ਲੁਧਿਆਣਾ (ਹਿਤੇਸ਼) : ਕਾਂਗਰਸ ਸਰਕਾਰ ਵੱਲੋਂ ਵਿਧਾਨ ਸਭਾ ਚੋਣ ਦੇ ਮੱਦੇਨਜ਼ਰ ਜਿੱਥੇ ਸਾਰੇ ਵਰਗਾਂ ਨੂੰ ਰਾਹਤ ਦੇਣ ਦੇ ਨਾਂ ’ਤੇ ਐਲਾਨ ਕੀਤੇ ਜਾ ਰਹੇ ਹਨ, ਉੱਥੇ ਪਾਰਟੀ ਨੂੰ ਚੋਣਾਂ ਜਿਤਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਆਪਣੇ ਵਰਕਰਾਂ ਦੀ ਯਾਦ ਵੀ ਆ ਗਈ ਹੈ। ਇਸ ਤਹਿਤ ਪੰਜਾਬ ਇੰਚਾਰਜ ਹਰੀਸ਼ ਚੌਧਰੀ ਵੱਲੋਂ ਲੁਧਿਆਣਾ ’ਚ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਲੁਧਿਆਣਾ ਦੇ ਨਾਲ ਜਗਰਾਓਂ, ਮੁੱਲਾਂਪੁਰ, ਰਾਏਕੋਟ, ਸਾਹਨੇਵਾਲ ਤੋਂ ਵਿਧਾਇਕ, ਚੇਅਰਮੈਨ ਅਤੇ ਕੌਂਸਲਰਾਂ ਤੋਂ ਇਲਾਵਾ ਪਿਛਲੀ ਚੋਣ ਲੜਨ ਵਾਲੇ ਆਗੂਆਂ ਨੂੰ ਬੁਲਾਇਆ ਗਿਆ ਸੀ। ਦੱਸਿਆ ਜਾਂਦਾ ਹੈ ਕਿ ਡਿਨਰ ਦੇ ਬਹਾਨੇ ਪਾਰਟੀ ’ਚ ਸੁਣਵਾਈ ਨਾ ਹੋਣ ਜਾਂ ਸਨਮਾਨ ਨਾ ਮਿਲਣ ਨੂੰ ਲੈ ਕੇ ਵਰਕਰਾਂ ਦੀ ਨਾਰਾਜ਼ਗੀ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : 'ਕੈਪਟਨ' ਦੇ ਵੱਡੇ ਬਿਆਨ ਨੇ ਪੰਜਾਬ ਦੀ ਸਿਆਸਤ 'ਚ ਮਚਾਈ ਹਲਚਲ, ਕਾਂਗਰਸੀ ਵਿਧਾਇਕਾਂ ਬਾਰੇ ਕੀਤਾ ਖ਼ੁਲਾਸਾ
22 ਨੂੰ ਲੁਧਿਆਣਾ ’ਚ ਵਰਕਰਾਂ ਦੇ ਰੂ-ਬ-ਰੂ ਹੋਣਗੇ ਚੰਨੀ
ਕਾਂਗਰਸ ਪਾਰਟੀ ਦੀ ਸਥਿਤੀ ਤੋਂ ਇਲਾਵਾ ਮੌਜੂਦਾ ਵਿਧਾਇਕਾਂ ਅਤੇ ਉਮੀਦਵਾਰਾਂ ਨੂੰ ਲੈ ਕੇ ਫੀਡਬੈਕ ਹਾਸਲ ਕਰਨ ਲਈ ਜ਼ਿਲ੍ਹਾ ਵਾਰ ਮੀਟਿੰਗਾਂ ਕਰਨ ਦਾ ਜੋ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ, ਉਸ ਵਿਚ ਹੁਣ ਤੱਕ ਹਰੀਸ਼ ਚੌਧਰੀ ਸਿਰਫ ਪਟਿਆਲਾ ਦੀ ਮੀਟਿੰਗ ’ਚ ਹੀ ਸ਼ਾਮਲ ਹੋਏ ਹਨ, ਜਦੋਂ ਕਿ ਬਾਕੀ ਜਗ੍ਹਾ ਰਾਹੁਲ ਗਾਂਧੀ ਦੇ ਕਰੀਬੀ ਕ੍ਰਿਸ਼ਨਾ ਨਾਲ ਜ਼ਿਲ੍ਹੇ ਦੇ ਇੰਚਾਰਜ ਮੰਤਰੀ ਹੀ ਪਹੁੰਚਦੇ ਹਨ ਪਰ ਲੁਧਿਆਣਾ ਦੀ ਗਿੱਲ ਰੋਡ ਦਾਣਾ ਮੰਡੀ ’ਚ 22 ਨਵੰਬਰ ਨੂੰ ਰੱਖੀ ਗਈ ਮੀਟਿੰਗ ਵਿਚ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਆਉਣ ਦੀ ਸੂਚਨਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਜਬਰ-ਜ਼ਿਨਾਹ ਦੇ ਮਾਮਲੇ 'ਚ 'ਸਿਮਰਜੀਤ ਬੈਂਸ' ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
'ਕੈਪਟਨ' ਦੇ ਵੱਡੇ ਬਿਆਨ ਨੇ ਪੰਜਾਬ ਦੀ ਸਿਆਸਤ 'ਚ ਮਚਾਈ ਹਲਚਲ, ਕਾਂਗਰਸੀ ਵਿਧਾਇਕਾਂ ਬਾਰੇ ਕੀਤਾ ਖ਼ੁਲਾਸਾ
NEXT STORY