ਮੋਹਾਲੀ (ਨਿਆਮੀਆਂ) : ਮੋਹਾਲੀ ਨਗਰ ਨਿਗਮ ਦੇ 50 ਵਾਰਡਾਂ ਲਈ ਹੋਈਆਂ ਚੋਣਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਕਾਂਗਰਸ ਪਾਰਟੀ ਨੇ 50 ਵਾਰਡਾਂ 'ਚੋਂ 37 ਵਾਰਡਾਂ 'ਚ ਹੂੰਝਾਫੇਰ ਜਿੱਤ ਹਾਸਲ ਕੀਤੀ ਹੈ। ਇਸ ਤੋਂ ਇਲਾਵਾ 13 ਵਾਰਡਾਂ 'ਚ ਆਜ਼ਾਦ ਉਮੀਦਵਾਰਾਂ ਦੀ ਜਿੱਤ ਹੋਈ ਹੈ, ਜਦੋਂ ਕਿ ਅਕਾਲੀ ਦਲ ਅਤੇ ਭਾਜਪਾ ਇੱਥੇ ਆਪਣਾ ਖਾਤਾ ਖੋਲ੍ਹਣ 'ਚ ਵੀ ਅਸਮਰੱਥ ਰਹੀ ਹੈ।
ਇਹ ਵੀ ਪੜ੍ਹੋ : ਸਥਾਨਕ ਚੋਣਾਂ : 'ਮੋਹਾਲੀ' 'ਚ ਵੋਟਾਂ ਦੀ ਗਿਣਤੀ ਸ਼ੁਰੂ, ਜਾਣੋ ਕਿਸ ਵਾਰਡ ਤੋਂ ਕਿਹੜਾ ਉਮੀਦਵਾਰ ਜਿੱਤਿਆ
ਅਕਾਲੀ ਦਲ ਅਤੇ ਭਾਜਪਾ ਨੂੰ ਇੱਥੋਂ ਕੋਈ ਸੀਟ ਨਹੀਂ ਮਿਲੀ। ਇਸ ਵਾਰਡ ਨੰਬਰ-10 ਦੀ ਮਹੱਤਵਪੂਰਨ ਸੀਟ ਤੋਂ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਭਰਾ ਅਮਰਜੀਤ ਸਿੰਘ ਜੀਤੀ ਦੀ ਜਿੱਤ ਹੋਈ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਆਜ਼ਾਦ ਗਰੁੱਪ ਦੇ ਮੁਖੀ ਸਾਬਕਾ ਮੇਅਰ ਕੁਲਵੰਤ ਸਿੰਘ ਆਪਣੇ ਵਾਰਡ 'ਚੋਂ ਹਾਰੇ
ਉੱਥੇ ਹੀ ਵਾਰਡ ਨੰਬਰ-42 ਤੋਂ ਕਾਂਗਰਸੀ ਉਮੀਦਵਾਰ ਅਮਰੀਕ ਸਿੰਘ ਸੋਹਲ ਨੇ ਆਜ਼ਾਦ ਗਰੁੱਪ ਦੇ ਮੁਖੀ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ 267 ਵੋਟਾਂ ਨਾਲ ਹਰਾ ਦਿੱਤਾ ਹੈ।
ਇਹ ਵੀ ਪੜ੍ਹੋ : ਚੋਣ ਨਤੀਜੇ : ਮੋਹਾਲੀ 'ਚ 'ਕਾਂਗਰਸ' ਦਾ ਦਬਦਬਾ, ਮੰਤਰੀ ਬਲਬੀਰ ਸਿੱਧੂ ਦਾ ਭਰਾ ਜੀਤੀ ਵੀ ਜਿੱਤਿਆ
ਜ਼ਿਕਰਯੋਗ ਹੈ ਕਿ ਪੰਜਾਬ 'ਚ ਹੋਈਆਂ ਚੋਣਾਂ ਦੌਰਾਨ ਕਾਂਗਰਸ ਨੇ ਨਗਰ ਪ੍ਰੀਸ਼ਦ/ਨਗਰ ਪੰਚਾਇਤ ਦੀਆਂ 1817 'ਚੋਂ 1102 ਸੀਟਾਂ 'ਤੇ ਬੇਮਿਸਾਲ ਜਿੱਤ ਹਾਸਲ ਕੀਤੀ ਸੀ, ਉੱਥੇ ਹੀ ਨਗਰ ਨਿਗਮ ਦੀਆਂ 351 'ਚੋਂ 271 ਸੀਟਾਂ 'ਤੇ ਆਪਣੀ ਜਿੱਤ ਦਾ ਝੰਡਾ ਲਹਿਰਾਇਆ ਸੀ।
ਨੋਟ : ਮੋਹਾਲੀ 'ਚ ਕਾਂਗਰਸ ਨੂੰ ਮਿਲੀ ਵੱਡੀ ਜਿੱਤ ਬਾਰੇ ਦਿਓ ਆਪਣੀ ਰਾਏ
ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਕੇਂਦਰ ਸਰਕਾਰ ਵੱਲੋਂ ਰੋਕਣ ’ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
NEXT STORY