ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਇਸ ਦੀ ਸ਼ੁਰੂਆਤ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਅਤੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇ ਕੇ ਕੀਤੀ ਗਈ। ਬਜਟ ਦਾ ਪਹਿਲਾ ਦਿਨ ਹੀ ਹੰਗਾਮੇ ਭਰਿਆ ਰਿਹਾ। ਭਾਸ਼ਣ ਦੀ ਸ਼ੁਰੂਆਤ ਦੌਰਾਨ ਬਨਵਾਰੀ ਲਾਲ ਪੁਰੋਹਿਤ ਨੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ, ਜਿਸ ਵਿੱਚ ਉਨ੍ਹਾਂ ਨੇ ਸਿੰਗਾਪੁਰ ਭੇਜੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦੇ ਪਹਿਲਾ ਬੈਚ ਨੂੰ ਵੀ ਸਰਕਾਰ ਦੀ ਪ੍ਰਾਪਤੀ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ 'ਮੇਰੀ ਸਰਕਾਰ' ਸਿੰਗਾਪੁਰ ਭੇਜੇ ਪ੍ਰਿੰਸੀਪਲਾਂ ਸਬੰਧੀ ਮੈਨੂੰ ਜਾਣਕਾਰੀ ਜ਼ਰੂਰ ਦੇਵੇਗੀ।
ਇਹ ਵੀ ਪੜ੍ਹੋ- ਪੰਜਾਬ Budget Session ਦੇ ਪਹਿਲੇ ਦਿਨ ਰਾਜਪਾਲ ਨੇ ਦਿੱਤਾ ਭਾਸ਼ਣ, ਗਿਣਵਾਈਆਂ ਸਰਕਾਰ ਦੀਆਂ ਪ੍ਰਾਪਤੀਆਂ
ਦੱਸ ਦੇਈਏ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਸਿੰਗਾਪੁਰ ਭੇਜੇ ਪ੍ਰਿੰਸੀਪਲਾਂ ਦੇ ਮਾਪਢੰਡ ਸਬੰਧੀ ਜਾਣਕਾਰੀ ਮੰਗੀ ਸੀ, ਜਿਸ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਜਵਾਬਦੇਹ ਹਾਂ ਨਾ ਕੀ ਰਾਜਪਾਲ ਨੂੰ। ਇਸੇ ਗੱਲ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਨੇ ਰਾਜਪਾਲ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਜੇਕਰ ਸਰਕਾਰ ਨੇ ਤੁਹਾਨੂੰ ਇਸ ਦੀ ਜਾਣਕਾਰੀ ਨਹੀਂ ਦਿੱਤੀ ਤਾਂ ਤੁਸੀਂ ਇਸ ਨੂੰ ਆਪਣੀ ਸਰਕਾਰ ਕਿਵੇਂ ਮੰਨਦੇ ਹੋ? ਅਤੇ ਫਿਰ ਉਹ ਵਾਕਆਊਟ ਕਰ ਗਏ। ਜਿਸ ਤੋਂ ਬਾਅਦ ਰਾਜਪਾਲ ਨੇ ਆਖਿਆ ਕਿ ਮੈਂ 'ਮੇਰੀ ਸਰਕਾਰ' ਨਾ ਕਹਿ ਕੇ ਇਕੱਲਾ 'ਸਰਕਾਰ' ਦੇ ਨਾਲ ਸਭ ਨੂੰ ਸੰਬੋਧਨ ਕਰਦਾ ਹਾਂ।
ਇਹ ਵੀ ਪੜ੍ਹੋ- ਸੰਗਰੂਰ ਦੇ ਪਿੰਡ ਮੰਗਵਾਲ ਨੇ ਪਾਸ ਕੀਤਾ ਅਨੋਖਾ ਮਤਾ, ਜੇ ਕੀਤੀ ਇਹ ਗ਼ਲਤੀ ਤਾਂ ਹੋਵੇਗਾ ਮੂੰਹ ਕਾਲਾ
ਪ੍ਰਤਾਪ ਬਾਜਵਾ ਨੇ ਕਿਹਾ ਕਿ ਗਵਰਨਰ ਨੇ ਕਿਹਾ ਕਿ ਮੇਰੀ ਸਰਕਾਰ ਪਰ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਆਪਣਾ ਰਾਜਪਾਲ ਤਾਂ ਮੰਨ ਲੈਣ। ਕਿਉਂਕਿ ਰਾਜਪਾਲ ਨੇ ਮੁੱਖ ਮੰਤਰੀ ਮਾਨ ਨੂੰ ਭੇਜੇ ਪੱਤਰ 'ਚ 5 ਸਵਾਲ ਪੁੱਛੇ ਸਨ ਪਰ ਮੁੱਖ ਮੰਤਰੀ ਨੇ ਉਸਦਾ ਕੋਈ ਜਵਾਬ ਨਹੀਂ ਦਿੱਤਾ ਅਤੇ ਉਹ ਰਾਜਪਾਲ ਨੂੰ ਆਪਣਾ ਗਵਰਨਰ ਨਹੀਂ ਮੰਨਦੇ। ਸੰਵਿਧਾਨ ਦੇ ਮੁਤਾਬਕ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਰਾਜਪਾਲ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦੇਵੇ। ਉਨ੍ਹਾਂ ਆਖਿਆ ਕਿ ਇਹ ਪਹਿਲੀ ਵਾਰ ਹੋਇਆ ਕਿ ਕਿਸੇ ਰਾਜਪਾਲ ਨੇ ਮੌਜੂਦਾ ਸਰਕਾਰ ਨੂੰ ਆਪਣੀ ਸਰਕਾਰ ਮੰਨਣ ਤੋਂ ਇਨਕਾਰ ਕੀਤਾ ਹੈ। ਜਦੋਂ ਕਾਂਗਰਸੀ ਵਿਧਾਇਕਾਂ ਨੇ ਹੰਗਾਮਾ ਕਰਨਾ ਸ਼ੁਰੂ ਕੀਤਾ ਤਾਂ ਰਾਜਪਾਲ ਨੇ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਅਤੇ ਕਿਹਾ ਕਿ ਉਹ ਚੁੱਪ ਕਰ ਜਾਣ ਤੇ ਉਨ੍ਹਾਂ ਨੂੰ ਭਾਸ਼ਣ ਪੂਰਾ ਕਰਨ ਦੇਣ। ਭਾਸ਼ਣ ਪੂਰਾ ਹੋਣ ਤੋਂ ਬਾਅਦ ਉਹ ਆਪਣੇ ਮੁੱਦੇ ਚੁੱਕ ਸਕਦੇ ਹਨ ਪਰ ਕਾਂਗਰਸੀ ਵਿਧਾਇਕ ਨੇ ਗੱਲ ਨਾ ਮੰਨਦੇ ਹੋਏ ਵਿਧਾਨ ਸਭਾ 'ਚੋਂ ਵਾਕਆਊਟ ਕੀਤਾ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
Punjab Budget Session : ਰਾਜਪਾਲ ਨੇ ਆਪਣੇ ਹੀ ਦਾਅਵਿਆਂ ਨੂੰ ਕੱਟਿਆ, ਨਸ਼ਿਆਂ ਬਾਰੇ ਵੀ ਨਹੀਂ ਕੀਤੀ ਕੋਈ ਗੱਲ
NEXT STORY