ਮਾਨਸਾ, (ਸੰਦੀਪ ਮਿੱਤਲ)- ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਦਾ ਗੁਲਾਮ ਬਣਾ ਕੇ ਉਨ੍ਹਾਂ ਨੂੰ ਆਰਥਿਕ ਗੁਲਾਮੀ ਦੇ ਰਾਹ ਵੱਲ ਧੱਕ ਰਹੀ ਹੈ, ਕਾਂਗਰਸ ਪਾਰਟੀ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਇਹ ਪ੍ਰਗਟਾਵਾ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਭਾਜਪਾ ਦੀਆਂ ਕਿਸਾਨ ਮਾਰੂ ਨੀਤੀਆਂ ਖਿਲ਼ਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚਲਾਏਗੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਜਿੱਥੇ ਕਿਸਾਨਾਂ ਅਤੇ ਹੋਰ ਸੰਗਠਨਾਂ ਦੇ ਵਿਰੋਧ ਦੇ ਬਾਵਜੂਦ ਵੀ ਕਿਸਾਨ ਮਾਰੂ ਬਿੱਲ ਲਿਆਂਦੇ ਉੱਥੇ ਕਾਂਗਰਸ ਪਾਰਟੀ ਨੇ ਕਿਸਾਨਾਂ ਦਾ ਸਾਥ ਦੇ ਕੇ ਇੰਨ੍ਹਾਂ ਬਿੱਲਾਂ ਦਾ ਵਿਰੋਧ ਕੀਤਾ ਅਤੇ ਬਿੱਲ ਨਾ ਵਾਪਸ ਹੋਣ ਦੀ ਸੂਰਤ ਵਿੱਚ ਕਾਂਗਰਸ ਕਿਸੇ ਵੀ ਕੁਰਬਾਨੀ ਤੋਂ ਪਿੱਛੇ ਨਹੀਂ ਹਟੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ ਇੰਨ੍ਹਾਂ ਬਿੱਲਾਂ ਦੇ ਵਿਰੋਧ ਵਿੱਚ ਕਰੀਬ ਦੋ ਮਹੀਨੀਆਂ ਤੋਂ ਸੜਕਾਂ 'ਤੇ ਬੈਠੇ ਹਨ ਪ੍ਰੰਤੂ ਕੇਂਦਰ ਸਰਕਾਰ ਹਾਲੇ ਤੱਕ ਇੰਨ੍ਹਾ ਨਾਲ ਗੱਲਬਾਤ ਦੀ ਕੋਈ ਪਹਿਲ ਨਹੀ ਕੀਤੀ, ਇਸ ਦਾ ਮਤਲਬ ਹੈ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਬਿੱਲ ਮੋਦੀ ਸਰਕਾਰ ਦੇ ਕਫਨ ਵਿੱਚ ਆਖਿਰੀ ਕਿੱਲ ਸਾਬਿਤ ਹੋਣਗੇ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਮੁੜ ਕਾਂਗਰਸ ਬਣੇਗੀ।
ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਿਕਰਮਜੀਤ ਸਿੰਘ ਮੋਫਰ ਨੇ ਕਿਹਾ ਕਿ ਬਿਹਾਰ ਅੰਦਰ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਲੋਕਾਂ ਨੇ ਭਾਜਪਾ ਨੂੰ ਨਕਾਰ ਦਿੱਤਾ ਅਤੇ ਕੇਂਦਰ ਸਰਕਾਰ ਦੇ ਜੋਰ ਅਤੇ ਮੁਸ਼ਕਿਲ ਨਾਲ ਆਪਣੇ ਪੱਖੀ ਪਾਰਟੀਆਂ ਨਾਲ ਸਰਕਾਰ ਬਨਾਉਣ ਲਈ ਤਰਲੋਮੱਛੀ ਹੋ ਰਹੇ ਹਨ।
ਕੋਰੋਨਾ ਵਾਇਰਸ ਨੂੰ ਲੈ ਕੇ ਸੰਜੀਦਾ ਨਹੀਂ ਲੋਕ, 44 ਨਵੇਂ ਮਾਮਲੇ ਆਏ ਸਾਹਮਣੇ
NEXT STORY