ਜਲੰਧਰ (ਧਵਨ) — ਪੰਜਾਬ 'ਚ ਦਸੰਬਰ ਮਹੀਨੇ 'ਚ ਪ੍ਰਸਤਾਵਿਤ ਤਿੰਨ ਸ਼ਹਿਰਾਂ ਦੀਆਂ ਕਾਰਪੋਰੇਸ਼ਨ ਚੋਣਾਂ ਨੂੰ ਦੇਖਦੇ ਹੋਏ ਪੰਜਾਬ ਕਾਂਗਰਸ ਕਮੇਟੀ ਵਲੋਂ ਵੱਖਰਾ ਚੋਣ ਐਲਾਨ ਪੱਤਰ ਜਾਰੀ ਨਹੀਂ ਕੀਤਾ ਜਾਵੇਗਾ। ਕਾਂਗਰਸੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਕਾਰਪੋਰੇਸ਼ਨ ਚੋਣਾਂ ਲਈ ਕਾਂਗਰਸ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਸਮੇਂ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਹਿਰੀ ਵਿਕਾਸ ਨੂੰ ਲੈ ਕੇ ਕੀਤੇ ਗਏ ਵਾਅਦਿਆਂ ਨੂੰ ਆਧਾਰ ਬਣਾ ਕੇ ਹੀ ਚੋਣਾਂ ਲੜੀਆਂ ਜਾਣਗੀਆਂ। ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰਾਂ 'ਚ ਮਾਸਟਰ ਪਲਾਨ ਤਹਿਤ ਗਰੀਬ ਬਸਤੀਆਂ ਨੂੰ ਖਤਮ ਕਰਨ ਦਾ ਵੀ ਵਾਅਦਾ ਕੀਤਾ ਸੀ ਅਤੇ ਨਾਲ ਹੀ ਸ਼ਹਿਰੀ ਖੇਤਰਾਂ 'ਚ 100 ਫੀਸਦੀ ਜਲ ਸਪਲਾਈ ਤੇ ਸੀਵਰੇਜ ਦੀਆਂ ਸਹੂਲਤਾਂ ਦੇਣਾ ਵੀ ਕਾਂਗਰਸ ਦੇ ਏਜੰਡੇ 'ਚ ਸ਼ਾਮਲ ਸੀ। ਸ਼ਹਿਰਾਂ ਦੀਆਂ ਸੜਕਾਂ ਨੂੰ ਬੇਹਤਰ ਬਣਾਉਣ ਦੀ ਗੱਲ ਕਹੀ ਗਈ ਸੀ। ਸ਼ਹਿਰੀ ਵਿਕਾਸ ਨੂੰ ਲੈ ਕੇ ਸਰਕਾਰ ਨੇ ਆਪਣੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਜਲੰਧਰ, ਪਟਿਆਲਾ ਤੇ ਹੋਰ ਸ਼ਹਿਰਾਂ ਦਾ ਦੌਰਾ ਕਰਕੇ ਗ੍ਰਾਂਟਾਂ ਐਲਾਨ ਕਰ ਚੁੱਕੇ ਹਨ। ਵਿਕਾਸ ਕੰਮਾਂ ਲਈ ਹੁਣ ਟੈਂਡਰ ਲਗਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪੰਜਾਬ 'ਚ ਹੁਣ ਤਕ ਜੇਕਰ ਬੀਤੇ ਸਮੇਂ 'ਤੇ ਨਜ਼ਰ ਮਾਰੀ ਜਾਵੇ ਤਾਂ ਵਿਧਾਨ ਸਭਾ ਚੋਣਾਂ ਵਾਲੇ ਐਲਾਨ ਪੱਤਰ ਨੂੰ ਆਧਾਰ ਬਣਾ ਕੇ ਹੀ ਪਾਰਟੀ ਚੋਣਾਂ ਲੜਦੀ ਆ ਰਹੀ ਹੈ। 2002 ਤੋਂ 2007 'ਚ ਕੈਪਟਨ ਸਰਕਾਰ ਦੇ ਕਾਰਜਕਾਲ 'ਚ ਵੀ ਕਾਰਪੋਰੇਸ਼ਨ ਚੋਣਾਂ ਲਈ ਵੱਖਰਾ ਚੋਣ ਐਲਾਨ ਪੱਤਰ ਜਾਰੀ ਨਹੀਂ ਕੀਤਾ ਗਿਆ ਸੀ, ਸਗੋਂ ਮੁੱਖ ਮੰਤਰੀ ਵਲੋਂ ਕੀਤੇ ਗਏੇ ਵਾਅਦਿਆਂ ਨੂੰ ਅਮਲ 'ਚ ਲਿਆਉਣ ਦਾ ਭਰੋਸਾ ਦੇ ਕੇ ਹੀ ਕਾਰਪੋਰੇਸ਼ਨ ਚੋਣਾਂ 'ਚ ਜਿੱਤ ਹਾਸਲ ਕੀਤੀ ਸੀ।
ਹੁਣ ਵੀ ਪੰਜਾਬ ਕਾਂਗਰਸ ਪੁਰਾਣੇ ਫਾਰਮੂਲੇ ਨੂੰ ਹੀ ਅਮਲ 'ਚ ਲਿਆਉਣ ਜਾ ਰਹੀ ਹੈ। ਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ ਨੇ ਵੀ ਇਸ ਸਬੰਧ 'ਚ ਕਿਹਾ ਹੈ ਕਿ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਕਰਨ ਲਈ ਮਾਸਟਰ ਪਲਾਨ ਤਿਆਰ ਕਰਨਾ ਜ਼ਰੂਰੀ ਹੈ।
ਪੇਰੈਂਟਸ ਐਸੋਸੀਏਸ਼ਨ ਤੇ ਪੀੜਤ ਪਰਿਵਾਰਾਂ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਅੱਗੇ ਦਿੱਤਾ ਧਰਨਾ
NEXT STORY