ਡੇਰਾਬੱਸੀ (ਗੁਰਜੀਤ) : ਕਾਂਗਰਸ ਪਾਰਟੀ ਨਾਲ ਸਬੰਧਿਤ ਡੇਰਾਬੱਸੀ ਦੇ ਸੀਨੀਅਰ ਆਗੂ ਅਮਰੀਕ ਸਿੰਘ ਮਲਕਪੁਰ ਨੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵਰਕਰਾਂ 'ਚ ਨਵਾਂ ਉਤਸ਼ਾਹ ਪੈਦਾ ਹੋਵੇਗਾ। ਮਲਕਪੁਰ ਨੇ ਕਿਹਾ ਕਿ ਪਰਗਟ ਸਿੰਘ ਧੜੇਬੰਦੀ ਤੋਂ ਉੱਪਰ ਉੱਠ ਕੇ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੇ ਮੁੱਦਿਆਂ ਦੀ ਗੱਲ ਕਰਨ ਵਾਲੇ ਆਗੂ ਹਨ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਨੂੰ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ਨਾਲ ਕਾਂਗਰਸੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਹੈ।
ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਚੋਣ ਮੈਦਾਨ 'ਚ ਉਤਰੇਗੀ। ਮਲਕਪੁਰ ਨੇ ਕਿਹਾ ਕਿ ਪਰਗਟ ਸਿੰਘ ਕੋਲ ਕੈਬਨਿਟ ਮੰਤਰੀ ਅਤੇ ਖੇਡ ਵਿਭਾਗ ਨਾਲ ਜੁੜੇ ਅਹੁਦਿਆਂ ’ਤੇ ਕੰਮ ਕਰਨ ਦਾ ਤਜੁਰਬਾ ਹੈ, ਜਿਸ ਕਾਰਨ ਉਹ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੂਬੇ ਦੀਆਂ ਲੋੜਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਮਜ਼ਬੂਤੀ ਨਾਲ ਚੋਣ ਲੜੇਗੀ।
ਪੰਜਾਬ ਦੇ ਇਸ ਵੱਡੇ ਸ਼ਹਿਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਸ ਜਾਂਚ 'ਚ ਹੋਇਆ ਵੱਡਾ ਖ਼ੁਲਾਸਾ
NEXT STORY