ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਕੋਠੇ ਕੋਟਲੀ ਅਬਲੂ ਦੇ 4 ਪਰਿਵਾਰ ਹਲਕਾ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਮਾਮਲਿਆਂ ਦੇ ਮੈਂਬਰ ਦੀ ਰਹਿਨੁਮਾਈ ਹੇਠ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਨਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਲਕਾ ਗਿੱਦੜਬਾਹਾ ਦੇ ਮੌਜੂਦਾ ਵਿਧਾਇਕ ਰਾਜਾ ਵੜਿੰਗ ਦਾ ਹਰ ਸਮੇਂ ਸਾਥ ਦਿੱਤਾ ਪਰ ਵਿਧਾਇਕ ਵਲੋਂ ਉਨ੍ਹਾਂ ਦਾ ਸਾਥ ਨਾ ਦੇਣ ਕਾਰਨ ਉਹ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ। ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਹਾ ਕਿ ਉਹ ਕੋਠੇ ਕੋਟਲੀ ਅਬਲੂ ਦੇ 4 ਪਰਿਵਾਰਾਂ ਦਾ ਪਾਰਟੀ 'ਚ ਸ਼ਾਮਲ ਹੋਣ 'ਤੇ ਸੁਆਗਤ ਕਰਦੇ ਹਨ, ਜਿਨਾਂ ਨੂੰ ਪਾਰਟੀ ਵਲੋਂ ਹਰ ਤਰ੍ਹਾਂ ਦਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਐੱਨ. ਆਰ. ਆਈ. ਮਹਿਲਾ ਦੇ ਕਤਲ 'ਚ ਵੱਡਾ ਖੁਲਾਸਾ, ਆਸਟ੍ਰੇਲੀਆ 'ਚੋਂ ਪਤੀ ਨੇ ਰਚੀ ਸਾਜ਼ਿਸ਼
NEXT STORY