ਜਲੰਧਰ (ਮਹੇਸ਼)-ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਿੱਚ ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ 24 ਘੰਟਿਆਂ ਵਿੱਚ ਤਿੰਨ ਮਹੀਨੇ ਦਾ ਬੱਚਾ ਬਰਾਮਦ ਕਰਕੇ ਵੇਚਣ ਦੀ ਸ਼ਾਜਿਸ ਨੂੰ ਬੇਨਕਾਬ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਢਿੱਲਵਾਂ, ਜਲੰਧਰ ਨੇੜੇ ਕਾਲੋਨੀ ਤੋਂ ਤਿੰਨ ਮਹੀਨੇ ਦਾ ਬੱਚਾ ਅਗਵਾ ਹੋਣ ਸਬੰਧੀ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਪੁਛਗਿੱਛ ਕਰਨੀ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਸ ਸਟੇਸ਼ਨ ਰਾਮਾ ਮੰਡੀ ਵਿਖੇ ਐੱਫ਼. ਆਈ. ਆਰ. ਨੰਬਰ 289 ਮਿਤੀ 25-12-2024 ਧਾਰਾ 140(3), 1347, 61(2) ਬੀ. ਐੱਨ. ਐੱਸ. ਤਹਿਤ ਦਰਜ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ ਦੋ ਛੁੱਟੀਆਂ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਬੱਚੇ ਨੂੰ ਲੱਭਣ ਲਈ ਸਮਰਪਿਤ ਪੁਲਸ ਅਤੇ ਤਕਨੀਕੀ ਟੀਮਾਂ ਨੂੰ ਤਾਇਨਾਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੂਰੀ ਡੂੰਘਾਈ ਨਾਲ ਛਾਣਬੀਣ ਕਰਦਿਆਂ ਇਸ ਜੁਰਮ ਵਿੱਚ ਸ਼ਾਮਲ ਬਲਜੀਤ ਕੌਰ ਪਤਨੀ ਬਲਜੀਤ ਸਿੰਘ, ਬਲਜੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮਕਾਨ ਨੰਬਰ 516, ਦਕੋਹਾ, ਜਲੰਧਰ, ਰਿੰਕੂ ਲਾਂਬਾ ਪੁੱਤਰ ਕਸ਼ਮੀਰਾ ਸਿੰਘ ਵਾਸੀ ਸ਼ਾਹਕੋਟ, ਜਲੰਧਰ ਹਾਲ ਵਾਸੀ ਸਲੇਮ ਟਾਬਰੀ ਲੁਧਿਆਣਾ ਅਤੇ ਮਨੋਜ ਕੁਮਾਰ ਉਰਫ਼ ਲੱਕੀ ਪੁੱਤਰ ਨਿਰਮਲ ਦਾਸ ਵਾਸੀ ਧੰਨੋਵਾਲ, ਜਲੰਧਰ ਦੀ ਪਛਾਣ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ 24 ਘੰਟਿਆਂ ਵਿੱਚ ਅਗਵਾ ਕੀਤਾ ਬੱਚਾ ਬਰਾਮਦ ਕਰ ਲਿਆ ਗਿਆ।
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਦੋਸ਼ੀਆਂ ਵਲੋਂ ਬੱਚਾ ਵੇਚਣ ਲਈ ਅਗਵਾ ਕੀਤਾ ਗਿਆ ਸੀ, ਜਿਸ ਨੂੰ ਪੁਲਸ ਵੱਲੋਂ ਨਾਕਾਮ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਜੁਰਮ ਵਿੱਚ ਵਰਤਿਆ ਗਿਆ ਮੋਟਰਸਾਈਕਲ ਅਤੇ ਆਟੋ ਰਿਕਸ਼ਾ ਵੀ ਜ਼ਬਤ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਸਬੰਧੀ ਅਗਲੇਰੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਮਜ਼ਦੂਰ ਦੀ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਿਨ-ਦਿਹਾੜੇ ਲੱਖਾਂ ਦੀ ਨਕਦੀ ਤੇ ਗਹਿਣੇ ਲੈ ਗਏ ਚੋਰ
NEXT STORY