ਜ਼ੀਰਾ (ਅਕਾਲੀਆਂਵਾਲਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਅਤੇ ਹਰਿਆਣਾ 'ਚ ਹਫਤਾਵਰੀ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ ਪੰਜਾਬ ਦੇ ਕਈ ਹਿੱਸਿਆਂ 'ਚ ਸ਼ੁਰੂ ਹੋ ਚੁੱਕੀ ਹੈ। ਇਹ ਸ਼ਬਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਮੈਂਬਰ ਗੁਰਮੀਤ ਸਿੰਘ ਬੂਹ ਨੇ ਜਗਬਾਣੀ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਇਤਿਹਾਸਕ ਸਥਾਨਾਂ 'ਤੇ ਮੀਟਿੰਗਾਂ ਸ਼ੁਰੂ ਕਰਕੇ ਇਹ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਇਸ ਸਮਾਗਮ 'ਚ ਧਾਰਮਿਕ ਸੰਸਥਾਵਾਂ, ਸੰਤ-ਸਮਾਜ ਅਤੇ ਕਈ ਸੰਪਰਦਾਵਾਂ ਸਹਿਯੋਗ ਦੇਣਗੀਆਂ। ਬੂਹ ਨੇ ਕਿਹਾ ਕਿ ਧਰਮ ਦੇ ਪ੍ਰਚਾਰ ਦੇ ਨਾਂ ਨਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਨੂੰ ਮੰਨਦਿਆਂ ਕੁਦਰਤੀ ਸ੍ਰੋਤ ਪਵਨ, ਪਾਣੀ ਅਤੇ ਧਰਤੀ ਦੀ ਸੰਭਾਲ ਦੇ ਲਈ ਸੰਗਤਾਂ ਨੂੰ ਜਾਗਰੂਕ ਕੀਤਾ ਜਾਵੇਗਾ, ਕਿਉਂਕਿ ਗੰਧਲੇ ਵਾਤਾਵਰਣ ਨੂੰ ਬਚਾਉਣ ਦੀ ਲੋੜ ਹੈ। ਇਸ ਮੌਕੇ ਜਸਵੀਰ ਸਿੰਘ ਵੱਟੂ ਭੱਟੀ ਸਾਬਕਾ ਚੇਅਰਮੈਨ ਸਹਿਕਾਰੀ ਬੈਂਕ, ਸਰਪੰਤ ਸਰਬਜੀਤ ਸਿੰਘ ਬੂਹ ਆਦਿ ਹਾਜ਼ਰ ਸਨ।
15 ਏਕੜ ਦੇ ਕਰੀਬ ਫਸਲ ਦਾ ਹੋਇਆ ਨੁਕਸਾਨ
NEXT STORY