀ ਗਿਣਤੀ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ।
ਪੰਜਾਬ ਕੈਬਨਿਟ ਮੰਤਰੀਆਂ ਨੂੰ ਵੱਡਾ ਝਟਕਾ, ਜਿੱਤ ਵੱਲ ਵੱਧ ਰਹੇ ਨੇ ਸਿਰਫ ਇਹ 4 ਉਮੀਦਵਾਰ
NEXT STORY