ਚੰਡੀਗੜ੍ਹ(ਅਸ਼ਵਨੀ)- ਸ਼੍ਰੋਮਣੀ ਅਕਾਲੀ ਦਲ ਨੇ ਸੋਮਵਾਰ ਨੂੰ ਕਾਂਗਰਸ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ। ਸ਼੍ਰੋਮਣੀ ਅਕਾਲੀ ਦਲ ਨੇਤਾਵਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਕੋਵਿਡ ਮਹਾਮਾਰੀ ਦੇ ਸੰਕਟ ਵਿਚ ਆਪਣੇ ਕਿਸਮਤ ਦੇ ਸਹਾਰੇ ਛੱਡ ਕੇ ਦਿੱਲੀ ਵਿਚ ‘ਸਿਖਰਲੇ ਅਹੁਦੇ’ ਦੀ ਲੜਾਈ ਲਈ ਭੱਜਣਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਨੈਤਿਕ ਤੌਰ ’ਤੇ ਲਾਲਚ ਦੇਣ ਦੀ ਘੋਰ ਨਿੰਦਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕੋਵਿਡ ਸੰਕਟ ਦੌਰਾਨ ਅਜਿਹਾ ਨਹੀਂ ਕਰਨਾ ਚਾਹੀਦਾ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਪ੍ਰਧਾਨਗੀ ਵਿਚ ਕੋਰ ਕਮੇਟੀ ਨੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬੁਨਿਆਦੀ ਦਵਾਈਆਂ, ਆਕਸੀਜਨ ਅਤੇ ਇੱਥੋਂ ਤੱਕ ਕਿ ਵੈਕਸੀਨ ਦੀ ਡੋਜ਼ ਦੇ ਬਿਨਾਂ ਛੱਡ ਦਿੱਤਾ ਗਿਆ ਹੈ। ਇਸ ਸਭ ਕਾਰਣ 14,500 ਮੌਤਾਂ ਹੋਈਆਂ ਹਨ, ਜੋ ਕਿ ਦੇਸ਼ ਭਰ ਵਿਚ ਸਭ ਤੋਂ ਜ਼ਿਆਦਾ ਹੈ ਪਰ ਕੈ. ਅਮਰਿੰਦਰ ਸਿੰਘ ਇਸ ਲਈ ਬਿਲਕੁਲ ਵੀ ਚਿੰਤਤ ਨਹੀਂ ਹਨ। ਉਹ ਆਪਣੇ ਵਿਰੋਧੀਆਂ ਦੇ ਨਾਲ ਇਸ ਖੇਡ ਵਿਚ ਸ਼ਾਮਲ ਹੋ ਗਏ ਹਨ ਅਤੇ ਉਨ੍ਹਾਂ ਨੇ ਆਪਣੀ ਟੀਮ ਨੂੰ ਕੋਵਿਡ ਮਰੀਜ਼ਾਂ ਨੂੰ ਬਚਾਉਣ ਦੇ ਬਜਾਏ ਆਪਣੀ ਕੁਰਸੀ ਬਚਾਉਣ ਲਈ ਦਿੱਲੀ ਭੇਜਿਆ ਹੈ।
ਪਰਲਜ਼ ਗਰੁੱਪ ਦੀ ਬਹੁ-ਕਰੋੜੀ ਜ਼ਮੀਨ ਵੇਚਣ ਵਾਲਾ ਗ੍ਰਿਫਤਾਰ
NEXT STORY