ਜੈਤੋ (ਰਘੂਨੰਦਨ ਪਰਾਸ਼ਰ) : ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਜਥੇਬੰਦੀ ਦਾ ਵੱਡਾ ਇਕੱਠ ਲੋਕ ਸਭਾ ਮੈਂਬਰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਮੁੱਖ ਦਫ਼ਤਰ ਵਿਖੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਬਲਕਾਰ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਇਆ। ਇਸ ਵਿੱਚ ਸਮੁੱਚੇ ਹਲਕਾ ਇੰਚਾਰਜ ਸ਼੍ਰੋਮਣੀ ਕਮੇਟੀ ਮੈਂਬਰ, ਸਰਕਲ ਪ੍ਰਧਾਨ, ਯੂਥ ਵਿੰਗ ਦੇ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਲ ਹੋਏ ਅਤੇ ਸਰਬਸੰਮਤੀ ਨਾਲ ਹੱਥ ਖੜ੍ਹੇ ਕਰ ਕੇ ਮਤਾ ਪਾਸ ਕਰ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਚ ਵਿਸ਼ਵਾਸ ਪ੍ਰਗਟਾਇਆ ਅਤੇ ਐਲਾਨ ਕੀਤਾ ਕਿ ਜ਼ਿਲ੍ਹਾ ਬਠਿੰਡਾ ਦੀ ਸਮੁੱਚੀ ਲੀਡਰਸ਼ਿਪ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ।
ਇਸ ਮੌਕੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਬਾਗੀਆਂ ਨੂੰ ਸਲਾਹ ਦਿੱਤੀ ਕਿ ਜੇਕਰ ਉਨ੍ਹਾਂ ਦੇ ਮਨ ਵਿੱਚ ਪਾਰਟੀ ਨੂੰ ਇੱਕਜੁੱਟ ਕਰਨ ਅਤੇ ਮਜ਼ਬੂਤ ਕਰਨ ਲਈ ਕੋਈ ਸੁਝਾਅ ਹਨ ਤਾਂ ਉਹ ਪਾਰਟੀ ਪਲੇਟਫਾਰਮ 'ਤੇ ਇਕੱਠੇ ਹੋ ਕੇ ਸਲਾਹ ਕਰਨ, ਨਾ ਕਿ ਪ੍ਰੈੱਸ ਅਤੇ ਓਪਨ ਤੌਰ 'ਤੇ ਪਾਰਟੀ ਜਾਂ ਪੰਥ ਤੇ ਪੰਜਾਬ ਨੂੰ ਨੁਕਸਾਨ ਪਹੁੰਚਾਉਣ ਦੀਆਂ ਗੱਲਾਂ ਕਰਨ। ਜੇਕਰ ਉਹ ਅਜਿਹਾ ਕਰਨਗੇ ਤਾਂ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਹੀ ਸਮਝਿਆ ਜਾਵੇਗਾ।
ਇਹ ਵੀ ਪੜ੍ਹੋ- Welcome Home Champion ਸਾਬ੍ਹ ! ਪੰਜਾਬ ਪੁੱਜਣ 'ਤੇ ਅਰਸ਼ਦੀਪ ਸਿੰਘ ਦਾ ਹੋਇਆ ਸ਼ਾਨਦਾਰ ਸੁਆਗਤ
ਉਨ੍ਹਾਂ ਕਿਹਾ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਵਿੱਚ ਸਰਕਾਰਾਂ ਬਣੀਆਂ ਉਸ ਵੇਲੇ ਉਨ੍ਹਾਂ ਬਗਾਵਤੀ ਲੀਡਰਾਂ ਨੇ ਕੈਬਨਿਟ ਵਜ਼ੀਰੀਆਂ ਦਾ ਆਨੰਦ ਮਾਣਿਆ, ਫਿਰ ਹੁਣ ਸਵਾਲ ਖੜ੍ਹੇ ਕਰਨੇ ਵਾਜਿਬ ਨਹੀਂ। ਉਨ੍ਹਾਂ ਕਿਹਾ ਕਿ ਬਾਗੀਆਂ ਦੇ ਪਿੱਛੇ ਵੱਡੀਆਂ ਸਰਕਾਰਾਂ ਦੀ ਸਾਜਿਸ਼ ਹੈ, ਜਿਸ ਨੂੰ ਮੁੱਖ ਤੌਰ 'ਤੇ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ। ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਮੇਸ਼ਾ ਹੀ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਕੰਮ ਕੀਤਾ ਹੈ ਅਤੇ ਪੂਰਨ ਪਾਰਟੀ ਇੱਕਜੁੱਟ ਹੋ ਕੇ ਉਨ੍ਹਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ।
ਇਸ ਮੌਕੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੇ ਕਿਹਾ ਕਿ ਜ਼ਿਲ੍ਹਾ ਬਠਿੰਡਾ ਵਿੱਚੋਂ ਕੋਈ ਵੀ ਲੀਡਰ ਬਾਗੀਂ ਧੜੇ ਦੀ ਹਮਾਇਤ ਵਿੱਚ ਨਹੀਂ ਹੈ ਤੇ ਪੂਰੀ ਲੀਡਰਸ਼ਿਪ ਸੁਖਬੀਰ ਸਿੰਘ ਬਾਦਲ ਦੇ ਨਾਲ ਖੜੀ ਹੈ ਤੇ ਉਨ੍ਹਾਂ ਦੀ ਅਗਵਾਈ ਵਿੱਚ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਜੋ ਪੰਜਾਬ ਦੀ ਖੇਤਰੀ ਪਾਰਟੀ ਹੈ ਮਜ਼ਬੂਤ ਹੋ ਕੇ ਉਭਰੇਗੀ ਅਤੇ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਵੀ ਬਣਾਵਾਂਗੇ।
ਇਹ ਵੀ ਪੜ੍ਹੋ- ਸ਼ਰਾਬ ਪੀਣ ਦੇ ਆਦੀ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
ਇਸ ਮੌਕੇ ਪੱਤਰਕਾਰਾਂ ਵੱਲੋਂ ਬਾਗੀਆਂ ਨੂੰ ਪਾਰਟੀ ਵਿੱਚ ਵਾਪਸ ਲੈਣ ਦੇ ਪੁੱਛੇ ਸਵਾਲ ਦੇ ਜਵਾਬ ਵਿੱਚ ਸਾਬਕਾ ਮੰਤਰੀ ਸੇਖੋ ਨੇ ਕਿਹਾ ਕਿ ਜੇਕਰ ਉਹ ਪਾਰਟੀ ਵਿੱਚ ਆਉਣਗੇ ਤਾਂ ਪਿਛਲੇ ਕਤਾਰ ਵਿੱਚ ਖੜ੍ਹਾਇਆ ਜਾਵੇਗਾ ਤੇ ਕਿਸੇ ਵੀ ਹਲਕੇ ਤੋਂ ਟਿਕਟਾਂ ਨਹੀਂ ਦਿੱਤੀਆਂ ਜਾਣਗੀਆਂ। ਇਸ ਮੌਕੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਰਵੀ ਪ੍ਰੀਤ ਸਿੰਘ ਤਲਵੰਡੀ ਸਾਬੋ, ਇਕਬਾਲ ਸਿੰਘ ਬਬਲੀ ਢਿੱਲੋ ਬਠਿੰਡਾ, ਹਰਿੰਦਰ ਸਿੰਘ ਮਹਿਰਾਜ ਰਾਮਪੁਰਾ ਫੂਲ, ਸ਼੍ਰੋਮਣੀ ਕਮੇਟੀ ਮੈਂਬਰ ਮੋਹਨ ਸਿੰਘ ਬੰਦੀ ਮੇਜਰ ਸਿੰਘ ਢਿੱਲੋ, ਸਤਨਾਮ ਸਿੰਘ, ਬੀਬੀ ਦਵਿੰਦਰ ਕੌਰ, ਜਗਸੀਰ ਸਿੰਘ ਜੱਗਾ ਕਲਿਆਣ, ਮੋਹਿਤ ਗੁਪਤਾ, ਬਲਜੀਤ ਸਿੰਘ ਬੀੜ ਬਹਿਮਨ, ਜਗਸੀਰ ਸਿੰਘ ਜੱਗਾ ਕਲਿਆਣ, ਚਮਕੌਰ ਸਿੰਘ ਮਾਨ, ਗਰਦੌਰ ਸਿੰਘ, ਗੁਰਲਾਭ ਸਿੰਘ ਢੇਲਵਾਂ, ਮਾਨ ਸਿੰਘ ਗੁਰੂ ਸਮੇਤ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ।
ਇਹ ਵੀ ਪੜ੍ਹੋ- ਨਵਦੀਪ ਜਲਬੇੜਾ ਦੀ ਰਿਹਾਈ ਲਈ 17 ਨੂੰ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਅੰਬਾਲਾ ਪਹੁੰਚਣ ਦਾ ਸੱਦਾ : ਔਲਖ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਵਦੀਪ ਜਲਬੇੜਾ ਦੀ ਰਿਹਾਈ ਲਈ 17 ਨੂੰ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਅੰਬਾਲਾ ਪਹੁੰਚਣ ਦਾ ਸੱਦਾ : ਔਲਖ
NEXT STORY