ਫਤਿਹਗੜ੍ਹ ਸਾਹਿਬ, (ਜੱਜੀ)— ਲੋਕ ਇਨਸਾਫ ਪਾਰਟੀ ਦੇ ਆਗੂ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਆਪਣੀ ਟੀਮ ਸਮੇਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਤੇ ਇਸ ਮੌਕੇ ਉਨ੍ਹਾਂ ਸੜਕਾਂ ਦੀ ਸਫਾਈ ਕੀਤੀ ਤੇ ਸੜਕ ਦੇ ਦੋਨੋਂ ਪਾਸੇ ਕਲੀ ਵਿਛਾਈ, ਇਸ ਉਪਰੰਤ ਫਤਿਹਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਨ੍ਹਾਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਫਤਿਹਗੜ੍ਹ ਸਾਹਿਬ ਵਿਖੇ ਧਰਮ ਅਤੇ ਦੇਸ਼ ਲਈ ਦੁਨੀਆਂ ਦੀ ਸਭ ਤੋਂ ਵੱਡੀ ਕੁਰਬਾਨੀ ਛੋਟੇ ਸਾਹਿਬਜ਼ਾਦਿਆਂ ਨੇ ਦਿੱਤੀ, ਜਿਸਦੀ ਮਿਸਾਲ ਦੁਨੀਆਂ 'ਚ ਹੋਰ ਕਿਤੇ ਨਹੀਂ ਹੈ, ਇਸ ਕਾਰਨ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਇਥੇ ਮੱਥਾ ਟੇਕਣ ਆਉਂਦੇ ਹਨ। ਸਾਨੂੰ ਵੀ ਆਪਣੀ ਸ਼ੋਹਰਤ ਛੱਡ ਕੇ ਸੰਗਤਾਂ ਦੀ ਤਰ੍ਹਾਂ ਸ੍ਰੀ ਫਤਿਹਗੜ੍ਹ ਸਾਹਿਬ ਨਤਸਮਤਕ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਫਤਿਹਗੜ੍ਹ ਸਾਹਿਬ ਦੀ ਸ਼ਹਾਦਤ ਸਾਨੂੰ ਅਣਖ ਨਾਲ ਜਿਉਣਾ ਸਿਖਾਉਂਦੀ ਹੈ, ਇਸ ਲਈ ਸਾਨੂੰ ਆਪਣੇ ਹੱਕਾਂ ਲਈ ਡੱਟਣਾ ਚਾਹੀਦਾ ਹੈ, ਸਰਕਾਰਾਂ ਤੋਂ ਡਰਨ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਤੇ ਉਦਯੋਗ ਸਥਾਪਿਤ ਕਰਨ ਦਾ ਲਾਲਚ ਦੇ ਕੇ ਪੰਜਾਬ ਦੀ ਸੰਪਤੀ ਨੂੰ ਹੜੱਪਣਾ ਚਾਹੁੰਦੀ ਹੈ। ਜਿਸ ਨੂੰ ਲੋਕ ਇਨਸਾਫ ਪਾਰਟੀ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ। ਸਰਕਾਰ ਦੇ ਇਸ ਮੰਤਵ ਨੂੰ ਰੋਕਣ ਲਈ ਲੋਕ ਇਨਸਾਫ ਪਾਰਟੀ ਵਲੋਂ ਨਵੇਂ ਸਾਲ 'ਚ ਪੰਜਾਬ ਪੱਧਰ ਤੇ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਮੌਕੇ ਬਲਵਿੰਦਰ ਸਿੰਘ ਬੈਂਸ, ਜ਼ਿਲਾ ਪ੍ਰਧਾਨ ਪ੍ਰੋ. ਧਰਮਜੀਤ ਸਿੰਘ ਜਲਵੇੜਾ, ਅਵਤਾਰ ਸਿੰਘ ਛਿੱਬਰ ਸੀਨੀਅਰ ਮੀਤ ਪ੍ਰਧਾਨ, ਸੁਰਜੀਤ ਸਿੰਘ ਤਲਾਣੀਆਂ ਜ਼ਿਲ੍ਹਾ ਪ੍ਰਧਾਨ ਐੱਸ. ਸੀ. ਵਿੰਗ, ਅਵਤਾਰ ਸਿੰਘ ਜਨਰਲ ਸਕੱਤਰ, ਬਲਵੀਰ ਸਿੰਘ ਅਤੇ ਹੋਰ ਹਾਜ਼ਰ ਸਨ।
ਮਾਮੂਲੀ ਗੱਲ 'ਤੇ ਕੀਤਾ ਫਾਇਰ, 4 'ਤੇ ਮਾਮਲਾ ਦਰਜ
NEXT STORY