ਬਟਾਲਾ (ਬੇਰੀ) - ਸਮਾਜ ਵਿਰੋਧੀ ਅਨਸਰਾਂ ਵੱਲੋਂ ਥਾਣਿਆਂ ਅਤੇ ਪੁਲਸ ਚੌਕੀਆਂ ’ਤੇ ਗ੍ਰੇਨੇਡ ਹਮਲਾ ਕਰ ਕੇ ਦਹਿਸ਼ਤ ਫੈਲਾਉਣ ਦੀ ਸਾਜਿਸ਼ ਨੂੰ ਨਾਕਾਮ ਕਰਦੇ ਹੋਏ ਬਟਾਲਾ ਪੁਲਸ ਨੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਥਾਣਾ ਸਿਟੀ ਦੇ ਐੱਸ. ਐੱਚ. ਓ. ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪੰਥਬੀਰ ਸਿੰਘ ਉਰਫ ਪੰਥ ਅਤੇ ਜਸਕੀਰਤ ਸਿੰਘ ਵਾਸੀਆਨ ਪੁਰੀਆਂ ਕਲਾਂ ਦੇ ਗੈਂਗਸਟਰਾਂ ਨਾਲ ਸਬੰਧ ਹਨ। ਦੋਵੇਂ ਵਿਦੇਸ਼ ਬੈਠੇ ਗੈਂਗਸਟਰ ਮਨੂੰ ਅਗਵਾਨ ਅਤੇ ਮਨਿੰਦਰ ਉਰਫ ਬਿੱਲਾ ਵਾਸੀ ਦਕੋਹਾ ਨਾਲ ਕੋਲੋਂ ਗ੍ਰੇਨੇਡ ਮੰਗਵਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਨੇ ਥਾਣਿਆਂ, ਚੌਕੀਆਂ ਅਤੇ ਹੋਰ ਸਰਕਾਰੀ ਇਮਾਰਤਾਂ ’ਤੇ ਗ੍ਰੇਨੇਡ ਸੁੱਟਣੇ ਹਨ ਅਤੇ ਦੋਵੇਂ ਚੋਰੀ ਦੇ ਮੋਟਰਸਾਈਕਲ ’ਤੇ ਬਟਾਲਾ ’ਚ ਰੇਕੀ ਕਰ ਰਹੇ ਹਨ। ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਉਕਤ ਵਿਅਕਤੀਆਂ ਨੂੰ ਨਾਕਾਬੰਦੀ ਦੌਰਾਨ ਕਾਬੂ ਕਰ ਕੇ ਕੇਸ ਦਰਜ ਕਰ ਦਿੱਤਾ ਹੈ। ਪੁਲਸ ਨੇ ਇਨ੍ਹਾਂ ਵਿਅਕਤੀਆਂ ਦਾ ਰਿਮਾਂਡ ਹਾਸਲ ਕੀਤਾ ਹੈ ਅਤੇ ਇਨ੍ਹਾਂ ਪਾਸੋਂ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਇਸ ਮੌਕੇ ਐੱਸ. ਆਈ. ਗਗਨਦੀਪ ਸਿੰਘ, ਏ. ਐੱਸ. ਆਈ. ਸੁਖਰਾਜ ਸਿੰਘ, ਏ. ਐੱਸ. ਆਈ. ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।
ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ Power Cut
NEXT STORY