ਫਤਿਹਗੜ੍ਹ ਸਾਹਿਬ (ਵੈੱਬ ਡੈਸਕ, ਵਿਪਨ) : ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਸਰਹਿੰਦ ਇਲਾਕੇ 'ਚ ਬ੍ਰਾਹਮਣ ਮਾਜਰਾ ਫਲਾਈਓਵਰ ਦੇ ਨੇੜੇ ਇੱਕ ਸੰਭਾਵੀ ਵੱਡੇ ਰੇਲ ਹਾਦਸੇ ਦੀ ਸਾਜ਼ਿਸ਼ ਨੂੰ ਸਮੇਂ ਸਿਰ ਨਾਕਾਮ ਕਰ ਦਿੱਤਾ ਗਿਆ। ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਰੇਲਵੇ ਟਰੈਕ 'ਤੇ ਭਾਰੀ ਸੀਮੈਂਟ ਦੇ ਪਿੱਲਰ ਰੱਖ ਦਿੱਤੇ ਗਏ ਸਨ, ਜਿਸ ਨਾਲ ਕਿਸੇ ਵੱਡੇ ਜਾਨੀ ਅਤੇ ਮਾਲੀ ਨੁਕਸਾਨ ਦਾ ਖ਼ਤਰਾ ਪੈਦਾ ਹੋ ਗਿਆ ਸੀ। ਜਿਵੇਂ ਹੀ ਇਸ ਘਟਨਾ ਦੀ ਸੂਚਨਾ ਮਿਲੀ, ਰੇਲਵੇ ਵਿਭਾਗ, ਜੀ. ਆਰ. ਪੀ. ਅਤੇ ਆਰ. ਪੀ. ਐੱਫ. ਦੀਆਂ ਟੀਮਾਂ ਬਿਨਾਂ ਕਿਸੇ ਦੇਰੀ ਦੇ ਤੁਰੰਤ ਮੌਕੇ 'ਤੇ ਪਹੁੰਚ ਗਈਆਂ।
ਇਹ ਵੀ ਪੜ੍ਹੋ : ਪੰਜਾਬ 'ਚ ਲੰਬਾ POWERCUT! ਪਾਵਰਕਾਮ ਨੇ ਜਾਰੀ ਕੀਤਾ ਸ਼ਡਿਊਲ, ਪੜ੍ਹੋ ਕਿੱਥੇ-ਕਿੱਥੇ ਬਿਜਲੀ ਰਹੇਗੀ ਬੰਦ
ਰੇਲਵੇ ਪੁਲਸ ਦੇ ਡੀ. ਐੱਸ. ਪੀ. ਗੁਰਦੀਪ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਇਸ ਸਬੰਧੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਰਾਤ ਹੀ ਬਣਦੀ ਕਾਰਵਾਈ ਕਰਦਿਆਂ ਜੀ. ਆਰ. ਪੀ. ਥਾਣਾ ਸਰਹਿੰਦ ਵਿਖੇ ਐੱਫ. ਆਈ. ਆਰ. ਦਰਜ ਕਰ ਲਈ ਗਈ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਹੋਵੇਗਾ BLACKOUT! ਅਚਾਨਕ ਵੱਜਣਗੇ ਸਾਇਰਨ, ਲੋਕਾਂ ਨੂੰ ਕੀਤੀ ਗਈ ਖ਼ਾਸ ਅਪੀਲ
ਉਨ੍ਹਾਂ ਦੱਸਿਆ ਕਿ ਟਰੈਕ 'ਤੇ ਇੱਕ ਸੀਮੈਂਟ ਦਾ ਸਲੀਪਰ ਰੱਖਿਆ ਗਿਆ ਸੀ ਅਤੇ ਫਿਲਹਾਲ ਕੋਈ ਨੁਕਸਾਨ ਨਹੀਂ ਹੋਇਆ ਹੈ। ਫਿਲਹਾਲ ਮੁਲਜ਼ਮਾਂ ਬਾਰੇ ਕੋਈ ਸੁਰਾਗ ਨਹੀਂ ਮਿਲਿਆ ਪਰ ਮਾਮਲੇ ਦੀ ਗੰਭੀਰਤਾ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਹਰ ਤਕਨੀਕੀ ਪਹਿਲੂ ਦੀ ਜਾਂਚ ਕਰਦਿਆਂ ਜਲਦੀ ਹੀ ਮੁਲਜ਼ਮਾਂ ਦਾ ਪਤਾ ਲਗਾ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਅਕਾਲੀ-ਭਾਜਪਾ ਗਠਜੋੜ 'ਤੇ ਐੱਚ. ਐੱਸ. ਫੂਲਕਾ ਦਾ ਵੱਡਾ ਬਿਆਨ-ਇਹ ਹੋਣਾ ਬਹੁਤ ਜ਼ਰੂਰੀ ਸੀ
NEXT STORY